18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਸੂਬਾ ਸਰਕਾਰ ਵਲੋਂ ਸੜਕਾਂ ਦਾ ਨਵੀਨੀਕਰਨ, ਇਤਿਹਾਸਕ ਫ਼ੈਸਲਾ- ਵਿਧਾਇਕ ਦੇਵ ਮਾਨ

ਅਜੀਤ ਡੈਸਕ 04-12-2025
ਭਾਦਸੋਂ, 3 ਦਸੰਬਰ (ਪ੍ਰਦੀਪ ਦੰਦਰਾਲਾ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ 'ਚ 16 ਹਜ਼ਾਰ ਕਰੋੜ ਤੋਂ ਵੱਧ ਦੇ ਬਜਟ ਨਾਲ ਸੂਬੇ ਦੀਆਂ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ, ਜੋ ਆਪਣੇ ਆਪ ਵਿਚ ਇਕ ਇਤਿਹਾਸਿਕ ਫ਼ੈਸਲਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੀਆਂ 44,920 ਕਿੱਲੋਮੀਟਰ ਲੰਮੀਆਂ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਹੀਆਂ ਹਨ ਤਾਂ ਜੋ ਸੂਬੇ ਦੇ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ | ਇੱਥੇ ਹੀ ਬੱਸ ਨਹੀਂ ਸੜਕਾਂ ਦਾ ਨਿਰਮਾਣ ਕਰਨ ਵਾਲੇ ਠੇਕੇਦਾਰਾਂ ਨੂੰ ਪੰਜ ਸਾਲ ਦੇ ਲਈ ਰੱਖ ਰਖਾਅ ਦਾ ਕੰਮ ਵੀ ਸੌਂਪਿਆ ਗਿਆ ਹੈ | ਪਿਛਲੀਆਂ ਸਰਕਾਰਾਂ ਵਲੋਂ ਜਦੋਂ ਸੜਕਾਂ ਦੇ ਨਿਰਮਾਣ ਕਰਵਾਏ ਜਾਂਦੇ ਸਨ, ਇਸ ਤਰ੍ਹਾਂ ਦਾ ਕੋਈ ਫ਼ੈਸਲਾ ਨਹੀਂ ਲਿਆ ਜੋ ਤੁਰੰਤ ਬਾਅਦ ਟੁੱਟਣੀਆਂ ਸ਼ੁਰੂ ਹੋ ਜਾਂਦੀਆਂ ਸਨ | ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਵਲੋਂ ਇਹ ਸਖ਼ਤ ਤਾੜਨਾ ਕੀਤੀ ਗਈ ਹੈ, ਕਿ ਕੰਮ ਦੀ ਗੁਣਵੱਤਾ ਦੇ ਵਿਚ ਕਿਸੇ ਤਰ੍ਹਾਂ ਦਾ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇੰਨੇ ਵੱਡੇ ਪੱਧਰ 'ਤੇ ਸੜਕਾਂ ਦਾ ਨਿਰਮਾਣ ਪਹਿਲੀ ਵਾਰ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੂਰਾ ਕੰਮ ਆਪਣੇ ਬਜਟ 'ਤੇ ਹੀ ਕਰਵਾਇਆ ਜਾ ਰਿਹਾ ਹੈ ਤੇ ਪੰਜਾਬ ਸਰਕਾਰ ਕੇਂਦਰ ਸਰਕਾਰ ਦੇ ਕਿਸੇ ਵੀ ਬਜਟ ਦੇ ਭਰੋਸੇ 'ਤੇ ਨਹੀਂ ਹੈ | ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਚ ਬਣੀਆਂ ਕਮੇਟੀਆਂ ਸੜਕਾਂ ਦੇ ਕੰਮ ਦੀ ਨਿਗਰਾਨੀ ਕਰਨ | ਜੇਕਰ ਕੰਮ ਦੇ ਵਿਚ ਕਿਸੇ ਤਰ੍ਹਾਂ ਦੀ ਵੀ ਸ਼ਿਕਾਇਤ ਸਾਹਮਣੇ ਆਉਂਦੀ ਹੈ ਤਾਂ ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ ਜਾਵੇ, ਜਿਸ ਤੇ ਤੁਰੰਤ ਐਕਸ਼ਨ ਲਿਆ ਜਾਵੇਗਾ |
ਪਿਛਲੀ ਖ਼ਬਰ ਕਾਂਗਰਸੀ ਆਗੂ ਭਾਜਪਾ 'ਚ ਸ਼ਾਮਿਲ, ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਜਿੱਤਣਗੇ ਭਾਜਪਾਈ ਉਮੀਦਵਾਰ- ਪ੍ਰਨੀਤ ਕੌਰ... ਅਗਲੀ ਖ਼ਬਰ ਐੱਨ.ਓ.ਸੀ. ਨਾ ਮਿਲਣ ਕਰਕੇ ਅਕਾਲੀਆਂ ਵਲੋਂ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।