21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਭਾਈ ਰਾਮ ਕਿਸ਼ਨ ਗੁਰਮਤਿ ਪਬਲਿਕ ਸਕੂਲ 'ਚ ਸਪੋਰਟਸ ਮੀਟ ਕਰਵਾਈ

ਅਜੀਤ ਡੈਸਕ 25-11-2025
ਪਟਿਆਲਾ, 24 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਭਾਈ ਰਾਮ ਕਿਸ਼ਨ ਗੁਰਮਤਿ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਸਪੋਰਟਸ ਮੀਟ ਕਰਵਾਈ ਗਈ, ਜਿਸ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ | ਸਕੂਲ ਦੇ ਵਿਦਿਆਰਥੀ ਚਾਰ ਹਾਊਸ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਹਿ ਸਿੰਘ ਜੀ ਹਾਊਸ 'ਚ ਵੰਡੇ ਹੋਏ ਸਨ, ਜਿਨ੍ਹਾਂ ਵਲੋਂ ਮਾਰਚ ਪਾਸਟ ਕੀਤਾ ਗਿਆ | ਸਕੂਲ ਦੇ ਪ੍ਰਧਾਨ ਮਹੰਤ ਚਮਕੌਰ ਸਿੰਘ ਸੇਵਾ ਪੰਥੀ, ਪਿ੍ੰਸੀਪਲ ਹਿੰਮਤ ਕੌਰ, ਡਾਇਰੈਕਟਰ ਰਮਣੀਕ ਘੁੰਮਣ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਲਈ ਮੌਜੂਦ ਸਨ | ਇਸ ਉਪਰੰਤ ਜੂਨੀਅਰ ਵਿੰਗ ਦੇ ਵਿਦਿਆਰਥੀਆਂ ਨੇ ਰੰਗਾ-ਰੰਗ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ, ਜਿਸ ਉਪਰੰਤ ਵਿਦਿਆਰਥੀਆਂ ਦੀਆਂ ਖੇਡਾਂ ਕਰਵਾਈਆਂ ਗਈਆਂ, ਜਿਨ੍ਹਾਂ 'ਚ ਰਿਲੇਅ ਰੇਸ, ਰੱਸਾਕਸ਼ੀ, ਕੁਸਤੀ, ਕਬੱਡੀ, ਲਾਈਨ ਰੇਸ ਆਦਿ ਖੇਡਾਂ ਸਨ | ਅੰਤ 'ਚ ਜਿੱਤਣ ਵਾਲੇ ਵਿਦਿਆਰਥੀਆਂ ਨੂੰ ਤਗਮੇ ਵੰਡੇ ਗਏ | ਸਕੂਲ ਦੇ ਪ੍ਰਧਾਨ ਮਹੰਤ ਚਮਕੌਰ ਸਿੰਘ ਸੇਵਾ ਪੰਥੀ ਨੇ ਕਿਹਾ ਕਿ ਖੇਡਾਂ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ | ਇਸ ਨਾਲ ਵਿਦਿਆਰਥੀ ਸਮਾਜਿਕ ਬੁਰਾਈਆਂ ਤੋਂ ਦੂਰ ਰਹਿੰਦੇ ਹਨ | ਡਾਇਰੈਕਟਰ ਰਮਨੀਕ ਘੁੰਮਣ ਨੇ ਸਟਾਫ਼ ਅਤੇ ਮਹਿਮਾਨਾਂ ਦਾ ਧੰਨਵਾਦ ਕੀਤਾ ਤੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ |
ਪਿਛਲੀ ਖ਼ਬਰ ਡਾ. ਬੀ. ਐੱਸ. ਸੰਧੂ ਸਕੂਲ 'ਚ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਜੱਜ ਮਾਡਰਨ ਸਕੂਲ 'ਚ ਧਾਰਮਿਕ ਸਮਾਗਮ ਕਰਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।