ਰਾਜਪੁਰਾ, 24 ਨਵੰਬਰ (ਜੀ. ਪੀ. ਸਿੰਘ)-ਸਥਾਨਕ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਦੇ ਪਿ੍ੰਸੀਪਲ ਡਾ. ਚੰਦਰ ਪ੍ਰਕਾਸ਼ ਦੀ ਅਗਵਾਈ 'ਚ ਅਤੇ ਐੱਨ. ਐੱਸ. ਐੱਸ. ਦੇ ਪ੍ਰੋਗਰਾਮ ਅਫ਼ਸਰ ਡਾ. ਮਨਦੀਪ ਸਿੰਘ, ਡਾ. ਵੰਦਨਾ ਗੁਪਤਾ, ਪ੍ਰੋ. ਅਵਤਾਰ ਸਿੰਘ, ਪ੍ਰੋ. ਦਲਜੀਤ ਸਿੰਘ ਅਤੇ ਪ੍ਰੋ. ਨੰਦਤਿਾ ਦੀ ਦੇਖ ਰੇਖ ਹੇਠ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਾਲਜ ਕੈਂਪਸ 'ਚ ਬੂਟੇ ਲਗਾਏ ਗਏ | ਇਸ ਮੌਕੇ ਵਲੰਟੀਅਰਾਂ ਨੂੰ ਸੰਬੋਧਨ ਹੁੰਦਿਆਂ ਡਾ. ਮਨਦੀਪ ਸਿੰਘ ਅਤੇ ਡਾ. ਵੰਦਨਾ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਬਾਰੇ ਵਿਚਾਰ ਚਰਚਾ ਕੀਤੀ ਅਤੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਫ਼ਲਸਫ਼ੇ ਸਿਧਾਂਤ ਨੂੰ ਆਪਣੇ ਜੀਵਨ ਵਿਚ ਅਪਣਾਉਣ ਦੀ ਲੋੜ ਹੈ | ਜਿੱਥੇ ਗੁਰੂ ਜੀ ਨੇ ਧਰਮ ਦੀ ਰੱਖਿਆ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਆਪਣੀ ਸ਼ਹਾਦਤ ਦਿੱਤੀ ਉੱਥੇ ਹੀ ਨਿਰਭਉ ਨਿਰਵੈਰ ਨਾਲ ਜੀਵਨ ਜਿਊਣ ਦਾ ਉਪਦੇਸ਼ ਦਿੱਤਾ | ਇਸ ਮੌਕੇ ਡਾ. ਮਨਦੀਪ ਕੌਰ, ਡਾ. ਗੁਰਜਿੰਦਰ ਸਿੰਘ, ਪ੍ਰੋ. ਭਾਵਨਾ, ਹਰਪ੍ਰੀਤ ਸਿੰਘ ਕੋਚ, ਸੀਆ ਰਾਮ, ਹੀਰਾ ਲਾਲ, ਬਹਾਦਰ ਤੇ ਵਲੰਟੀਅਰ ਹਾਜ਼ਰ ਸਨ |