ਰਾਜਪੁਰਾ, 6 ਨਵੰਬਰ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ 'ਚ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਕ ਪੁਲਿਸ ਨੂੰ ਮਨਦੀਪ ਸਿੰਘ ਪੁੱਤਰ ਗੁਲਾਬ ਸਿੰਘ ਵਾਸੀ ਜਾਂਸਲਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਮੁਦਈ ਨੇ ਆਪਣਾ ਮੋਟਰਸਾਇਕਲ ਸ਼ਾਮ ਨਗਰ ਵਿਖੇ ਖੜ੍ਹਾ ਕੀਤਾ ਸੀ ਜਦੋ ਉਹ ਥੋੜ੍ਹੀ ਦੇਰ ਬਾਅਦ ਆਇਆ ਤਾਂ ਵੇਖਿਆ ਕਿ ਉਸ ਦਾ ਮੋਟਰ ਸਾਈਕਲ ਗਾਇਬ ਹੈ | ਉਸ ਨੇ ਇੱਧਰ-ਉੱਧਰ ਕਾਫ਼ੀ ਜਿਆਦਾ ਭਾਲ ਕੀਤੀ ਪਰ ਕਿਤੋਂ ਵੀ ਨਹੀਂ ਮਿਲਿਆ | ਇਸ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਦੇ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |