ਪਟਿਆਲਾ, 24 ਨਵੰਬਰ (ਧਰਮਿੰਦਰ ਸਿੰਘ ਸਿੱਧੂ)-25 ਨਵੰਬਰ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਏਅਰ ਫੋਰਸ ਸਟੇਸ਼ਨ ਅੰਬਾਲਾ ਕੈਂਟ ਦਾ ਦੌਰਾ ਕਰਨਗੇ | ਇਸ ਲਈ ਵਧੀਕ ਜ਼ਿਲ੍ਹਾ ਮੈਜਿਸਟਰੇਟ ਸਿਮਰਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ 25 ਨਵੰਬਰ ਨੂੰ ਨੋ-ਫਲਾਇੰਗ ਜ਼ੋਨ ਘੋਸ਼ਿਤ ਕੀਤਾ ਹੈ | ਇਸ ਤੋਂ ਇਲਾਵਾ ਜਿਲ੍ਹਾ ਪਟਿਆਲਾ ਵਿਚ 25 ਨਵਬੰਰ ਨੂੰ ਕੋਈ ਵੀ ਹੈਲੀਕਾਪਟਰ ਅਤੇ ਹੋਰ ਏਅਰ ਕਰਾਫਟ ਫਲਾਈ ਕਰਨ ਸੰਬੰਧੀ ਪ੍ਰਵਾਨਗੀ ਨਹੀਂ ਦਿੱਤੀ ਜਾਵੇਗੀ | ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ 25 ਨਵੰਬਰ ਨੂੰ ਪਟਿਆਲਾ ਨੂੰ ਨੋ-ਫਲਾਇੰਗ ਜ਼ੋਨ ਘੋਸ਼ਿਤ ਕੀਤਾ ਜਾਂਦਾ ਹੈ | ਇਹ ਹੁਕਮ 25 ਨਵੰਬਰ ਨੂੰ ਲਾਗੂ ਰਹੇਗਾ¢