18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਧਰਮਸੋਤ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਵਲੋਂ ਮਹੰਤ ਹਰਵਿੰਦਰ ਖਨੌੜਾ ਦਾ ਕੀਤਾ ਸਨਮਾਨ

ਅਜੀਤ ਡੈਸਕ 23-11-2025
ਨਾਭਾ, 22 ਨਵੰਬਰ (ਜਗਨਾਰ ਸਿੰਘ ਦੁਲੱਦੀ)- ਅੱਜ ਨਾਭਾ ਵਿਖੇ ਕਾਂਗਰਸ ਪਾਰਟੀ ਦੇ ਮੁੱਖ ਦਫਤਰ ਵਿਖੇ ਸਾਬਕਾ ਜ਼ਿਲਾ ਦਿਹਾਤੀ ਪ੍ਰਧਾਨ ਮਹੰਤ ਹਰਵਿੰਦਰ ਸਿੰਘ ਖਨੌੜਾ ਨੂੰ ਸਨਮਾਨਿਤ ਕਰਨ ਲਈ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ ਜਿਸ 'ਚ ਵੱਡੀ ਗਿਣਤੀ 'ਚ ਹਰਕੇ ਦੇ ਪਾਰਟੀ ਵਰਕਰਾਂ ਤੇ ਅਹੁਦੇਦਾਰਾਂ ਵਲੋਂ ਸ਼ਮੂਲੀਅਤ ਕੀਤੀ ਗਈ | ਇਕੱਤਰ ਪਾਰਟੀ ਵਰਕਰਾਂ ਤੇ ਅਹੁਦੇਦਾਰਾਂ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਸਾਬਕਾ ਚੇਅਰਮੈਨ ਮਹੰਤ ਹਰਵਿੰਦਰ ਖਨੌੜਾ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਕਾਂਗਰਸ ਪਾਰਟੀ ਇੱਕਜੁੱਟਤਾ ਨਾਲ ਲੜੇਗੀ ਅਤੇ ਵੱਡੀ ਗਿਣਤੀ 'ਚ ਜਿੱਤ ਪ੍ਰਾਪਤ ਕਰਕੇ ਸਰਕਾਰ ਬਣਾਵੇਗੀ | ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਹੁਣੇ ਤੋਂ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਜੁੱਟ ਜਾਣ ਤਾਂ ਜੋ ਜਿੱਤ ਨੂੰ ਵੱਡੇ ਫ਼ਰਕ 'ਚ ਤਬਦੀਲ ਕੀਤਾ ਜਾ ਸਕੇ | ਮਹੰਤ ਖਨੌੜਾ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਹਰ ਹਾਲਤ 'ਚ ਵਿਧਾਨ ਸਭਾ ਦੀ ਚੋਣ ਲੜਨਗੇ ਜਿਸ ਕਰਕੇ ਉਹ ਉਨ੍ਹਾਂ ਦਾ ਸਾਥ ਦੇਣ | ਸਾਬਕਾ ਮੰਤਰੀ ਧਰਮਸੋਤ ਨੇ ਮਹੰਤ ਹਰਵਿੰਦਰ ਖਨੌੜਾ ਦੇ ਕੀਤੇ ਕੰਮਾਂ ਨੂੰ ਯਾਦ ਕਰਦਿਆਂ ਕਿਹਾ ਕਿ ਮਹੰਤ ਖਨੌੜਾ ਦੀ ਅਗਵਾਈ 'ਚ ਜ਼ਿਲ੍ਹੇ ਅੰਦਰ ਕਾਂਗਰਸ ਪਾਰਟੀ ਪਹਿਲਾਂ ਨਾਲੋਂ ਵਧੇਰੇ ਮਜ਼ਬੂਤ ਹੋਈ ਹੈ | ਇਸ ਮੌਕੇ ਮਨਜਿੰਦਰ ਸਿੰਘ ਜਿੰਦਰੀ ਸੂਬਾ ਵਾਈਸ ਪ੍ਰਧਾਨ ਯੂਥ ਕਾਂਗਰਸ, ਸਾਬਕਾ ਚੇਅਰਮੈਨ ਜਗਜੀਤ ਸਿੰਘ ਦੁਲੱਦੀ, ਸਾਬਕਾ ਪ੍ਰਧਾਨ ਚੁੰਨੀ ਲਾਲ ਭਾਦਸੋਂ, ਐਡਵੋਕੇਟ ਰੀਤ ਇਕਬਾਲ ਸਿੰਘ, ਸੀਨੀਅਰ ਕੌਂਸਲਰ ਅਸ਼ੋਕ ਕੁਮਾਰ ਬਿੱਟੂ, ਸ਼ਹਿਰੀ ਬਲਾਕ ਪ੍ਰਧਾਨ ਵਿਵੇਕ ਸਿੰਗਲਾ, ਸਾਬਕਾ ਚੇਅਰਮੈਨ ਹਰਦੇਵ ਸਿੰਘ ਅਗੇਤੀ, ਸਾਬਕਾ ਪ੍ਰਧਾਨ ਨਗਰ ਕੌਂਸਲ ਹਰਕਿ੍ਸ਼ਨ ਸੇਠ, ਇੰਦਰਜੀਤ ਸਿੰਘ ਚੀਕੁ ਥੂਹੀ, ਪ੍ਰਗਟ ਸਿੰਘ ਭੜੀ, ਸੁੱਚਾ ਸਿੰਘ ਸਹੋਲੀ, ਸੰਤੋਖ ਸਿੰਘ ਬੁੱਗਾ, ਸੁਰਿੰਦਰ ਸਿੰਘ ਚੌਹਾਨ, ਸਰਪੰਚ ਭੀਮ ਸਿੰਘ ਬਨੇਰਾ, ਕੁਲਵੀਰ ਸਿੰਘ ਠੇਕੇਦਾਰ, ਸਹਿਜਵੀਰ ਸਿੰਘ ਚੱਠਾ, ਪਾਲ ਸਰਪੰਚ ਚੈਹਿਲ, ਬੀਬੀ ਕਮਲੇਸ਼ ਕੌਰ ਗਿੱਲ, ਸੁਨੀਤਾ ਰਾਣੀ, ਇੰਦਰਜੀਤ ਸਿੰਘ ਅਲੌਹਰਾਂ, ਪਰਮਜੀਤ ਸਿੰਘ ਪੰਮਾ ਗੁਰਦਿੱਤਪੁਰਾ, ਗੁਰਪ੍ਰੀਤ ਸਿੰਘ ਜਾਤੀਵਾਲ, ਲਾਲੀ ਜ਼ੈਲਦਾਰ, ਬਾਲੀ ਜ਼ੈਲਦਾਰ, ਕਰਨੈਲ ਸਿੰਘ ਸੌਜਾ, ਮੋਹਨ ਸਿੰਘ ਬਿੰਨਾਹੇੜੀ ਆਦਿ ਪਾਰਟੀ ਵਰਕਰ ਮੌਜੂਦ ਸਨ |
ਪਿਛਲੀ ਖ਼ਬਰ ਏਸ਼ੀਅਨ ਇੰਸਟੀਚਿਊਟ ਤੇ ਗੁਰੂ ਨਾਨਕ ਇੰਸਟੀਚਿਊਟ ਆਫ਼ ਗਲੋਬਲ ਸਟੱਡੀਜ਼ ਕੈਨੇਡਾ ਦੇ ਵਿਚਕਾਰ ਐੱਮ. ਓ. ਯੂ. ਸਾਇਨ <br/>... ਅਗਲੀ ਖ਼ਬਰ ਪੰਜ ਸਾਲ ਗਾਰੰਟੀ ਵਾਲੀਆਂ ਸੜਕਾਂ ਬਣਾਈਆਂ ਜਾਣਗੀਆਂ-ਡਾ. ਬਲਬੀਰ ਸਿੰਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।