02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸਾਬਕਾ ਚੇਅਰਮੈਨ ਲਾਲਵਾ ਤੇ ਸਾਬਕਾ ਡਾਇਰੈਕਟਰ ਸਿੱਧੂ ਸਮੇਤ ਵੱਖ-ਵੱਖ ਆਗੂਆਂ ਨੇ ਧਾਮੀ ਨੂੰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ

ਅਜੀਤ ਡੈਸਕ 05-11-2025
ਪਾਤੜਾਂ, 4 ਨਵੰਬਰ (ਗੁਰਇਕਬਾਲ ਸਿੰਘ ਖਾਲਸਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਈ ਸਲਾਨਾ ਚੋਣ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਲਗਾਤਾਰ ਪੰਜਵੀਂ ਵਾਰ ਪ੍ਰਧਾਨ ਬਣਾਏ ਜਾਣ 'ਤੇ ਜ਼ਿਲ੍ਹਾ ਪਰਿਸ਼ਦ ਪਟਿਆਲਾ ਤੇ ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਦੇ ਸਾਬਕਾ ਚੇਅਰਮੈਨ ਜਥੇਦਾਰ ਮਹਿੰਦਰ ਸਿੰਘ ਲਲਵਾ, ਖਾਦੀ ਬੋਰਡ ਪਜਾਬ ਦੇ ਸਾਬਕਾ ਡਾਇਰੈਕਟਰ ਜਥੇਦਾਰ ਜੋਗਾ ਸਿੰਘ ਸਿੱਧੂ, ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਦਵਿੰਦਰ ਸਿੰਘ ਸਿੱਧੂ, ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਵਰਿੰਦਰ ਸਿੰਘ ਲਾਲਵਾ, ਸੀਨੀਅਰ ਅਕਾਲੀ ਆਗੂ ਨਰਿੰਦਰ ਸਿੰਘ ਬਜਾਜ, ਜਗਦੇਵ ਸਿੰਘ ਸਰਪੰਚ, ਗਗਨ ਸੰਧੂ ਸਮੇਤ ਵੱਖ-ਵੱਖ ਆਗੂਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲਗਾਤਾਰ ਪੰਜਵੀਂ ਵਾਰ ਪ੍ਰਧਾਨ ਬਣਨ 'ਤੇ ਹਰਜਿੰਦਰ ਸਿੰਘ ਧਾਮੀ ਨੂੰ ਵਧਾਈ ਦਿੱਤੀ¢ਇਸ ਮੌਕੇ ਸਾਬਕਾ ਚੇਅਰਮੈਨ ਲਾਲਵਾ ਤੇ ਸਾਬਕਾ ਡਾਇਰੈਕਟਰ ਸਿੱਧੂ ਨੇ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਵਲੋਂ ਪਹਿਲਾਂ ਵੀ ਲਗਾਤਾਰ ਚਾਰ ਸਾਲ ਸ਼੍ਰੋਮਣੀ ਕਮੇਟੀ ਦਾ ਪ੍ਰਬੰਧ ਸੁਚੱਜੇ ਢੰਗ ਨਾਲ ਚਲਾਇਆ ਹੈ ਅਤੇ ਵੱਖ-ਵੱਖ ਸਮੇਂ ਪੰਥ ਵਿਚ ਆਈਆਂ ਦੁਵਿਧਾਵਾਂ ਮੌਕੇ ਬੜੀ ਸਮਝਦਾਰੀ ਨਾਲ ਪੰਥ ਨੂੰ ਔਖੇ ਸਮੇਂ ਵਿਚੋਂ ਕੱਢਿਆ ਹੈ¢ਉਨ੍ਹਾਂ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਦੇ ਪੰਜਵੀਂ ਵਾਰ ਪ੍ਰਧਾਨ ਬਣਨ ਨਾਲ ਸਮੁੱਚੇ ਸਿੱਖ ਪੰਥ ਵਿਚ ਖੁਸ਼ੀ ਦੀ ਲਹਿਰ ਹੈ¢
ਪਿਛਲੀ ਖ਼ਬਰ ਪੰਜਾਬੀ ਫੈਸਟ 'ਚ ਅੱਵਲ ਰਹੇ ਸਪਾਰਕਲਿੰਗ ਸਕੂਲ ਦੇ ਵਿਦਿਆਰਥੀ ਸਨਮਾਨਿਤ ਅਗਲੀ ਖ਼ਬਰ ਸਮਾਣਾ ਬਾਰ ਵਲੋਂ ਗ੍ਰਾਮ ਨਿਆਂਲਿਆਂ ਦੇ ਵਿਰੋਧ 'ਚ ਦੂਜੇ ਦਿਨ ਮੁਕੰਮਲ ਹੜਤਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।