19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਹੜ੍ਹ ਪੀੜਤਾਂ ਲਈ 75 ਹਜ਼ਾਰ ਰੁਪਏ ਦੀ ਰਾਸ਼ੀ ਕੀਤੀ ਭੇਟ

ਹੜ੍ਹ ਪੀੜਤਾਂ ਦੀ ਸਹਾਇਤਾ ਲਈ ਨਕਦ ਰਾਸ਼ੀ ਭੇਟ ਕਰਦੇ ਹੋਏ ਅਕਾਲੀ ਆਗੂਆਂ | ਤਸਵੀਰ : ਭੁਪਿੰਦਰ ਸਿੰਘ <br/> 07-11-2025
ਬਨੂੜ, 6 ਨਵੰਬਰ (ਭੁਪਿੰਦਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੀ ਬਨੂੜ ਇਕਾਈ ਵਲੋਂ ਅਕਾਲੀ ਆਗੂ ਸਾਧੂ ਸਿੰਘ ਖਲੋਰ ਦੀ ਅਗਵਾਈ ਹੇਠ ਸਥਾਨਿਕ ਆਗੂਆਂ ਨੇ ਬਨੂੜ ਪੈੱ੍ਰਸ ਕਲੱਬ ਤੇ ਮਿਸ਼ਨ ਵਿੱਦਿਆ ਫਾੳਾੂਡੇਸ਼ਨ ਨੂੰ ਹੜ੍ਹ ਪੀੜਤਾਂ ਦੀ ਸਹਾਇਤਾ ਲਈ 75 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ ਹੈ | ਦੱਸਣਯੋਗ ਹੈ ਕਿ ਬਨੂੜ ਪੈੱ੍ਰਸ ਕਲੱਬ ਤੇ ਮਿਸ਼ਨ ਵਿੱਦਿਆ ਫਾੳਾੂਡੇਸ਼ਨ ਵਲੋਂ ਪਿਛਲੇ ਦਿਨੀਂ ਸ਼ਹਿਰ ਵਿਚ ਕੈਂਪ ਲਗਾ ਕੇ ਰਾਹਤ ਸਮਗਰੀ ਇਕੱਠੀ ਕੀਤੀ ਗਈ ਸੀ | ਇਕੱਠੀ ਰਾਹਤ ਸਮਗਰੀ ਭਾਵੇਂ ਜ਼ਿਲ੍ਹਾ ਗੁਰਦਾਸਪੁਰ ਦੇ ਕਈ ਪ੍ਰਭਾਵਿਤ ਪਿੰਡਾਂ ਵਿਚ ਖ਼ੁਦ ਜਾ ਕੇ ਪਿਛਲੇ ਮਹੀਨੇ ਲੋੜਵੰਦ ਪੀੜਤਾਂ ਨੂੰ ਵੰਡੀ ਜਾ ਚੁੱਕੀ ਹੈ, ਪਰ ਇਕੱਠੀ ਹੋਈ ਨਕਦ ਰਾਸ਼ੀ ਅਗਲੇ ਹਫ਼ਤੇ ਲੋੜਵੰਦਾਂ ਤੱਕ ਪਹੁੰਚਾਈ ਜਾਵੇਗੀ, ਜਿਸ ਵਿਚ ਅਕਾਲੀ ਆਗੂ ਸਾਧੂ ਸਿੰਘ ਖਲੋਰ, ਜਸਵਿੰਦਰ ਸਿੰਘ ਜੱਸੀ ਥੂਹਾ, ਜਥੇਦਾਰ ਅਜੈਬ ਸਿੰਘ ਬਨੂੜ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਹਰਬੰਸ ਲਾਲ ਉੱਤਮ, ਸਾਬਕਾ ਕੌਂਸਲਰ ਜਗਤਾਰ ਸਿੰਘ ਕਨੌੜ, ਪ੍ਰਧਾਨ ਜਸਪਾਲ ਸਿੰਘ ਪਾਲਾ ਨੇ 75 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ |
ਇਸ ਤੋਂ ਇਲਾਵਾ ਸਰਬਜੀਤ ਸਿੰਘ ਇੰਗਲੈਂਡ ਵਲੋਂ ਵੀ 25 ਹਜ਼ਾਰ ਰੁਪਏ ਦਾ ਯੋਗਦਾਨ ਪਾਇਆ ਗਿਆ ਹੈ | ਦੋਵੇਂ ਸੰਸਥਾਵਾਂ ਦੇ ਮੈਂਬਰਾਂ ਕਰਮਜੀਤ ਸਿੰਘ ਚਿੱਲਾ, ਭੁਪਿੰਦਰ ਸਿੰਘ ਭਿੰਦਾਂ, ਅਸ਼ਵਿੰਦਰ ਸਿੰਘ, ਗੁਰਪਾਲ ਸਿੰਘ, ਅਵਤਾਰ ਸਿੰਘ, ਪ੍ਰੀਤਇੰਦਰ ਸਿੰਘ, ਹਰਜਿੰਦਰ ਸਿੰਘ, ਰਸ਼ਪਾਲ ਸਿੰਘ, ਗੁਰਪ੍ਰੀਤ ਡਿੰਪਲ ਆਦਿ ਮੈਂਬਰਾਂ ਨੇ ਅਕਾਲੀ ਆਗੂਆਂ ਦਾ ਧੰਨਵਾਦ ਕੀਤਾ ਹੈ |
ਪਿਛਲੀ ਖ਼ਬਰ ਖ਼ਾਲਸਾ ਕਾਲਜ ਵਲੋਂ ਡਿਜਾਸਟਰ ਮੈਨੇਜਮੈਂਟ ਸੰਬੰਧੀ ਸੱਤ ਦਿਨਾਂ ਸਟਾਫ਼ ਸਿਖ਼ਲਾਈ ਪ੍ਰੋਗਰਾਮ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।