15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ 'ਚ ਕੇਸ ਦਰਜ

ਅਜੀਤ ਡੈਸਕ 24-11-2025
ਰਾਜਪੁਰਾ, 23 ਨਵੰਬਰ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ 'ਚ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਸੌਦਾਗਰ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਜਲਵੇੜਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਨੇ ਆਪਣਾ ਮੋਟਰ ਸਾਈਕਲ ਕਚਹਿਰੀ ਦੀ ਪਾਰਕਿੰਗ ਵਿਚ ਖੜਾ ਕੀਤਾ ਸੀ | ਜਦ ਉਸ ਨੇ ਚਾਰ ਕੁ ਵਜੇ ਵੇਖਿਆ ਤਾਂ ਮੋਟਰ ਉੱਥੇ ਨਹੀਂ ਸੀ | ਇਸ 'ਤੇ ਭਾਲ ਕਰਨ 'ਤੇ ਪਤਾ ਲੱਗਾ ਕਿ ਮੋਟਰ ਸਾਈਕਲ ਕਥਿਤ ਦੋਸ਼ੀ ਨੇ ਚੋਰੀ ਕੀਤਾ ਹੈ | ਇਸ 'ਤੇ ਪੁਲਿਸ ਨੇ ਲਲਿਤ ਕੁਮਾਰ ਪੁੱਤਰ ਭਾਰਤ ਭੂਸ਼ਣ ਦੇ ਖਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਪੰਜਾਬ 'ਵਰਸਿਟੀ ਦਾ ਅੰਤਰ ਖੇਤਰੀ ਯੁਵਕ ਤੇ ਲੋਕ ਮੇਲਾ ਸਮਾਪਤ ਅਗਲੀ ਖ਼ਬਰ ਸ਼ਰਾਬ ਦੀਆਂ 20 ਬੋਤਲਾਂ ਸਮੇਤ ਦੋ ਔਰਤਾਂ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।