ਨਾਭਾ, 24 ਨਵੰਬਰ (ਜਗਨਾਰ ਸਿੰਘ ਦੁਲੱਦੀ)-ਆਮ ਆਦਮੀ ਪਾਰਟੀ ਦੀ ਹਾਈ ਕਮਾਨ ਵਲੋਂ ਆਉਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਨਾਭਾ ਹਲਕੇ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੂੰ ਜ਼ਿਲ੍ਹਾ ਪਟਿਆਲਾ ਦਿਹਾਤੀ ਦੀ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ | ਵਿਧਾਇਕ ਦੇਵ ਮਾਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਆਪ ਸੁਪਰੀਮੋ ਅਰਵਿੰਦ ਕੇਜਰੀਵਾਲ, ਆਪ ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਮਨੀਸ਼ ਸਿਸੋਦੀਆ ਇਚਾਰਜ ਆਮ ਆਦਮੀ ਪਾਰਟੀ ਪੰਜਾਬ ਦਾ ਇਹ ਨਿਯੁਕਤੀ ਕਰਨ ਲਈ ਧੰਨਵਾਦ ਕੀਤਾ |