18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਪੰਚਾਇਤ ਸੰਮਤੀ ਲਈ ਰਾਜਪੁਰਾ ਤੋਂ 25 ਨਾਮਜ਼ਦਗੀਆਂ ਦਾਖ਼ਲ

ਅਜੀਤ ਡੈਸਕ 04-12-2025
ਰਾਜਪੁਰਾ, 3 ਦਸੰਬਰ (ਜੀ.ਪੀ. ਸਿੰਘ)-ਪੰਚਾਇਤ ਸੰਮਤੀ ਚੋਣਾਂ ਲਈ ਨਾਮਜੱਦਗੀਆਂ ਭਰਨ ਦੇ ਦੂਜੇ ਦਿਨ ਹਲਕਾ ਰਾਜਪੁਰਾ ਤੋਂ 25 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀਆਂ ਭਰੀਆਂ ਹਨ | ਇਹ ਜਾਣਕਾਰੀ ਐੱਸ. ਡੀ. ਐੱਮ. ਕਮ ਚੋਣ ਅਧਿਕਾਰੀ ਨਮਨ ਮਾਰਕਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ | ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਭਰਨ ਦਾ ਸਮਾਂ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਸੀ, ਪਰ ਕਈ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਲੈ ਕੇ ਸਕੱਤਰੇਤ ਵਿਚ ਪਹੁੰਚ ਚੁੱਕੇ ਸਨ ਪਰ 3 ਵੱਜ ਚੁੱਕੇ ਸਨ ਤਾਂ ਐੱਸ. ਡੀ. ਐੱਮ. ਨਮਨ ਮਾਰਕਨ ਨੇ ਇਕ 'ਆਪ' ਆਦਮੀ ਦੇ ਕਾਰਕੁਨ ਵਲੋਂ ਵਿਰੋਧ ਕਰਨ ਦੇ ਬਾਵਜੂਦ ਉਨ੍ਹਾਂ ਉਮੀਦਵਾਰਾਂ ਨੂੰ ਨਾਮਜ਼ਦਗੀਆਂ ਭਰਨ ਲਈ ਇਜਾਜ਼ਤ ਦੇ ਦਿੱਤੀ | ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਧਿਆਨ ਨਾਲ ਭਰ ਕੇ ਅਤੇ ਸਾਰੀਆਂ ਸ਼ਰਤਾਂ ਪੂਰੀਆਂ ਕਰਕੇ ਲੈ ਕੇ ਆਉਣ ਤਾਂਕਿ ਨਾਮਜ਼ਦਗੀ ਪੱਤਰਾਂ ਦੀ ਜਾਂਚ ਤੇ ਜਿਆਦਾ ਸਮਾਂ ਨਾਂਹ ਲੱਗੇ | ਇਸੇ ਦੌਰਾਨ ਜਾਣਕਾਰੀ ਅਨੁਸਾਰ ਭਾਰਤੀ ਜਨਤਾ ਪਾਰਟੀ ਨੇ ਅੱਜ 10 ਜ਼ੋਨਾਂ ਲਈ ਆਪਣੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ | ਇਸੇ ਦੌਰਾਨ ਕਾਂਗਰਸ ਦੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਦੱਸਿਆ ਕਿ ਅੱਜ ਉਨ੍ਹਾਂ ਦੀ ਕਾਂਗਰਸ ਪਾਰਟੀ ਵਲੋਂ 12 ਉਮੀਦਵਾਰਾਂ ਨੇ ਨਾਮਜ਼ਦਗੀਆਂ ਭਰੀਆਂ ਹਨ ਤੇ ਬਾਕੀ ਕੱਲ੍ਹ ਭਰੀਆਂ ਜਾਣਗੀਆਂ | ਕਾਂਗਰਸ ਸਾਰੀਆਂ 15 ਜੋਨਾਂ ਵਿਚ ਅਤੇ ਇਕ ਜ਼ਿਲ੍ਹਾ ਪ੍ਰੀਸ਼ਦ ਦੀ ਸੀਟ 'ਤੇ ਚੋਣ ਲੜ ਰਹੀ ਹੈ | ਭਾਜਪਾ ਦੇ ਹਲਕਾ ਇੰਚਾਰਜ ਜਗਦੀਸ਼ ਜੱਗਾ ਨੇ ਦੱਸਿਆ ਕਿ ਭਾਜਪਾ ਬਲਾਕ ਸੰਮਤੀ ਦੀਆਂ ਸਾਰੀਆਂ 15 ਸੀਟਾਂ ਅਤੇ ਇਕ ਜ਼ਿਲ੍ਹਾ ਪ੍ਰੀਸ਼ਦ ਦੀ ਸੀਟ 'ਤੇ ਚੋਣ ਲੜੇਗੀ, ਜਿਸ ਲਈ ਭਾਜਪਾ ਦੇ ਕਾਰਕੁਨਾਂ ਵਿਚ ਬਹੁਤ ਉਤਸ਼ਾਹ ਹੈ | ਇਸ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਪ੍ਰਸ਼ਾਸਨ ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਹਾਈਕੋਰਟ ਦੇ ਹੁਕਮਾਂ ਤੇ ਉਨ੍ਹਾਂ ਦੇ ਉਮੀਦਵਾਰਾਂ ਨੇ ਹਲਫ਼ ਨਾਮੇ ਲਗਾਏ ਸਨ ਪਰ ਪ੍ਰਸ਼ਾਸਨ ਉਸ ਤੇ ਇਤਰਾਜ਼ ਲਗਾ ਰਿਹਾ ਹੈ ਜੋ ਕਿ ਬਹੁਤ ਮੰਦਭਾਗਾ ਹੈ |
ਪਿਛਲੀ ਖ਼ਬਰ ਪੰਜਾਬ ਸਰਕਾਰ ਦੁਆਰਾ ਟੀਚਰਜ਼ ਫੈਸਟ ਕਰਵਾਉਣਾ ਸ਼ਲਾਘਾਯੋਗ- ਡਾ. ਤੇਜਿੰਦਰਪਾਲ ਸਿੰਘ ਅਗਲੀ ਖ਼ਬਰ ਪੰਜਾਬੀ 'ਵਰਸਿਟੀ ਵਿਖੇ 'ਚੇਅਰ ਪੋਇਟਰੀ ਸੰਗਤ ਅੰਤਰਰਾਸ਼ਟਰੀ ਕਵਿਤਾ ਉਤਸਵ' ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।