18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਕਿਸਾਨ ਯੂਨੀਅਨ ਆਪਣੀਆਂ ਮੰਗਾਂ ਨੂੰ ਲੈ ਕੇ ਕੱਲ੍ਹ ਕਰੇਗੀ ਰੇਲਾਂ ਦਾ ਚੱਕਾ ਜਾਮ

ਅਜੀਤ ਡੈਸਕ 04-12-2025
ਰਾਜਪੁਰਾ, 3 ਦਸੰਬਰ (ਰਣਜੀਤ ਸਿੰਘ)-ਪੰਜਾਬ ਵਿਚ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਸਿਧਮ ਸਿੱਧੀ ਲੜਾਈ ਲੜਨ ਦੇ ਰੋਅ ਵਿਚ ਵਿਖਾਈ ਦੇ ਰਹੀਆਂ ਹਨ | ਕਿਸਾਨ ਯੂਨੀਅਨ ਦੇ ਆਗੂ 5 ਦਸੰਬਰ ਨੂੰ ਸ਼ੰਭੂ ਵਿਖੇ ਦੋ ਘੰਟੇ ਲਈ ਰੇਲਾਂ ਦਾ ਚੱਕਾ ਜਾਮ ਕਰਨਗੇ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਬਲਕਾਰ ਸਿੰਘ ਬੈਂਸ ਨੇ ਦੱਸਿਆ ਕਿ ਕਿਸਾਨ ਮਜ਼ਦੂਰ ਮੋਰਚਾ ਦੀ ਕਾਲ ਤੇ ਬਿਜਲੀ ਸੋਧ ਬਿੱਲ 2025 ਦੇ ਵਿਰੋਧ ਵਿਚ ਜੋ ਸਰਕਾਰ ਚਿੱਪ ਵਾਲੇ ਮੀਟਰ ਲਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ ਉਸ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ |
ਕਿਸਾਨ ਆਗੂ ਬਲਕਾਰ ਸਿੰਘ ਬੈਂਸ ਨੇ ਦੱਸਿਆ ਕਿ ਸਰਕਾਰ ਕਿਸਾਨਾਂ ਦੀਆਂ ਜਾਇਜ਼ ਮੰਗਾਂ ਮੰਨਣ ਦੀ ਬਜਾਏ ਹੋਰ ਕਾਨੂੰਨ ਥੋਪਣ ਦੀ ਤਿਆਰੀ ਕਰ ਰਹੀ ਹੈ | ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ਕਿਸਾਨਾਂ ਦੀਆਂ ਮੰਗਾਂ ਵੱਲ ਜਲਦ ਧਿਆਨ ਦੇਵੇ ਅਤੇ ਇਨ੍ਹਾਂ ਦਾ ਛੇਤੀ ਤੋਂ ਛੇਤੀ ਨਿਪਟਾਰਾ ਕਰੇ | ਇਸ ਮੌਕੇ ਪ੍ਰਧਾਨ ਜੰਗ ਸਿੰਘ ਭਟੇੜੀ, ਬੂਟਾ ਸਿੰਘ ਖਰਾਜਪੁਰ ਤੇ ਹੋਰ ਆਗੂ ਹਾਜਰ ਸਨ |
ਪਿਛਲੀ ਖ਼ਬਰ ਗੁਰਦੁਆਰਾ ਸਾਹਿਬਾਨ ਦੇ ਆਲੇ ਦੁਆਲੇ ਨੂੰ ਸੁੰਦਰ ਬਣਾਉਣ ਲਈ ਵਿਧਾਇਕ ਕੋਹਲੀ ਨੇ ਮੇਅਰ ਗੋਗੀਆ ਨੂੰ 1 ਕਰੋੜ ਦੇ ਚੈੱਕ ਸੌ... ਅਗਲੀ ਖ਼ਬਰ ਪੰਜਾਬੀ 'ਵਰਸਿਟੀ ਵਿਖੇ 11ਵਾਂ ਨੋਰਾ ਰਿਚਰਡਜ਼ ਥੀਏਟਰ ਫ਼ੈਸਟੀਵਲ ਹੋਇਆ ਆਰੰਭ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।