18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਸੰਯੁਕਤ ਕਿਸਾਨ ਮੋਰਚਾ ਤੇ ਬਿਜਲੀ ਮੁਲਾਜ਼ਮਾਂ ਦੀ ਸਾਂਝੀ ਮੀਟਿੰਗ ਹੋਈ

ਅਜੀਤ ਡੈਸਕ 04-12-2025
ਪਟਿਆਲਾ, 3 ਦਸੰਬਰ (ਧਰਮਿੰਦਰ ਸਿੰਘ ਸਿੱਧੂ, ਗੁਰਵਿੰਦਰ ਸਿੰਘ ਔਲਖ)-ਸੰਯੁਕਤ ਕਿਸਾਨ ਮੋਰਚਾ ਪਟਿਆਲਾ ਤੇ ਬਿਜਲੀ ਮੁਲਾਜ਼ਮਾਂ ਦੀ ਸਾਂਝੀ ਮੀਟਿੰਗ ਕੁਲਵੰਤ ਸਿੰਘ ਮੌਲਵੀਵਾਲਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਦੂਖਨਿਵਾਰਨ ਵਿਖੇ ਕੀਤੀ ਗਈ | ਮੀਟਿੰਗ ਦੌਰਾਨ ਸੂਬੇ ਦੇ ਫ਼ੈਸਲੇ 'ਤੇ ਬਿਜਲੀ ਸੋਧ ਬਿਲ ਤੇ ਸੀਡ ਬਿਲ ਸੰਸਦ ਵਿਚ ਪੇਸ਼ ਕਰਨ ਦੇ ਖ਼ਿਲਾਫ਼, ਦੋਵਾਂ ਬਿੱਲਾਂ ਦੀਆਂ ਕਾਪੀਆਂ ਸਾੜਨ ਦਾ ਫ਼ੈਸਲਾ ਕੀਤਾ ਗਿਆ | ਇਸ ਦੇ ਨਾਲ ਹੀ ਪੰਜਾਬ ਸਰਕਾਰ ਤੋਂ ਇਨ੍ਹਾਂ ਬਿੱਲਾਂ ਦੇ ਵਿਰੋਧ ਵਿਚ ਲਿਖ ਕੇ ਭੇਜਣ ਦੀ ਮੰਗ ਕੀਤੀ ਜਾਵੇਗੀ | ਇਹ ਐਕਸ਼ਨ ਜ਼ਿਲ੍ਹੇ ਦੀਆਂ ਬਾਰਾਂ ਸਬ-ਡਿਵੀਜ਼ਨਾਂ ਰੀਠਖੇੜੀ, ਪਟਿਆਲਾ, ਬਹਾਦਰਗੜ੍ਹ, ਰਾਜਪੁਰਾ, ਦੇਵੀਗੜ੍ਹ, ਘਨੌਰ, ਸਨੌਰ, ਬਲਵੇੜਾ, ਸਮਾਣਾ, ਨਾਭਾ, ਪਾਤੜਾਂ ਤੇ ਗੱਜੂਮਾਜਰਾ ਵਿਖੇ ਸਾਂਝੇ ਰੂਪ 'ਚ ਕਰਨ ਦਾ ਪ੍ਰੋਗਰਾਮ ਬਣਾਇਆ ਗਿਆ | ਮੀਟਿੰਗ 'ਚ ਹੋਰਨਾਂ ਤੋਂ ਇਲਾਵਾ ਧਰਮਪਾਲ ਸੀਲ, ਵਿਜੈ ਦੇਵ ਕੁਮਾਰ, ਦਵਿੰਦਰ ਸਿੰਘ ਪੂਨੀਆ, ਕਿ੍ਸ਼ਨ ਕੁਮਾਰ, ਬਲਰਾਜ ਜੋਸ਼ੀ, ਪਵਨ ਸ਼ੋਗਲਪੁਰ, ਜਵਾਲਾ ਰਾਮ, ਨਰਿੰਦਰ ਸਿੰਘ ਲੇਹਲਾਂ, ਅਜੈਬ ਸਿੰਘ, ਸੁਖਵਿੰਦਰ ਤੁਲੇਵਾਲ, ਹਰੀ ਸਿੰਘ, ਗੁਰਦੀਪ ਸਿੰਘ, ਜਗਪਾਲ ਸਿੰਘ ਊਧਾ, ਅਵਤਾਰ ਸਿੰਘ ਕੌਰਜੀਵਾਲਾ, ਜਤਿੰਦਰ ਸਿੰਘ, ਇਕਬਾਲ ਸਿੰਘ, ਸੁਖਵਿੰਦਰ ਲਾਲੀ, ਗੁਰਦੀਪ ਮਰਦਾਂਹੇੜੀ, ਗੁਰਪ੍ਰੀਤ ਸਿੰਘ ਅਤੇ ਰਣਜੀਤ ਸਿੰਘ ਆਦਿ ਕਿਸਾਨ ਤੇ ਮੁਲਾਜ਼ਮ ਆਗੂ ਸ਼ਾਮਲ ਹੋਏ |
ਪਿਛਲੀ ਖ਼ਬਰ ਫ਼ਰਦ ਕੇਂਦਰ ਨਾਭਾ ਦੇ ਮੁਲਾਜ਼ਮਾਂ ਨੇ ਨਾਇਬ ਤਹਿਸੀਲਦਾਰ ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ 'ਚ ਸੇਵਾ ਨਿਭਾਉਣ ਵਾਲੇ ਮੁਲਾਜ਼ਮਾਂ ਨੂੰ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।