ਮਾਤਾ ਗੁਜਰੀ ਸਕੂਲ 'ਚ ਧਾਰਮਿਕ ਸਮਾਗਮ ਕਰਵਾਇਆ
ਮਾਤਾ ਗੁਜਰੀ ਸਕੂਲ ਦੇਵੀਗੜ੍ਹ ਵਿਖੇ ਧਾਰਮਿਕ ਸਮਾਗਮ ਦੌਰਾਨ ਵਿਦਿਆਰਥੀ ਗੁਰਬਾਣੀ ਦਾ ਸ਼ਬਦ ਗਾਇਨ ਕਰਦੇ ਹੋਏ | ਤਸਵੀਰ : ਮੌਜੀ ਦੇਵੀਗੜ੍ਹ
<br/>
25-11-2025
ਉਨ੍ਹਾਂ ਜੋਰ ਦੇ ਕੇ ਕਿਹਾ ਕਿ ਸਾਨੂੰ ਆਪਣੇ ਬੱਚਿਆਂ ਨੂੰ ਸਿਰਫ ਕਿਤਾਬੀ ਗਿਆਨ ਹੀ ਨਹੀਂ ਦੇਣਾ ਚਾਹੀਦਾ, ਸਗੋਂ ਉਨ੍ਹਾਂ ਨੂੰ ਆਪਣੇ ਮਹਾਨ ਗੁਰੂ ਸਾਹਿਬਾਨ ਦੇ ਜੀਵਨ ਅਤੇ ਸਿਧਾਂਤਾਂ ਤੋਂ ਜਾਣੂ ਕਰਵਾ ਕੇ ਧਾਰਮਿਕ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨਾ ਵੀ ਬਹੁਤ ਜ਼ਰੂਰੀ ਹੈ | ਉਨ੍ਹਾਂ ਨੇ ਕਿਹਾ, ਕਿ ਅੱਜ ਦੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ 'ਭੈ ਕਾਹੂ ਕਉ ਦੇਤ ਨਹਿ ਨਹਿ ਭੈ ਮਾਨਤ ਆਨ' ਦੇ ਮਹਾਨ ਸੰਦੇਸ਼ ਨੂੰ ਆਪਣੇ ਜੀਵਨ 'ਚ ਅਪਣਾਉਣਾ ਚਾਹੀਦਾ ਹੈ | ਉਨ੍ਹਾਂ ਸਕੂਲ ਪ੍ਰਬੰਧਨ ਦੀ ਇਸ ਉਪਰਾਲੇ ਲਈ ਪ੍ਰਸੰਸਾ ਕੀਤੀ ਅਤੇ ਕਿਹਾ ਕਿ ਅਜਿਹੇ ਸਮਾਗਮ ਬੱਚਿਆਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜਨ 'ਚ ਅਹਿਮ ਭੂਮਿਕਾ ਨਿਭਾਉਂਦੇ ਹਨ | ਇਸ ਮੌਕੇ ਪ੍ਰਧਾਨ ਰਵਿੰਦਰ ਕੌਰ, ਪਿ੍ੰਸੀਪਲ ਮਮਤਾ ਮੱਕੜ ਅਤੇ ਅਕਾਦਮਿਕ ਡਾਇਰੈਕਟਰ ਤੇਜਿੰਦਰ ਕੌਰ ਵਾਲੀਆ ਵੀ ਹਾਜ਼ਰ ਸਨ |