17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਨੇ ਲਾਇਆ ਧਾਰਮਿਕ ਟੂਰ <br/>

ਅਜੀਤ ਡੈਸਕ 23-11-2025
ਰਾਜਪੁਰਾ, 22 ਨਵੰਬਰ (ਰਣਜੀਤ ਸਿੰਘ)- ਇੱਥੋਂ ਦੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਦਾ ਧਾਰਮਿਕ ਟੂਰ ਗਿਆ ਅਤੇ ਬੱਚਿਆਂ ਨੇ ਇਸ ਟੂਰ ਦੌਰਾਨ ਚੱਪੜਚਿੜੀ, ਸੀ੍ਰ ਆਨੰਦਪੁਰ ਸਾਹਿਬ ਤੇ ਸੀ੍ਰ ਚਮਕੌਰ ਸਾਹਿਬ ਦੇ ਗੁਰਦੁਆਰਿਆਂ ਦੇ ਦਰਸ਼ਨ ਕੀਤੇ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਕੁਲਵੰਤ ਸਿੰਘ ਸਰਦਾਰਗੜ ਬੱਚਿਆਂ ਨੂੰ ਚੱਪੜਚਿੜੀ, ਸੀ੍ਰ ਆਨੰਦਪੁਰ ਸਾਹਿਬ ਤੇ ਸ੍ਰੀ ਚਮਕੌਰ ਸਾਹਿਬ ਦੇ ਇਤਿਹਾਸ ਬਾਬਤ ਚਾਨਣਾ ਪਾਇਆ | ਉਨ੍ਹਾਂ ਨੇ ਬੱਚਿਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਬਾਰੇ ਵਿਚ ਦੱਸਿਆ ਤੇ ਕਿਹਾ ਕਿ ਸੀ੍ਰ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ | ਇਸ ਮੌਕੇ ਬੱਚਿਆਂ ਨੇ ਵੱਖ-ਵੱਖ ਗੁਰਦੁਆਰਿਆਂ ਦੇ ਦਰਸ਼ਨ ਕੀਤੇ | ਉਨ੍ਹਾਂ ਨੇ ਬੱਚਿਆਂ ਨੂੰ ਕਿਹਾ ਕਿ ਸਾਨੂੰ ਪੜ੍ਹਾਈ ਦੇ ਨਾਲ-ਨਾਲ ਸਾਡੇ ਗੌਰਵਮਈ ਇਤਿਹਾਸ ਸੰਬੰਧੀ ਜਾਣਕਾਰੀ ਵੀ ਹਾਸਲ ਕਰਨੀ ਚਾਹੀਦੀ ਹੈ |

ਪਿਛਲੀ ਖ਼ਬਰ ਸੇਂਟ ਕਬੀਰ ਕਾਲਜ 'ਚ ਕੌਮੀ ਏਕਤਾ ਦਿਵਸ ਮਨਾਇਆ <br/> ਅਗਲੀ ਖ਼ਬਰ ਮਿਊਾਸੀਪਲ ਵਰਕਰ ਯੂਨੀਅਨ ਵਲੋਂ ਮੇਅਰ ਦਾ ਧੰਨਵਾਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।