18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਐੱਨ.ਓ.ਸੀ. ਨਾ ਮਿਲਣ ਕਰਕੇ ਅਕਾਲੀਆਂ ਵਲੋਂ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਅਜੀਤ ਡੈਸਕ 04-12-2025
ਨਾਭਾ, 3 ਦਸੰਬਰ (ਜਗਨਾਰ ਸਿੰਘ ਦੁਲੱਦੀ)-ਐੱਨ. ਓ. ਸੀ. ਨਾ ਮਿਲਣ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਲੋਂ ਜਿੱਥੇ ਬੀਤੇ ਕੱਲ੍ਹ ਬੀ.ਡੀ.ਪੀ.ਓ. ਦਫ਼ਤਰ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਸੀ, ਜਿਸ ਉਪਰੰਤ ਬੀ.ਡੀ.ਪੀ.ਓ. ਦਫ਼ਤਰ ਵਲੋਂ ਕੁੱਝ ਉਮੀਦਵਾਰਾਂ ਨੂੰ ਐੱਨ.ਓ.ਸੀ. ਜਾਰੀ ਕਰ ਦਿੱਤੀ ਗਈ ਸੀ ਅਤੇ ਜਿਹੜੇ ਅਕਾਲੀ ਉਮੀਦਵਾਰਾਂ ਵਲੋਂ ਕੱਲ੍ਹ ਐੱਨ.ਓ.ਸੀ. ਲਈ ਅਪਲਾਈ ਕੀਤਾ ਗਿਆ ਸੀ ਉਨ੍ਹਾਂ ਨੂੰ ਅੱਜ ਵੀ ਦੇਰ ਸ਼ਾਮ ਤੱਕ ਬੀ.ਡੀ.ਪੀ.ਓ. ਦਫ਼ਤਰ ਵਲੋਂ ਐੱਨ.ਓ.ਸੀ. ਨਹੀਂ ਦਿੱਤੀ ਗਈ, ਜਿਸ ਨੂੰ ਲੈ ਕੇ ਅਕਾਲੀਆਂ ਨੇ ਅਬਜਿੰਦਰ ਸਿੰਘ ਜੋਗੀ ਨਾਨੋਕੀ, ਯੂਥ ਆਗੂ ਜੱਸਾ ਖੋਖ, ਜਥੇਦਾਰ ਬਲਤੇਜ ਸਿੰਘ ਖੋਖ ਤੇ ਗੁਰਸੇਵਕ ਸਿੰਘ ਗੋਲੂ ਸਾਬਕਾ ਪ੍ਰਧਾਨ ਨਗਰ ਕੌਂਸਲ ਦੀ ਅਗਵਾਈ ਹੇਠ ਇਕੱਠੇ ਹੋਏ ਅਕਾਲੀ ਉਮੀਦਵਾਰਾਂ ਅਤੇ ਵਰਕਰਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ | ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿੱਖ ਚਿੰਤਕ ਅਬਜਿੰਦਰ ਸਿੰਘ ਜੋਗੀ ਨਾਨੋਕੀ, ਯੂਥ ਆਗੂ ਜੱਸਾ ਖੋਖ, ਜਥੇਦਾਰ ਬਲਤੇਜ ਸਿੰਘ ਖੋਖ ਤੇ ਸਾਬਕਾ ਪ੍ਰਧਾਨ ਗੁਰਸੇਵਕ ਸਿੰਘ ਗੋਲੂ ਨੇ ਕਿਹਾ ਕਿ ਬੀ. ਡੀ. ਪੀ. ਓ. ਦਫ਼ਤਰ ਦੇ ਮੁਲਾਜ਼ਮ ਆਮ ਆਦਮੀ ਪਾਰਟੀ ਦੇ ਹੁਕਮਾਂ ਅਨੁਸਾਰ ਹੀ ਕੰਮ ਕਰ ਰਹੇ ਹਨ, ਜਿਸ ਕਰਕੇ ਅਕਾਲੀ ਉਮੀਦਵਾਰਾਂ ਨੂੰ ਪਿਛਲੇ ਦੋ ਦਿਨ ਤੋਂ ਪਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਐਨ.ਓ.ਸੀ. ਨਹੀਂ ਦਿੱਤੀ ਜਾ ਰਹੀ | ਉਨ੍ਹਾਂ ਕਿਹਾ ਕਿ ਇਸ ਸੰਬੰਧੀ ਉਨ੍ਹਾਂ ਵਲੋਂ ਪਾਰਟੀ ਹਾਈ ਕਮਾਨ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ ਤਾਂ ਜੋ ਐਨਓਸੀ ਦਾ ਮਸਲਾ ਚੋਣ ਕਮਿਸ਼ਨ ਦੇ ਧਿਆਨ ਵਿੱਚ ਲਿਆਂਦਾ ਜਾ ਸਕੇ |
ਕੀ ਕਹਿਣਾ ਹੈ ਬੀ. ਡੀ. ਪੀ. ਓ. ਨਾਭਾ ਦਾ- ਜਦੋਂ ਐੱਨ.ਓ.ਸੀ. ਨਾ ਦੇਣ ਦੇ ਮਾਮਲੇ ਸੰਬੰਧੀ ਬੀ.ਡੀ.ਪੀ.ਓ. ਨਾਭਾ ਬੀਬੀ ਬਲਜੀਤ ਕੌਰ ਖ਼ਾਲਸਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਆਪਣੇ 'ਤੇ ਲੱਗੇ ਇਲਜ਼ਾਮਾਂ ਨੂੰ ਨਕਾਰਦੇ ਹੋਏ ਕਿਹਾ ਕਿ ਜਿੰਨੀਆਂ ਵੀ ਉਨ੍ਹਾਂ ਕੋਲ ਐੱਨ.ਓ.ਸੀ. ਅਪਲਾਈ ਕੀਤੀਆਂ ਗਈਆਂ ਸਨ ਉਹ ਲਗਪਗ ਸਾਰੀਆਂ ਹੀ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਰਹਿੰਦੀਆਂ ਨੂੰ ਵੀ ਉਹ ਜਲਦੀ ਜਾਰੀ ਕਰ ਦੇਣਗੇ |
ਪਿਛਲੀ ਖ਼ਬਰ ਸੂਬਾ ਸਰਕਾਰ ਵਲੋਂ ਸੜਕਾਂ ਦਾ ਨਵੀਨੀਕਰਨ, ਇਤਿਹਾਸਕ ਫ਼ੈਸਲਾ- ਵਿਧਾਇਕ ਦੇਵ ਮਾਨ ਅਗਲੀ ਖ਼ਬਰ ਪਲਵਿੰਦਰ ਕੌਰ ਨੂੰ ਪ੍ਰਾਈਡ ਆਫ਼ ਸਕੂਲ ਅਵਾਰਡ ਨਾਲ ਸਨਮਾਨਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।