18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਸਕਾਲਰਜ਼ ਸਕੂਲ ਨੂੰ ਮਿਲਿਆ ਅੱਵਲ ਸਕੂਲ ਦਾ ਪੁਰਸਕਾਰ

ਰਾਜਪੁਰਾ ਦੇ ਸਕਾਲਰਜ਼ ਪਬਲਿਕ ਸਕੂਲ ਨੂੰ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਅੱਵਲ ਸਕੂਲ ਦੇ ਮਿਲੇ ਪੁਰਸਕਾਰ ਦੀ ਟਰਾਫੀ ਨੂੰ ਲੈਂਦੇ ਹੋਏ ਚੇਅਰਮੈਨ ਤਰਸੇਮ ਜੋਸ਼ੀ ਤੇ ਜੇਤੂ ਖਿਡਾਰੀ | ਅਜੀਤ ਤਸਵੀਰ <br/> 04-12-2025
ਰਾਜਪੁਰਾ, 3 ਦਸੰਬਰ (ਜੀ.ਪੀ. ਸਿੰਘ)-ਸਥਾਨਕ ਸਕਾਲਰਜ਼ ਪਬਲਿਕ ਸਕੂਲ ਨੂੰ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਐਂਡ ਐਸੋਸੀਏਸ਼ਨ ਆਫ਼ ਪੰਜਾਬ ਵਲੋਂ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਕਰਵਾਏ ਫੈਪ ਰਾਸ਼ਟਰੀ ਐਵਾਰਡ-2025 ਦੇ ਸਮਾਰੋਹ ਦੌਰਾਨ ਅੱਵਲ ਸਕੂਲ ਹੋਣ ਦਾ ਪੁਰਸਕਾਰ ਦਿੱਤਾ ਗਿਆ, ਜਿਸ ਲਈ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਨੇ ਸਕੂਲ ਦੇ ਚੇਅਰਮੈਨ ਤਰਸੇਮ ਜੋਸ਼ੀ ਨੂੰ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਗਿਆ, ਜਿਸ ਵਿਚ ਪੰਜਾਬ ਦੇ ਵੱਖ-ਵੱਖ ਸਕੂਲਾਂ ਦੇ ਪ੍ਰਬੰਧਕਾਂ ਨੇ ਹਿੱਸਾ ਲਿਆ | ਇਸ ਤੋਂ ਇਲਾਵਾ ਅੰਤਰਰਾਸ਼ਟਰੀ ਪੱਧਰ, ਰਾਸ਼ਟਰੀ ਅਤੇ ਸੂਬਾ ਪੱਧਰ 'ਤੇ ਤਾਇਕਵਾਂਡੋ ਖੇਡ 'ਚ ਵਿਦਿਆਰਥੀਆਂ ਵਲੋਂ ਮਾਰੀਆਂ ਮੱਲਾਂ ਲਈ ਸਕੂਲ ਦੇ ਕੋਚ ਰਾਕੇਸ਼ ਕੁਮਾਰ ਨੂੰ ਵੀ ਸਨਮਾਨਿਤ ਕੀਤਾ ਗਿਆ | ਇਸ ਮੌਕੇ ਤਾਇਕਵਾਂਡੋ ਖੇਡ ਦੇ 6 ਖਿਡਾਰੀਆਂ ਲਵਪ੍ਰੀਤ ਸਿੰਘ, ਨਰੇਸ਼ ਕੁਮਾਰ, ਲਵਿਸ਼, ਯੁਵਰਾਜ ਸਿੰਘ ਠਾਕੁਰ, ਭਵਜੋਤ ਸਿੰਘ ਅਤੇ ਅਜੈ ਕੁਮਾਰ ਚੌਹਾਨ ਨੂੰ ਦੇਸ਼ ਵਿਦੇਸ਼ ਵਿਚ ਆਪਣੇ ਹੁਨਰ ਦਾ ਵਧੀਆ ਅਸਾਧਾਰਨ ਪ੍ਰਦਰਸ਼ਨ ਕਰਨ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਦੀ ਡਾਇਰੈਕਟਰ ਸੁਦੇਸ਼ ਜੋਸ਼ੀ ਅਤੇ ਪਿ੍ੰਸੀਪਲ ਆਸ਼ੂਤੋਸ਼ ਭਾਰਤੀ ਨੇ ਵਿਦਿਆਰਥੀਆਂ ਦੇ ਇਸ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ ਤੇ ਅੱਗੇ ਭਵਿੱਖ ਵਿਚ ਹੋਰ ਮੱਲਾਂ ਮਾਰਨ ਲਈ ਉਤਸਾਹਿਤ ਕੀਤਾ |
ਪਿਛਲੀ ਖ਼ਬਰ ਅੰਤਰਰਾਸ਼ਟਰੀ ਕਬੱਡੀ ਕਾਨਫ਼ਰੰਸ ਦੀਆਂ ਤਿਆਰੀਆਂ ਸ਼ੁਰੂ- ਅਜੈਬ ਸਿੰਘ ਚੱਠਾ ਅਗਲੀ ਖ਼ਬਰ ਵਿਸ਼ਵ ਏਡਜ਼ ਦਿਵਸ ਮੌਕੇ ਪੰਜਾਬੀ 'ਵਰਸਿਟੀ 'ਚ ਵਿਸ਼ੇਸ਼ ਭਾਸ਼ਣ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।