17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਆਮ ਆਦਮੀ ਪਾਰਟੀ ਵਲੋਂ ਰੀਨਾ ਸ਼ਰਮਾ ਨੂੰ ਮਹਿਲਾ ਸ਼ਹਿਰੀ ਬਲਾਕ ਪ੍ਰਧਾਨ ਕੀਤਾ ਨਿਯੁਕਤ <br/>

ਅਜੀਤ ਡੈਸਕ 23-11-2025
ਨਾਭਾ, 22 ਨਵੰਬਰ (ਜਗਨਾਰ ਸਿੰਘ ਦੁਲੱਦੀ)- ਆਮ ਆਦਮੀ ਪਾਰਟੀ ਵਲੋਂ ਪਾਰਟੀ ਪ੍ਰਤੀ ਮਿਹਨਤੀ ਤੇ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਵਰਕਰਾਂ ਨੂੰ ਅਹੁਦੇ ਦੇ ਕੇ ਨਿਵਾਜਿਆ ਜਾਂਦਾ ਹੈ | ਇਸੇ ਤਹਿਤ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੀ ਸਿਫ਼ਾਰਸ਼ ਤੇ ਆਪ ਹਾਈਕਮਾਨ ਨੇ ਨਾਭਾ ਦੇ ਮਿਹਨਤੀ ਵਰਕਰ ਤੇ ਸ਼ਹਿਰੀ ਬਲਾਕ ਪ੍ਰਧਾਨ ਸੰਦੀਪ ਸ਼ਰਮਾ ਦੀ ਪਤਨੀ ਰੀਨਾ ਸ਼ਰਮਾ ਨੂੰ ਮਹਿਲਾ ਸ਼ਹਿਰੀ ਬਲਾਕ ਪ੍ਰਧਾਨ ਲਾਉਣ 'ਤੇ ਸ਼ਹਿਰ ਤੇ ਪਾਰਟੀ ਵਰਕਰਾਂ 'ਚ ਖੁਸ਼ੀ ਪਾਈ ਜਾ ਰਹੀ ਹੈ | ਨਵ-ਨਿਯੁਕਤ ਸ਼ਹਿਰੀ ਬਲਾਕ ਪ੍ਰਧਾਨ ਰੀਨਾ ਸ਼ਰਮਾ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਇੰਚਾਰਜ ਮੁਨੀਸ਼ ਸਿਸੋਦੀਆ, ਸੂਬਾ ਪ੍ਰਧਾਨ ਅਮਨ ਅਰੋੜਾ ਤੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪਾਰਟੀ ਹਾਈ ਕਮਾਨ ਨੇ ਮੇਰੇ 'ਤੇ ਭਰੋਸਾ ਕਰਕੇ ਮੈਨੂੰ ਇਹ ਜ਼ਿੰਮੇਵਾਰੀ ਦਿੱਤੀ ਹੈ ਜਿਸ ਨੂੰ ਮੈਂ ਪੁਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਵਾਵਾਂਗੀ | ਦੱਸਣਯੋਗ ਹੈ ਕਿ ਨਵ-ਨਿਯੁਕਤ ਮਹਿਲਾ ਸ਼ਹਿਰੀ ਬਲਾਕ ਪ੍ਰਧਾਨ ਰੀਨਾ ਸ਼ਰਮਾ ਦੇ ਪਤੀ ਸ਼ਹਿਰੀ ਬਲਾਕ ਪ੍ਰਧਾਨ ਸੰਦੀਪ ਸ਼ਰਮਾ ਵਲੋਂ ਵਿਧਾਨ ਸਭਾ ਚੌਣਾ ਵਿਚ ਨੌਜਵਾਨਾਂ ਨੂੰ ਨਾਲ ਲੈ ਕੇ ਪਾਰਟੀ ਲਈ ਕੀਤੀ ਮਿਹਨਤ ਦਾ ਨਤੀਜਾ ਹੈ ਜਿਸ ਕਰਕੇ ਹੀ ਅੱਜ ਉਨ੍ਹਾਂ ਨੂੰ ਪਾਰਟੀ ਹਾਈ ਕਮਾਨ ਨੇ ਮੁੜ ਤੋਂ ਜ਼ਿੰਮੇਵਾਰੀ ਨਾਲ ਨਿਵਾਜਿਆ ਗਿਆ ਹੈ ਅਤੇ ਉਨ੍ਹਾਂ ਦੀ ਪਤਨੀ ਰੀਨਾ ਸ਼ਰਮਾ ਨੂੰ ਵੀ ਮਹਿਲਾ ਸ਼ਹਿਰੀ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ |

ਪਿਛਲੀ ਖ਼ਬਰ ਭੱਟ ਵਹੀਆਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸੰਬੰਧੀ ਨਵੇਂ ਤੱਥ ਪੇਸ਼ ਕਰਦੀਆਂ-ਡਾ. ਤੇਜਿੰਦਰ ਪਾਲ ਸਿੰਘ <br/> ਅਗਲੀ ਖ਼ਬਰ 69ਵੀ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਸੰਬੰਧੀ ਹੋਈ ਬੈਠਕ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.ਸਿੱ.) ਨੇ ਉਲੀਕੀ ਰੂਪ ਰੇਖਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।