21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਘਨੌਰ ਕਾਲਜ ਦੀ ਵਿਦਿਆਰਥਣ ਨੇ ਜਿੱਤਿਆ ਚਾਂਦੀ ਦਾ ਤਗਮਾ

ਅਜੀਤ ਡੈਸਕ 25-11-2025
ਘਨੌਰ, 24 ਨਵੰਬਰ (ਸਰਦਾਰਾ ਸਿੰਘ ਲਾਛੜੂ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਹੋਏ ਅੰਤਰ-ਖੇਤਰੀ ਯੁਵਕ ਅਤੇ ਲੋਕ ਮੇਲੇ 'ਚੋਂ ਯੂਨੀਵਰਸਿਟੀ ਕਾਲਜ, ਘਨੌਰ ਦੀ ਬੀ. ਏ. ਭਾਗ ਤੀਜਾ ਦੀ ਵਿਦਿਆਰਥਣ ਪਰਨੀਤ ਕੌਰ ਨੇ ਰਵਾਇਤੀ ਪਹਿਰਾਵਾ ਪ੍ਰਦਰਸ਼ਨੀ ਦੇ ਮੁਕਾਬਲੇ 'ਚੋਂ ਦੂਜਾ ਸਥਾਨ ਹਾਸਿਲ ਕਰਕੇ ਚਾਂਦੀ ਦਾ ਤਗਮਾ ਪ੍ਰਾਪਤ ਕੀਤਾ | ਵਿਦਿਆਰਥਣ ਦੇ ਕਾਲਜ ਪਹੁੰਚਣ 'ਤੇ ਪਿ੍ੰਸੀਪਲ ਡਾ. ਲਖਵੀਰ ਸਿੰਘ ਨੇ ਜੇਤੂ ਵਿਦਿਆਰਥਣ ਨੂੰ ਵਧਾਈ ਦਿੱਤੀ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅੰਤਰ-ਖੇਤਰੀ ਯੁਵਕ ਤੇ ਲੋਕ ਮੇਲੇ 'ਚ ਯੂਨੀਵਰਸਿਟੀ ਕੈਂਪਸ ਸਮੇਤ ਮਾਲਵੇ ਦੇ ਚੋਟੀ ਦੇ ਕਾਲਜ ਭਾਗ ਲੈਂਦੇ ਹਨ | ਇਸ ਮੁਕਾਬਲੇ 'ਚੋਂ ਪਿੰਡ ਕਾਮੀ ਕਲਾਂ ਦੀ ਜੰਮਪਲ ਵਿਦਿਆਰਥਣ ਨੇ ਚਾਂਦੀ ਦਾ ਤਗਮਾ ਪ੍ਰਾਪਤ ਕਰਕੇ ਨਾ ਸਿਰਫ ਕਾਲਜ ਦਾ ਮਾਣ ਵਧਾਇਆ ਹੈ ਸਗੋਂ ਆਪਣੇ ਮਾਤਾ-ਪਿਤਾ ਅਤੇ ਇਲਾਕੇ ਦਾ ਨਾਂਅ ਵੀ ਰੌਸ਼ਨ ਕੀਤਾ ਹੈ | ਇਸ ਮੌਕੇ ਟੀਮ ਦੇ ਇੰਚਾਰਜ ਡਾ. ਜਤਿੰਦਰ ਸਿੰਘ ਅਤੇ ਡਾ. ਇੰਦਰਜੀਤ ਕੌਰ ਨੇ ਕਿਹਾ ਕਿ ਪਰਨੀਤ ਕੌਰ ਕਾਲਜ ਦੀ ਹੋਣਹਾਰ ਵਿਦਿਆਰਥਣ ਹੈ ਜਿਸ ਨੇ ਪਹਿਲਾਂ ਪਟਿਆਲਾ ਜ਼ੋਨ ਦੇ ਖੇਤਰੀ ਯੁਵਕ ਤੇ ਲੋਕ ਮੇਲੇ ਦੌਰਾਨ ਰਵਾਇਤੀ ਪਹਿਰਾਵਾ ਪ੍ਰਦਰਸ਼ਨੀ ਮੁਕਾਬਲੇ 'ਚੋਂ ਪਹਿਲਾ ਸਥਾਨ ਹਾਸਿਲ ਕੀਤਾ ਸੀ | ਇਸ ਮੌਕੇ ਕਾਲਜ ਦੇ ਯੂਥ ਕੋਆਰਡੀਨੇਟਰ ਡਾ. ਕਮਲਜੀਤ ਸਿੰਘ, ਡਾ. ਅਨੁਜੋਤ ਸਿੰਘ ਸੋਨੀ ਤੇ ਡਾ. ਤਰਨਜੀਤ ਕੌਰ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਦੀ ਯਾਦ 'ਚ ਕਬੱਡੀ ਕੱਪ ਕਰਵਾਇਆ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਵਿਧਾਇਕ ਦੇਵ ਮਾਨ ਮੈਂਬਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।