15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸਮਾਣਾ ਦੇ ਪਿੰਡਾਂ 'ਚ ਖੇਡ ਮੈਦਾਨ ਬਣਾਏ ਜਾ ਰਹੇ ਹਨ-ਜੌੜਾਮਾਜਰਾ

ਅਜੀਤ ਡੈਸਕ 23-11-2025
ਸਮਾਣਾ, 22 ਨਵੰਬਰ (ਹਰਵਿੰਦਰ ਸਿੰਘ ਟੋਨੀ)-ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਲਕਾ ਸਮਾਣਾ ਦੇ ਪਿੰਡਾਂ ਵਿਚ ਖੇਡ ਦੇ ਮੈਦਾਨ ਬਣਾ ਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ | ਵਿਧਾਇਕ ਜੌੜਾਮਾਜਰਾ ਨੇ ਇਸ ਦੌਰਾਨ ਆਪਣੇ ਹਲਕੇ ਦੇ ਪਿੰਡਾਂ ਨੂੰ ਲੱਖਾਂ ਰੁਪਏ ਦੀ ਗਰਾਂਟ ਦਿੱਤੀ ਅਤੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ | ਉਨ੍ਹਾਂ ਦੱਸਿਆ ਕਿ ਪਿੰਡ ਤਲਵੰਡੀ ਮਲਿਕ ਦੇ ਖੇਡ ਮੈਦਾਨ ਲਈ 39 ਲੱਖ, ਛੱਪੜ ਲਈ 40 ਲੱਖ, 3 ਲੱਖ ਰੁਪਏ ਵਿਸ਼ਵਕਰਮਾ ਧਰਮਸ਼ਾਲਾ ਲਈ, ਪਿੰਡ ਤਲਵੰਡੀ ਕੋਠੇ ਦੇ ਵਿਕਾਸ ਕੰਮਾਂ ਲਈ 7 ਲੱਖ ਰੁਪਏ ਨਾਲ ਹੋਣ ਵਾਲੇ ਕਾਰਜਾਂ ਦਾ ਨੀਂਹ ਪੱਥਰ ਰੱਖੇ | ਇਸੇ ਤਰ੍ਹਾਂ ਪਿੰਡ ਬੰਮਣਾ ਦੇ ਖੇਡ ਮੈਦਾਨ ਲਈ 33 ਲੱਖ ਰੁਪਏ ਤੇ ਪਿੰਡ ਦੇ ਵਿਕਾਸ ਕੰਮਾਂ ਲਈ 11 ਲੱਖ ਰੁਪਏ ਗਰਾਂਟ ਦਿੱਤੀ ਤੇ ਕੰਮਾਂ ਦਾ ਉਦਘਾਟਨ ਕੀਤਾ | ਸ. ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਮੁੱਢਲੀ ਤਰਜੀਹ ਸਿਹਤ, ਸਿੱਖਿਆ ਅਤੇ ਰੋਜ਼ਗਾਰ ਹੈ | ਇਸ ਤਹਿਤ ਹੀ ਨੌਜਵਾਨਾਂ ਨੂੰ ਆਪਣੇ ਪੈਰਾਂ 'ਤੇ ਖੜ੍ਹੇ ਹੋਣ ਦੇ ਕਾਬਲ ਬਣਾਉਣ ਅਤੇ ਨਸ਼ਿਆਂ ਤੋਂ ਦੂਰ ਕਰਨ ਲਈ ਖੇਡਾਂ ਨਾਲ ਜੋੜਨ ਦੇ ਉਪਰਾਲੇ ਕਰਦੇ ਹੋਏ ਰਾਜ ਭਰ ਦੇ ਸਾਰੇ ਪਿੰਡਾਂ ਵਿਚ ਖੇਡਾਂ ਦੇ ਮੈਦਾਨ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਇਸ ਮੌਕੇ ਮਾਰਕੀਟ ਕਮੇਟੀ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ, ਨਿੱਜੀ ਸਹਾਇਕ ਗੁਰਦੇਵ ਸਿੰਘ ਟਿਵਾਣਾ, ਤਲਵੰਡੀ ਮਲਿਕ ਦੇ ਸਰਪੰਚ ਗੁਰਮੀਤ ਕੌਰ, ਸਰਪੰਚ ਤਲਵੰਡੀ ਕੋਠੇ ਰਾਜਿੰਦਰ ਸਿੰਘ, ਸਰਪੰਚ ਬੰਮਣਾ ਸੰਦੀਪ ਸਿੰਘ, ਜੇ.ਈ. ਸ਼ੈਰੀ ਬਾਂਸਲ, ਸਮਾਜਿਕ ਸਿੱਖਿਆ ਤੇ ਪੰਚਾਇਤ ਅਫ਼ਸਰ ਗੁਰਤੇਜ ਸਿੰਘ, ਬਲਵਿੰਦਰ ਸਿੰਘ, ਹਰਦੀਪ ਸਿੰਘ ਚੀਮਾ, ਮਾਨ ਸਿੰਘ, ਚਾਚਾ ਬਲਵਿੰਦਰ ਸਿੰਘ, ਨਿਸ਼ਾਨ ਸਿੰਘ ਸਮੂਹ ਗ੍ਰਾਮ ਪੰਚਾਇਤ ਮੈਂਬਰ ਅਤੇ ਪਿੰਡ ਵਾਸੀ ਮੌਜੂਦ ਸਨ |
ਪਿਛਲੀ ਖ਼ਬਰ ਪੋਡਾਰ ਇੰਟਰਨੈਸ਼ਨਲ ਸਕੂਲ ਨੇ 11ਵਾਂ ਸਾਲਾਨਾ ਖੇਡ ਸਮਾਗਮ ਕਰਵਾਇਆ ਅਗਲੀ ਖ਼ਬਰ ਵਿਸ਼ਵ ਯੂਨੀਵਰਸਿਟੀ ਵਿਚ ਸ਼ਹੀਦੀ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।