18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਪੁਲਿਸ ਵਲੋਂ ਜਾਅਲੀ ਆਈ ਕਾਰਡ ਬਣਾ ਕੇ ਧੋਖਾਧੜੀ ਕਰਨ ਦੇ ਮਾਮਲੇ 'ਚ ਛਾਪੇਮਾਰੀ ਜਾਰੀ

ਅਜੀਤ ਡੈਸਕ 04-12-2025
ਪਾਤੜਾਂ, 3 ਦਸੰਬਰ (ਜਗਦੀਸ਼ ਸਿੰਘ ਕੰਬੋਜ)-ਪੰਜਾਬ ਪੁਲਿਸ ਵਿਚ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਲੈਣ ਵਾਲੇ ਇਕ ਗਰੋਹ ਦੇ 5 ਮੈਂਬਰਾਂ ਦੇ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕਰਨ ਮਗਰੋਂ ਛਾਪੇਮਾਰੀ ਕੀਤੀ | ਇਸ ਦੌਰਾਨ ਸਾਰੇ ਕਥਿਤ ਦੋਸ਼ੀ ਘਰ ਛੱਡ ਕੇ ਫ਼ਰਾਰ ਹੋ ਗਏ ਜਦੋਂਕਿ ਇਸ ਗਰੋਹ ਦੇ ਮੁਖੀ ਵਲੋਂ ਪੁਲਿਸ ਦੇ ਉੱਚ ਅਧਿਕਾਰੀਆਂ ਅਤੇ ਵੱਡੇ ਰਾਜਨੀਤਕ ਆਗੂਆਂ ਨਾਲ ਖਿਚਵਾਈਆਂ ਹੋਈਆਂ ਵੱਡੀਆਂ ਤਸਵੀਰਾਂ ਆਪਣੇ ਕਬਜ਼ੇ 'ਚ ਲੈ ਲਈਆਂ ਹਨ | ਦੂਜੇ ਪਾਸੇ ਲੋਕ ਆਗੂ ਡਾ. ਜਤਿੰਦਰ ਮੱਟੂ ਅਤੇ ਹੋਰ ਆਗੂਆਂ ਨੇ ਮੰਗ ਕੀਤੀ ਕਿ ਇਸ ਮਾਮਲੇ ਵਿਚ ਹੋਰ ਵੀ ਬਹੁਤ ਲੋਕ ਸ਼ਾਮਿਲ ਹਨ ਇਸ ਲਈ ਇਸ ਦੀ ਗੰਭੀਰਤਾ ਨਾਲ ਜਾਂਚ ਕਰਕੇ ਇਸ ਦੀਆਂ ਧਰਾਵਾਂ ਵਿਚ ਵਾਧਾ ਕਰਕੇ ਸਾਰੇ ਦੋਸ਼ੀਆਂ ਨੂੰ ਕਾਬੂ ਕੀਤਾ ਜਾਵੇ | ਬੀਤੇ ਦਿਨ ਪਿੰਡ ਕਾਹਨਗੜ੍ਹ ਦੇ ਰਹਿਣ ਵਾਲੇ ਰਾਜਵਿੰਦਰ ਸਿੰਘ ਨੇ ਡੀ. ਐੱਸ. ਪੀ. ਪਾਤੜਾਂ ਇੰਦਰਪਾਲ ਚੌਹਾਨ ਨੂੰ ਦਿੱਤੀ ਦਰਖਾਸਤ ਦੀ ਪੜਤਾਲ ਕਰਨ ਮਗਰੋਂ ਇਸ ਮਾਮਲੇ 'ਚ ਸਾਰੇ ਦੋਸ਼ੀਆਂ ਦੇ ਖ਼ਿਲਾਫ਼ ਕੇਸ ਰਜਿਸਟਰਡ ਕਰਕੇ ਪੜਤਾਲ ਕਰਨ ਦੇ ਦਿੱਤੇ ਗਏ ਹੁਕਮਾਂ ਮਗਰੋਂ ਪਾਤੜਾਂ ਚੌਕੀ ਦੇ ਮੁਖੀ ਕੁਲਵੀਰ ਸਿੰਘ ਨੇ ਪਿੰਡ ਖਾਨੇਵਾਲ ਦੇ ਰਹਿਣ ਵਾਲੇ ਸੁਰਜੀਤ ਰਾਮ, ਮਨਪ੍ਰੀਤ ਰਾਮ, ਬਲਦੇਵ ਰਾਮ, ਪਰਮਜੀਤ ਕੌਰ ਅਤੇ ਮਲਕੀਤ ਸਿੰਘ ਵਾਸੀ ਪਾਤੜਾਂ ਦੇ ਖ਼ਿਲਾਫ਼ ਧੋਖਾਧੜੀ ਅਤੇ ਹੋਰ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ | ਇਸ ਸੰਬੰਧੀ ਸ਼ਹਿਰੀ ਚੌਕੀ ਪਾਤੜਾਂ ਦੇ ਮੁਖੀ ਕੁਲਵੀਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਦੇ ਕਥਿਤ ਦੋਸ਼ੀਆਂ ਨੂੰ ਕਾਬੂ ਕਰਨ ਲਈ ਉਨ੍ਹਾਂ ਦੇ ਪਿੰਡ ਖਾਨੇਵਾਲ ਸਥਿਤ ਘਰ ਵਿਖੇ ਛਾਪੇਮਾਰੀ ਕੀਤੀ ਗਈ, ਪਰ ਇਹ ਸਾਰੇ ਦੋਸ਼ੀ ਘਰ ਮੌਜੂਦ ਨਾ ਹੋਣ ਕਾਰਨ ਕਾਬੂ ਨਹੀਂ ਆ ਸਕੇ ਅਤੇ ਇਸ ਦੇ ਘਰ ਦੀ ਕੀਤੀ ਗਈ ਭਾਲ ਮਗਰੋਂ ਲੋਕਾਂ ਨੂੰ ਭਰਮਾਉਣ ਲਈ ਇਨ੍ਹਾਂ ਦੇ ਘਰ ਲੱਗੀਆਂ ਹੋਈਆਂ ਵੱਡੇ ਰਾਜਨੀਤਕ ਆਗੂਆਂ ਅਤੇ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਫ਼ੋਟੋਆਂ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ ਅਤੇ ਇਨ੍ਹਾਂ ਦੀ ਭਾਲ ਜਾਰੀ ਹੈ ਅਤੇ ਛੇਤੀ ਇਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ |
ਹਲਕਾ ਸ਼ੁਤਰਾਣਾਂ ਦੇ ਲੋਕ ਆਗੂ ਡਾ. ਜਤਿੰਦਰ ਮੱਟੂ ਨੇ ਇਸ ਮਾਮਲੇ 'ਤੇ ਟਿੱਪਣੀ ਕਰਦਿਆਂ ਕਿਹਾ ਹੈ ਕਿ ਇਸ ਗਰੋਹ ਦੇ ਮੈਂਬਰਾਂ 'ਚੋਂ ਇਕ ਔਰਤ ਸਮੇਤ 5 ਦੇ ਖ਼ਿਲਾਫ਼ ਹੀ ਕੇਸ ਦਰਜ ਹੋਇਆ ਹੈ ਪਰ ਜਾਅਲੀ ਕਾਰਡ ਕਿਸ ਤੋਂ ਤਿਆਰ ਕਰਵਾਇਆ ਅਤੇ ਉੱਚ ਅਧਿਕਾਰੀ ਦੇ ਕਿਸ ਨੇ ਦਸਤਖ਼ਤ ਕੀਤੇ ਇਸ ਦੀ ਗੰਭੀਰਤਾ ਨਾਲ ਜਾਂਚ ਕਰਕੇ ਇਸ ਮਾਮਲੇ ਵਿਚ ਧਾਰਾ 120ਬੀ ਦਾ ਵਾਧਾ ਕੀਤਾ ਜਾਣਾ ਚਾਹੀਦਾ ਹੈ ਅਤੇ ਇਨ੍ਹਾਂ ਦੋਸ਼ੀਆਂ ਦੇ ਖ਼ਿਲਾਫ਼ ਸਖ਼ਤੀ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਹੋਰ ਲੋਕ ਇਨ੍ਹਾਂ ਦੀ ਲੁੱਟ ਦਾ ਸ਼ਿਕਾਰ ਹੋਣ ਤੋਂ ਬਚ ਸਕਣ |


ਪਿਛਲੀ ਖ਼ਬਰ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ 3 ਵਜੇ ਤੋਂ ਪਹਿਲਾਂ ਪੁੱਜਣ ਵਾਲੇ ਸਾਰੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਹਾਸਿ... ਅਗਲੀ ਖ਼ਬਰ ਕਲੱਸਟਰ ਲੌਟ ਵਿਖੇ ਮਹੀਨਾਵਾਰ ਅਕਾਦਮਿਕ ਮੀਟਿੰਗ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।