01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਪੰਜਾਬ ਯੂਨੀਵਰਸਿਟੀ ਦੀ ਸੈਨੇਟ ਭੰਗ ਕਰਨਾ ਕੇਂਦਰ ਦਾ ਪੰਜਾਬ ਨਾਲ ਧੱਕਾ ਨਾ ਸਹਿਣਯੋਗ- ਬਿੱਟੂ ਚੱਠਾ

ਅਜੀਤ ਡੈਸਕ 05-11-2025
ਭਾਦਸੋਂ, 4 ਨਵੰਬਰ (ਪ੍ਰਦੀਪ ਦੰਦਰਾਲਾ)-ਪਟਿਆਲਾ ਦਿਹਾਤੀ ਦੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਸਪਾਲ ਸਿੰਘ ਬਿੱਟੂ ਚੱਠਾ ਨੇ ਗੱਲਬਾਤ ਦੌਰਾਨ ਕਿਹਾ ਹੈ ਕਿ ਪੰਜਾਬ ਯੂਨੀਵਰਸਿਟੀ ਦੀ ਸਿੰਡੀਕੇਟ ਅਤੇ ਸੈਨੇਟ ਨੂੰ ਕੇਂਦਰ ਸਰਕਾਰ ਵਲੋਂ ਧੱਕੇ ਨਾਲ ਭੰਗ ਕਰਨਾ ਅਤੇ ਉਸ ਨੂੰ ਰਬੜ ਦੀ ਮੋਹਰ ਬਣਾਉਣ ਦੀ ਕੋਸ਼ਿਸ਼ ਕਰਨਾ ਇਹ ਪੰਜਾਬ ਦੇ ਲੋਕਾਂ ਵਲੋਂ ਜਰਾ ਵੀ ਸਹਿਣ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਹ ਫੈਸਲਾ ਸਿੱਧੇ ਤੌਰ ਤੇ ਪੰਜਾਬ ਵਾਸੀਆਂ ਦੇ ਹੱਕਾਂ ਤੇ ਹਮਲਾ ਹੈ, ਇਹ ਸੂਬੇ ਦੀ ਵਿਰਾਸਤੀ ਪਛਾਣ ਨੂੰ ਕਮਜ਼ੋਰ ਕਰਨ ਵਾਲਾ ਅਤੇ ਸੰਗੀਵਾਦੀ ਸੰਵਿਧਾਨ ਦੀਆਂ ਭਾਵਨਾਵਾਂ ਦੇ ਵਿਰੁੱਧ ਹੈ | ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਜੇਕਰ ਇਸ ਨੋਟਿਸ ਨੂੰ ਜਲਦੀ ਤੋਂ ਜਲਦੀ ਵਾਪਸ ਨਾ ਕੀਤਾ ਗਿਆ ਤਾਂ ਕੇਂਦਰ ਸਰਕਾਰ ਨੂੰ ਇਸ ਦੇ ਨਤੀਜੇ ਭੁਗਤਣੇ ਪੈਣਗੇ | ਇਸ ਮੌਕੇ ਪਵਨ ਘਈ ਪ੍ਰਧਾਨ, ਸੋਨੀ ਸਿੰਘ ਖਰੌੜ, ਮੇਜਰ ਖ਼ਾਨ, ਕਰਮ ਸਿੰਘ, ਖੁਸ਼ਪ੍ਰੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਸੰਬੰਧੀ ਕੇਂਦਰ ਸਰਕਾਰ ਦਾ ਫ਼ੈਸਲਾ ਪੰਜਾਬੀਆਂ ਦੇ ਹੱਕਾਂ 'ਤੇ ਡਾਕਾ- ਹਰਿੰਦਰ ਪਾਲ ਸਿੰਘ ਚੰਦੂਮਾਜਰਾ... ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਹੋਂ ਵਿਖੇ ਨਗਰ ਕੀਰਤਨ ਸਜਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।