ਸ਼ੁਤਰਾਣਾ, 24 ਨਵੰਬਰ (ਨਵਜੋਤ ਸਿੰਘ ਮਹਿਰੋਕ)-ਸ਼ੁਤਰਾਣਾ ਪੁਲਿਸ ਵਲੋਂ 25 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ¢ ਜਾਣਕਾਰੀ ਅਨੁਸਾਰ ਸਬ ਇੰਸਪੈਕਟਰ ਜਸਪਾਲ ਸਿੰਘ ਸਮੇਤ ਪਿੁਲਸ ਪਾਰਟੀ ਗਸ਼ਤ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਦੇ ਮਕਸਦ ਨਾਲ ਬੱਸ ਅੱਡਾ ਸ਼ੁਤਰਾਣਾ ਵਿਖੇ ਮÏਜੂਦ ਸਨ¢ ਜਿੱਥੇ ਉਨ੍ਹਾਂ ਨੂੰ ਖਾਸ ਮੁਖਬਰ ਦੀ ਇਤਲਾਹ ਮਿਲੀ ਕਿ ਕਥਿਤ ਦੋਸ਼ੀਆਨ ਕ੍ਰਿਸ਼ਨ ਕੁਮਾਰ ਅਤੇ ਸੁਰਜੀਤ ਰਾਮ ਵਾਸੀਆਨ ਪਿੰਡ ਤੁੱਗੋਪੱਤੀ ਸ਼ੁਤਰਾਣਾ ਬਾਹਰਲੇ ਰਾਜਾਂ ਤੋਂ ਭੁੱਕੀ ਚੂਰਾ ਪੋਸਤ ਲਿਆ ਕੇ ਪੰਜਾਬ ਵਿਚ ਮਹਿੰਗੇ ਭਾਅ 'ਚ ਵੇਚਣ ਦਾ ਕੰਮ ਕਰਦੇ ਹਨ¢ ਜੋ ਐਮ.ਪੀ. ਸਟੇਟ ਤੋਂ ਭੁੱਕੀ ਚੂਰਾ ਪੋਸਤ ਲੈ ਕੇ ਆਏ ਹਨ¢ ਪੁਲਿਸ ਪਾਰਟੀ ਵਲੋਂ ਤੁਰੰਤ ਛਾਪਾਮਾਰ ਕਰਕੇ ਉਕਤ ਦੋਸ਼ੀਆਨ ਨੂੰ 25 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ¢ ਪਿੁਲਸ ਨੇ ਦੋਸ਼ੀਆਨ ਖਿਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ¢