21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਡੀ.ਏ.ਵੀ. ਸਕੂਲ 'ਚ ਸ਼ਹੀਦੀ ਦਿਵਸ ਮਨਾਇਆ

ਡੀ. ਏ. ਵੀ. ਪਬਲਿਕ ਸਕੂਲ ਪਟਿਆਲਾ 'ਚ ਕਰਵਾਏ ਧਾਰਮਿਕ ਪ੍ਰੋਗਰਾਮ ਦਾ ਦਿ੍ਸ਼ | ਅਜੀਤ ਤਸਵੀਰ <br/> 25-11-2025
ਪਟਿਆਲਾ, 24 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਡੀ. ਏ. ਵੀ. ਪਬਲਿਕ ਸਕੂਲ ਪਟਿਆਲਾ 'ਚ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਧਾਰਮਿਕ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਕਲਾਸ ਦਸਵੀਂ ਦੀ ਰਾਜਵਿੰਦਰ ਕੌਰ ਨੇ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਜੀਵਨ, ਉਨ੍ਹਾਂ ਦੇ ਉੱਚ ਆਦਰਸ਼ਾਂ ਅਤੇ ਧਰਮ ਤੇ ਮਨੁੱਖਤਾ ਦੀ ਰੱਖਿਆ ਲਈ ਕੀਤੀਆਂ ਬੇਮਿਸਾਲ ਕੁਰਬਾਨੀਆਂ ਬਾਰੇ ਰੌਸ਼ਨੀ ਪਾਈ | ਗੁਰੂ ਸਾਹਿਬ, ਜਿਨ੍ਹਾਂ ਨੂੰ ਹਿੰਦ ਦੀ ਚਾਦਰ ਦੇ ਰੂਪ ਵਿਚ ਸਨਮਾਨ ਦਿੱਤਾ ਜਾਂਦਾ ਹੈ | ਇਸੇ ਤਰ੍ਹਾਂ ਕਲਾਸ 11ਵੀਂ ਦੀ ਵਿਦਿਆਰਥਣ ਰਬਜੋਤ ਕੌਰ ਨੇ ਆਪਣੀ ਰੂਹਾਨੀ ਕਵਿਸ਼ਰੀ ਨਾਲ ਸਮਾਗਮ ਵਿਚ ਭਗਤੀ ਅਤੇ ਭਾਵਨਾ ਦਾ ਸੁੰਦਰ ਰੰਗ ਭਰਿਆ | ਸਟਾਫ਼ ਤੇ ਵਿਦਿਆਰਥੀਆਂ ਵਲੋਂ ਪਾਠ ਕਰਕੇ ਸਭਨਾਂ ਲਈ ਅਰਦਾਸ ਕੀਤੀ | ਪਿ੍ੰਸੀਪਲ ਵਿਵੇਕ ਤਿਵਾਰੀ ਨੇ ਆਪਣੇ ਸੰਬੋਧਨ ਵਿਚ ਸਭ ਨੂੰ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਦੱਸੇ ਹੋਏ ਸੱਚ, ਹਿੰਮਤ ਅਤੇ ਦਇਆ ਦੇ ਰਸਤੇ 'ਤੇ ਤੁਰਨ ਲਈ ਪ੍ਰੇਰਿਤ ਕੀਤਾ¢
ਪਿਛਲੀ ਖ਼ਬਰ ਜੱਜ ਮਾਡਰਨ ਸਕੂਲ 'ਚ ਧਾਰਮਿਕ ਸਮਾਗਮ ਕਰਾਇਆ ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।