15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਨਗਰ ਕੀਰਤਨ ਦਾ ਪੰਜਾਬੀ ਯੂਨੀਵਰਸਿਟੀ ਵਿਖੇ ਕੀਤਾ ਗਿਆ ਸਵਾਗਤ

ਅਜੀਤ ਡੈਸਕ 23-11-2025
ਪਟਿਆਲਾ, 22 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ 350ਵੇਂ ਸਾਲ ਨੂੰ ਸਮਰਪਿਤ ਨਗਰ ਕੀਰਤਨ ਅਤੇ ਕੀਰਤਨ ਵਿਚ ਸ਼ਾਮਿਲ ਸੰਗਤਾਂ ਦਾ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਸਵਾਗਤ ਕੀਤਾ ਗਿਆ ਅਤੇ ਗੁਰੂ ਕਾ ਲੰਗਰ ਵਰਤਾਇਆ ਗਿਆ | ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤਾ ਗਿਆ | ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ |ਯੂਨੀਵਰਸਿਟੀ ਦੇ ਸਿੱਖ ਵਿਸ਼ਵਕੋਸ਼ ਵਿਭਾਗ ਤੋਂ ਪ੍ਰੋ. ਪਰਮਵੀਰ ਸਿੰਘ ਅਤੇ ਪ੍ਰੋਵੋਸਟ ਡਾ. ਸੁਖਵਿੰਦਰ ਸਿੰਘ ਸਰਾਂ ਦੀ ਅਗਵਾਈ ਵਿਚ ਸੰਗਤਾਂ ਵਲੋਂ ਇਸ ਨਗਰ ਕੀਰਤਨ ਦਾ ਸ਼ਰਧਾ ਅਤੇ ਸਤਿਕਾਰ ਸਹਿਤ ਸਵਾਗਤ ਕੀਤਾ ਗਿਆ |
ਪਿਛਲੀ ਖ਼ਬਰ ਬਨੂੜ ਪੁੱਜਣ 'ਤੇ ਸੰਗਤਾਂ ਨੇ ਫੁੱਲਾਂ ਦੀ ਵਰਖਾ ਨਾਲ ਕੀਤਾ ਨਗਰ ਕੀਰਤਨ ਦਾ ਸਵਾਗਤ ਅਗਲੀ ਖ਼ਬਰ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੱਧਾਹੇੜੀ ਸਕੂਲ 'ਚ ਕਰਵਾਏ ਗਏ ਭਾਸ਼ਨ ਮੁਕਾਬਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।