21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਤੋਂ ਸ਼ਹੀਦੀ ਜੋੜ ਮੇਲ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਨਗਰ ਕੀਰਤਨ ਦੌਰਾਨ ਗਤਕੇ ਦੇ ਜੌਹਰ ਵਿਖਾਉਂਦੇ ਹੋਏ ਸਿੰਘ | <br/> ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਤੋਂ ਨੌਵੇਂ ਪਾਤਸ਼ਾਹ ਦੇ ਸ਼ਹੀਦੀ ਜੋੜ ਮੇਲ ਨੂੰ ਸਮਰਪਿਤ ਨਗਰ ਕੀਰਤਨ ਦੌਰਾਨ ਗੁਰੂ ਮਹਾਰਾਜ ਦੇ ਸਰੂਪ ਪਾਲਕੀ ਸਾਹਿਬ | ਅਜੀਤ ਤਸਵੀਰ <br/> 25-11-2025
ਪਟਿਆਲਾ 24 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਯੋਗ ਅਗਵਾਈ ਵਿਚ 350 ਸਾਲਾ ਸ਼ਤਾਬਦੀ ਦੇ ਸੰਬੰਧ ਵਿਚ ਚੱਲ ਰਹੇ ਸਮਾਗਮਾਂ ਦੀ ਲੜੀ 'ਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਜੋੜ ਮੇਲ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਅਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਯੋਗ ਅਗਵਾਈ 'ਚ ਮਹਾਨ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੀ ਆਰੰਭਤਾ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਵਲੋਂ ਕੀਤੀ ਅਰਦਾਸ ਉਪਰੰਤ ਹੋਈ | ਇਸ ਦੌਰਾਨ ਅੰਤਿ੍ੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦਾ ਸਰੂਪ ਆਪਣੇ ਸੀਸ 'ਤੇ ਟਿਕਾ ਕੇ ਅਦਬ ਤੇ ਸਤਿਕਾਰ ਨਾਲ ਗੁਰੂ ਸਾਹਿਬ ਜੀ ਦੀ ਪਾਲਕੀ ਵਿਚ ਸੁਸ਼ੋਭਿਤ ਕੀਤਾ | ਆਰੰਭਤਾ ਮੌਕੇ ਉਚੇਚੇ ਤੌਰ 'ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਜਸਮੇਰ ਸਿੰਘ ਲਾਛੜੂ, ਸੰਤ ਮਹਾਂਪੁਰਸ਼ਾਂ 'ਚ ਕਥਾਵਾਚਕ ਗਿਆਨੀ ਪਿ੍ਤਪਾਲ ਸਿੰਘ, ਹੈਡ ਗ੍ਰੰਥੀ ਗਿਆਨੀ ਫੂਲਾ ਸਿੰਘ, ਹੈਡ ਗ੍ਰੰਥੀ ਭਾਈ ਹਰਵਿੰਦਰ ਸਿੰਘ, ਹੈਡ ਗ੍ਰੰਥੀ ਭਾਈ ਅਵਤਾਰ ਸਿੰਘ, ਬਾਬਾ ਕਰਮਬੀਰ ਸਿੰਘ ਬੇਦੀ, ਪੰਚਾਨੰਦਗਿਰੀ ਮਹਾਰਾਜ ਗੰਗੀ ਪੰਡਿਤ ਆਦਿ ਵੀ ਉਚੇਚੇ ਤੌਰ 'ਤੇ ਸ਼ਾਮਲ ਸਨ | ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਅੰਤਿ੍ੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਅੱਜ 350 ਸਾਲਾ ਸ਼ਤਾਬਦੀ ਮੌਕੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਸਤੀ ਦਾਸ, ਭਾਈ ਮਤੀ ਦਾਸ, ਭਾਈ ਦਿਆਲਾ ਜੀ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਿਆਂ ਕਿਹਾ ਕਿ ਜਿਥੇ ਸਮੁੱਚੀ ਲੋਕਾਈ ਸਿਜਦਾ ਕਰ ਰਹੀ ਹੈ, ਉਥੇ ਹੀ ਗੁਰੂ ਸਾਹਿਬ ਜੀ ਦਾ ਉਦੇਸ਼ ਅਤੇ ਵਿਚਾਰਧਾਰਾ ਨੂੰ ਵੀ ਘਰ ਘਰ ਪਹੁੰਚਾਇਆ ਜਾਵੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਮੈਨੇਜਰ ਭਾਗ ਸਿੰਘ ਨੇ ਪੁੱਜੀਆਂ ਸ਼ਖ਼ਸੀਅਤਾਂ ਤੇ ਸੰਗਤਾਂ ਦਾ ਵੀ ਧੰਨਵਾਦ ਕੀਤਾ ਅਤੇ ਸ਼ਹੀਦੀ ਜੋੜ ਮੇਲ ਦੇ ਸਮਾਗਮਾਂ 'ਚ ਪੁੱਜਣ ਦੀ ਸੰਗਤਾਂ ਨੂੰ ਅਪੀਲ ਕੀਤੀ |
ਨਗਰ ਕੀਰਤਨ ਦੌਰਾਨ ਗੱਤਕਾ ਪਾਰਟੀਆਂ ਨੇ ਵੀ ਜੌਹਰ ਵਿਖਾਏ, ਝਾੜੂ ਬਰਦਾਰ ਬਣੀਆਂ ਸੰਗਤਾਂ ਨੇ ਨਾਮ ਸਿਮਰਨ ਕੀਤਾ ਤੇ ਫੁੱਲਾਂ ਨਾਲ ਸਜੀ ਪਾਲਕੀ ਦੇ ਨਾਲ ਨਾਲ ਚੱਲ ਰਹੀਆਂ ਸੰਗਤਾਂ ਨੇ ਸਾਰਿਆਂ ਦਾ ਧਿਆਨ ਕੇਂਦਰਿਤ ਕੀਤਾ | ਨਗਰ ਕੀਰਤਨ ਦਾ ਸ਼ਹਿਰ ਵਿਚ ਵੱਖ-ਵੱਖ ਸਿੰਘ ਸਭਾਵਾਂ, ਜਥੇਬੰਦੀਆਂ, ਜਿਨ੍ਹਾਂ ਵਿਚ ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਦੇ ਪ੍ਰਧਾਨ ਕੰਵਲਜੀਤ ਸਿੰਘ ਗੋਨਾ, ਤਰਲੋਕ ਸਿੰਘ ਤੋਰਾ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜਥੇ ਦੇ ਪ੍ਰਧਾਨ ਪ੍ਰੇਮ ਸਿੰਘ ਅਤੇ ਸਮੁੱਚੇ ਮੈਂਬਰਾਂ ਵਲੋਂ ਸ਼ਹਿਰ ਦੇ ਤਵੱਕਲੀ ਮੋੜ 'ਤੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਗੁਰਦੁਆਰਾ ਪ੍ਰਬੰਧਕਾਂ ਨੂੰ ਸਿਰੋਪਾਓ ਭੇਟ ਕੀਤੇ | ਨਗਰ ਕੀਰਤਨ ਵਿਚ ਸ਼ਾਮਿਲ ਹੋਣ ਵਾਲਿਆਂ 'ਚ ਮੈਂਬਰ ਪਾਰਲੀਮੈਂਟ ਡਾ. ਧਰਮਵੀਰ ਗਾਂਧੀ, ਸਾਬਕਾ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ, ਬੀਬਾ ਜੈਇੰਦਰ ਕੌਰ, ਸਾਬਕਾ ਚੇਅਰਮੈਨ ਇੰਦਰਮੋਹਨ ਸਿੰਘ ਬਜਾਜ, ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ, ਸਾਬਕਾ ਮੈਂਬਰ ਐਸ.ਐਸ. ਬੋਰਡ ਕੰਵਲਜੀਤ ਸਿੰਘ ਸਹਿਗਲ, ਮਨਜੀਤ ਸਿੰਘ ਚਾਹਲ, ਸਾਬਕਾ ਹੈੱਡ ਗ੍ਰੰਥੀ ਸੁਖਦੇਵ ਸਿੰਘ, ਮਨਪ੍ਰੀਤ ਸਿੰਘ ਮਨੀ, ਸ਼ਮਸ਼ੇਰ ਸਿੰਘ ਬਡੂੰਗਰ, ਵਿਜੈ ਕੂਕਾ ਆਦਿ ਨੇ ਸੰਗਤ ਰੂਪ ਵਿਚ ਸ਼ਮੂਲੀਅਤ ਕੀਤੀ |
ਪਿਛਲੀ ਖ਼ਬਰ ਮਾਤਾ ਗੁਜਰੀ ਸਕੂਲ 'ਚ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਕੌਂਸਲਰ ਜਨਰਲ ਹਾਊਸ 'ਚ ਆਵਾਜ਼ ਚੁੱਕ ਅਤੇ ਲਿਖਤੀ ਸ਼ਿਕਾਇਤਾਂ ਕਰ ਹਾਰੇ, ਬਿਲਡਿੰਗ ਸ਼ਾਖਾ ਅਧਿਕਾਰੀਆਂ 'ਤੇ ਨਹੀਂ ਕੋਈ ਅਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।