02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਜੀ.ਬੀ.ਆਈ. ਸਕੂਲ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 05-11-2025
ਨਾਭਾ, 4 ਨਵੰਬਰ (ਜਗਨਾਰ ਸਿੰਘ ਦੁਲੱਦੀ)-ਰਿਆਸਤੀ ਸ਼ਹਿਰ ਨਾਭਾ ਸਥਿਤ ਜੀ.ਬੀ ਆਈ. ਸਕੂਲ 'ਚ ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਕੂਲ ਦੇ ਚੇਅਰਮੈਨ ਸੰਦੀਪ ਬਾਂਸਲ ਦੀ ਅਗਵਾਈ ਹੇਠ ਬਹੁਤ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਚੇਅਰਮੈਨ ਸੰਦੀਪ ਬਾਂਸਲ ਨੇ ਕਿਹਾ ਕਿ ਇਹ ਮੌਕਾ ਵਿਦਿਆਰਥੀਆਂ ਨੂੰ ਮਨੁੱਖਤਾ, ਸਚਾਈ ਅਤੇ ਸੇਵਾ ਦੇ ਮਾਰਗ 'ਤੇ ਚਲਣ ਲਈ ਪ੍ਰੇਰਿਤ ਕਰਨ ਲਈ ਸਮਰਪਿਤ ਹੈ | ਪ੍ਰੋਗਰਾਮ ਦੀ ਸ਼ੁਰੂਆਤ ਰੂਹਾਨੀ ਸ਼ਬਦ ਨਾਲ ਹੋਈ, ਜਿਸ ਵਿਚ ਪ੍ਰਭੂ ਦੇ ਨਾਮ ਦਾ ਸਿਮਰਨ ਕੀਤਾ ਗਿਆ | ਵਿਦਿਆਰਥੀਆਂ ਵਲੋਂ ਮਿੱਠੇ ਸੁਰਾਂ ਵਿਚ ਸ਼ਬਦ ਕੀਰਤਨ ਪੇਸ਼ ਕੀਤਾ ਗਿਆ ਜਿਸ ਨਾਲ ਸਕੂਲ ਦਾ ਪੂਰਾ ਮਾਹੌਲ ਰੂਹਾਨੀਅਤ ਨਾਲ ਰੰਗਿਆ ਗਿਆ | ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਦੇ ਆਧਾਰਿਤ ਵਿਚਾਰ ਅਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ, ਜਿਨ੍ਹਾਂ ਨੂੰ ਸੁਣ ਕੇ ਉੱਥੇ ਮੌਜੂਦ ਹਰ ਹਿਰਦਾ ਮੰਤਰਮੁਗਧ ਹੋ ਗਿਆ | ਇਸ ਤੋਂ ਇਲਾਵਾ ਸਕੂਲ ਦੀ ਇਕ ਵਿਦਿਆਰਥਣ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਦੱਸਦੇ ਹੋਏ ਕਿਹਾ ਕਿ ਗੁਰੂ ਜੀ ਨੇ ਹਮੇਸ਼ਾ 'ਨਾਮ ਜਪੋ, ਕਿਰਤ ਕਰੋ, ਵੰਡ ਛਕੋ' ਦਾ ਅਮੋਲਕ ਸੰਦੇਸ਼ ਦਿੱਤਾ, ਜੋ ਅੱਜ ਵੀ ਮਨੁੱਖਤਾ ਦਾ ਆਧਾਰ ਹੈ | ਸਕੂਲ ਦੀ ਪਿ੍ੰਸੀਪਲ ਡਾ. ਇੰਦਰਜੀਤ ਪਾਲ ਕੌਰ ਗਰੇਵਾਲ ਨੇ ਕਿਹਾ ਕਿ ਪ੍ਰਕਾਸ਼ ਪੁਰਬ ਸਿਰਫ ਇਕ ਧਾਰਮਿਕ ਤਿਉਹਾਰ ਨਹੀਂ ਸਗੋਂ ਇਹ ਸਾਨੂੰ ਚੰਗੇ ਕਰਮ ਕਰਨ, ਸੱਚੀ ਨਿਸ਼ਠਾ ਅਤੇ ਸੇਵਾ ਭਾਵਨਾ ਦੀ ਪ੍ਰੇਰਨਾ ਦਿੰਦਾ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਹਮੇਸ਼ਾ ਚੰਗੇ ਕਰਮ ਕਰਨ ਅਤੇ ਦੂਜਿਆਂ ਦੀ ਸਹਾਇਤਾ ਲਈ ਤਤਪਰ ਰਹਿਣ | ਸਕੂਲ ਦੀ ਇਸ ਅਰਦਾਸ ਸਭਾ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਪਿਆਰ, ਸਚਾਈ ਅਤੇ ਸਮਾਨਤਾ ਦੇ ਮੁੱਲਾਂ ਨੂੰ ਜਗਾਉਣਾ ਸੀ |
ਪਿਛਲੀ ਖ਼ਬਰ ਐਡਵੋਕੇਟ ਧਾਮੀ ਦੇ ਪੰਜਵੀਂ ਵਾਰ ਪ੍ਰਧਾਨ ਬਣਨ 'ਤੇ ਰਾਜਿੰਦਰ ਸਿੰਘ ਵਿਰਕ ਨੇ ਦਿੱਤੀ ਵਧਾਈ ਅਗਲੀ ਖ਼ਬਰ ਸਥਾਨਕ ਖ਼ਾਲਸਾ ਸਕੂਲ 'ਚ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।