21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਚੰਡੀਗੜ੍ਹ ਨੂੰ ਖੋਹਣ ਦੀ ਸਾਜਿਸ਼ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਰੋਕੀ ਜਾ ਸਕਦੀ- ਪ੍ਰੋ. ਬਡੂੰਗਰ

ਅਜੀਤ ਡੈਸਕ 25-11-2025
ਪਟਿਆਲਾ 24 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਪੰਜਾਬ ਹਮੇਸ਼ਾ ਹੀ ਧੱਕੇ ਦਾ ਸ਼ਿਕਾਰ ਹੋਇਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਅਤੇ ਰਾਜਧਾਨੀ ਦੇ ਮਸਲੇ 'ਤੇ ਕੇਂਦਰ ਵਿਚ ਰਹਿਣ ਵਾਲੀਆਂ ਸਰਕਾਰਾਂ ਵੱਡਾ ਧੱਕਾ ਕਰਦੀਆਂ ਰਹੀਆਂ ਹਨ | ਪ੍ਰੋ. ਬਡੂੰਗਰ ਨੇ ਕਿਹਾ ਕਿ ਭਾਵੇਂ ਪੰਜਾਬ ਦੀਆਂ ਸਾਰੀਆਂ ਸਿਆਸੀ ਧਿਰਾਂ ਸਮੇਤ ਕਿਸਾਨ ਜਥੇਬੰਦੀਆਂ ਅਤੇ ਵੱਖ-ਵੱਖ ਵਰਗਾਂ ਨੇ ਕੇਂਦਰ ਵਲੋਂ ਚੰਡੀਗੜ੍ਹ ਨੂੰ ਖੋਹਣ ਦੀ ਕੀਤੀ ਸਾਜ਼ਿਸ਼ ਨੂੰ ਰੋਕ ਲਿਆ ਹੈ, ਪਰ ਜਿਹੜਾ ਬਿੱਲ ਕੇਂਦਰ ਆਪਣੇ ਸਰਦ ਰੁੱਤ ਸੈਸ਼ਨ ਵਿਚ ਲਿਆਉਣਾ ਚਾਹੁੰਦਾ ਹੈ ਉਸ ਨੂੰ ਮੁਕੰਮਲ ਤੌਰ 'ਤੇ ਰੱਦ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿਹਾ ਕਿ ਵਿਰੋਧ ਦੇ ਚੱਲਦਿਆਂ ਇਸ ਬਿੱਲ ਨੂੰ ਹਾਲਾਤਾਂ ਦੇ ਮੱਦੇਨਜ਼ਰ ਮੁਅੱਤਲ ਕੀਤਾ ਗਿਆ ਹੈ | ਪ੍ਰੋ. ਬਡੂੰਗਰ ਨੇ ਕਿਹਾ ਕਿ ਚੰਡੀਗੜ੍ਹ ਨੂੰ ਖੋਹਣ ਦੀ ਸਾਜ਼ਿਸ਼ ਤਾਂ ਹੀ ਰੋਕੀ ਜਾ ਸਕਦੀ, ਜੇ ਸਿਆਸੀ ਧਿਰਾਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਸ ਗੱਲ 'ਤੇ ਜ਼ੋਰ ਦੇਣਗੇ ਕਿ ਪੰਜਾਬ ਨਾਲ ਹੁਣ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ |
ਪਿਛਲੀ ਖ਼ਬਰ ਕੇਂਦਰ ਸਰਕਾਰ ਸਰਦ ਰੁੱਤ ਸੈਸ਼ਨ 'ਚ ਪੇਸ਼ ਕੀਤੀ ਜਾਣ ਵਾਲੀ (131)ਵੀਂ ਸੰਵਿਧਾਨਕ ਸੋਧ 2025 ਤੁਰੰਤ ਵਾਪਸ ਲਵੇ- ਐਡ. ਸ਼ਾ... ਅਗਲੀ ਖ਼ਬਰ ਕਰਾਂਤੀਕਾਰੀ ਕਿਸਾਨ ਯੂਨੀਅਨ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।