21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਗੁਰਮਤਿ ਕਾਲਜ ਤੇ ਗੁਰੂ ਨਾਨਕ ਫਾਊਾਡੇਸ਼ਨ ਪਬਲਿਕ ਸਕੂਲ ਵਲੋਂ ਗੁਰਮਤਿ ਸਮਾਗਮ

ਅਜੀਤ ਡੈਸਕ 25-11-2025
ਪਟਿਆਲਾ, 24 ਨਵੰਬਰ (ਗੁਰਵਿੰਦਰ ਸਿੰਘ ਔਲਖ)-ਗੁਰਮਤਿ ਕਾਲਜ ਅਤੇ ਗੁਰੂ ਨਾਨਕ ਫਾਊਾਡੇਸ਼ਨ ਪਬਲਿਕ ਸਕੂਲ ਦੇ ਸਾਂਝੇ ਉਪਰਾਲੇ ਹੇਠ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਦੋਵਾਂ ਸੰਥਾਵਾਂ ਦੇ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸੰਗਤੀ ਰੂਪ ਵਿਚ ਨੌਵੇਂ ਮਹਲੇ ਦੇ ਸਲੋਕਾਂ ਦੇ ਗਾਇਨ ਨਾਲ ਹੋਈ, ਜਿਸ ਤੋਂ ਉਪਰੰਤ ਸਹਿਜ ਪਾਠ ਦੇ ਭੋਗ ਪਾਏ ਗਏ | ਸਮਾਗਮ ਦੌਰਾਨ ਗੁਰੂ ਨਾਨਕ ਫਾਊਾਡੇਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਗੁਰਬਾਣੀ ਦਾ ਸ਼ਬਦ ਗਾਇਨ ਕਰਕੇ ਸੰਗਤ ਨੂੰ ਨਿਹਾਲ ਕੀਤਾ, ਜਦਕਿ ਗੁਰਮਤਿ ਕਾਲਜ ਦੇ ਵਿਦਿਆਰਥੀਆਂ ਨੇ ਵੀ ਸ਼ਬਦ ਗਾਇਨ ਰਾਹੀਂ ਗੁਰੂ ਸਾਹਿਬ ਪ੍ਰਤੀ ਆਪਣੇ ਸ਼ਰਧਾ ਭਾਵ ਪ੍ਰਗਟ ਕੀਤੇ | ਇਸ ਮੌਕੇ ਡਾ. ਅਸਪ੍ਰੀਤ ਕੌਰ ਨੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਉਪਦੇਸ਼ਾਂ 'ਤੇ ਰੌਸ਼ਨੀ ਪਾਉਂਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਮਨੁੱਖਤਾ ਨੂੰ ਪ੍ਰੇਮ, ਨਿਰਭੈਤਾ ਅਤੇ ਨਿਰਵੈਰਤਾ ਦਾ ਸੰਦੇਸ਼ ਦਿੱਤਾ | ਉਨ੍ਹਾਂ ਨੇ ਕਿਹਾ ਕਿ ਗੁਰਮਤਿ ਕਾਲਜ ਦਾ ਮੁੱਖ ਉਦੇਸ਼ ਗੁਰਮਤਿ ਦੇ ਪ੍ਰਚਾਰ-ਪ੍ਰਸਾਰ ਨੂੰ ਹੋਰ ਮਜ਼ਬੂਤ ਕਰਨਾ ਹੈ ਤੇ ਅਜਿਹੇ ਉਪਰਾਲੇ ਭਵਿੱਖ ਵਿਚ ਵੀ ਜਾਰੀ ਰਹਿਣਗੇ | ਪਿ੍ੰਸੀਪਲ ਜਸਜੀਤ ਕੌਰ, ਗੁਰੂ ਨਾਨਕ ਫਾਊਾਡੇਸ਼ਨ ਪਬਲਿਕ ਸਕੂਲ ਵਲੋਂ ਸੰਗਤ ਦਾ ਧੰਨਵਾਦ ਕੀਤਾ ਗਿਆ | ਉਨ੍ਹਾਂ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਦੀਆਂ ਵਡਿਆਈਆਂ ਅਸੀਮ ਹਨ ਅਤੇ ਉਹਨਾਂ ਦੇ ਉਪਦੇਸ਼ਾਂ ਨੂੰ ਸਭ ਤੋਂ ਪਹਿਲਾਂ ਆਪਣੇ ਘਰਾਂ ਵਿਚ ਅਮਲ ਵਿਚ ਲਿਆਂਦਾ ਜਾਣਾ ਚਾਹੀਦਾ ਹੈ, ਤਾਂ ਜੋ ਗੁਰੂ ਦਾ ਅਸਲ ਸੁਨੇਹਾ ਘਰ-ਘਰ ਤੱਕ ਪਹੁੰਚ ਸਕੇ | ਇਸ ਗੁਰਮਤਿ ਸਮਾਗਮ ਵਿਚ ਪ੍ਰਤਾਪ ਸਿੰਘ, ਡਾਇਰੈਕਟਰ ਗੁਰੂ ਨਾਨਕ ਫਾਊਾਡੇਸ਼ਨ ਨਵੀਂ ਦਿੱਲੀ, ਡਾ. ਰਵੀ ਭੂਸ਼ਣ, ਡਾ. ਹਰਜੀਤ ਸਿੰਘ, ਗੁਰਮਤਿ ਕਾਲਜ ਪਟਿਆਲਾ ਦਾ ਸਮੂਹ ਸਟਾਫ਼, ਵਿਦਿਆਰਥੀ ਅਤੇ ਗੁਰੂ ਨਾਨਕ ਫਾਊਾਡੇਸ਼ਨ ਪਬਲਿਕ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਉਤਸ਼ਾਹਪੂਰਵਕ ਹਿੱਸਾ ਲਿਆ¢
ਪਿਛਲੀ ਖ਼ਬਰ ਤਿ੍ਵੇਣੀ ਸਾਹਿਤ ਪਰਿਸ਼ਦ ਵਲੋਂ ਸਾਹਿਤਕ ਸਮਾਗਮ ਅਗਲੀ ਖ਼ਬਰ ਮਾਤਾ ਗੁਜਰੀ ਸਕੂਲ 'ਚ ਧਾਰਮਿਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।