18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਰਾਜ ਚੋਣ ਕਮਿਸ਼ਨ ਵਲੋਂ ਵਿਨੈ ਬੁਬਲਾਨੀ ਪਟਿਆਲਾ ਜ਼ਿਲ੍ਹੇ ਲਈ ਚੋਣ ਆਬਜ਼ਰਵਰ ਨਿਯੁਕਤ

ਅਜੀਤ ਡੈਸਕ 04-12-2025
ਪਟਿਆਲਾ, 3 ਦਸੰਬਰ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਜ਼ਿਲ੍ਹੇ ਅੰਦਰ 23 ਜ਼ਿਲ੍ਹਾ ਪ੍ਰੀਸ਼ਦ ਜ਼ੋਨਾਂ ਤੇ 10 ਬਲਾਕ ਸੰਮਤੀਆਂ ਦੇ 184 ਜ਼ੋਨਾਂ ਦੀਆਂ ਚੋਣਾਂ ਲਈ ਪੰਜਾਬ ਰਾਜ ਚੋਣ ਕਮਿਸ਼ਨ ਨੇ ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਵਿਨੈ ਬੁਬਲਾਨੀ ਨੂੰ ਬਤੌਰ ਆਬਜ਼ਰਵਰ ਨਿਯੁਕਤ ਕੀਤਾ ਹੈ | ਚੋਣ ਆਬਜ਼ਰਵਰ ਵਜੋਂ ਸ੍ਰੀ ਵਿਨੈ ਬੁਬਲਾਨੀ ਵੱਲੋਂ ਜ਼ਿਲ੍ਹੇ ਅੰਦਰ ਚੋਣ ਗਤੀਵਿਧੀਆਂ 'ਤੇ ਨਜ਼ਰ ਰੱਖੀ ਜਾਵੇਗੀ | ਵੋਟਰਾਂ ਤੇ ਉਮੀਦਵਾਰਾਂ ਦੀ ਸੁਵਿਧਾ ਲਈ ਪਟਿਆਲਾ ਜ਼ਿਲ੍ਹੇ ਲਈ ਨਿਯੁਕਤ ਆਬਜ਼ਰਵਰ ਦਾ ਨਾਮ, ਅਹੁਦਾ, ਫੋਨ ਨੰਬਰ, ਐਡਰੈਸ ਤੇ ਈਮੇਲ ਆਈਡੀ ਜਾਰੀ ਕੀਤੀ ਗਈ ਹੈ | ਪਟਿਆਲਾ ਦੇ ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਦਾ ਫੋਨ ਨੰਬਰ 0175-2970029, ਰਿਹਾਇਸ਼ 1-ਏ, ਬਾਰਾਂਦਰੀ ਗਾਰਡਨ, ਪਟਿਆਲਾ ਤੇ ਈਮੇਲ-ਸੀਓਐਮਐਮਆਰਪੀਟੀਏਡੀਆਈਵੀਐੱਨ ਐਟ ਦੀ ਰੇਟ ਜੀਮੇਲ ਡਾਟ ਕਾਮ commrptadivn0gmail.com ਹੈ |
ਪਿਛਲੀ ਖ਼ਬਰ ਵਿਸ਼ਵ ਯੂਨੀਵਰਸਿਟੀ ਵਲੋਂ ਪਿੰਡ ਧੀਰਪੁਰ 'ਚ ਨਸ਼ਾ ਵਿਰੋਧੀ ਕਾਨੂੰਨੀ ਜਾਗਰੂਕਤਾ ਕੈਂਪ ਅਗਲੀ ਖ਼ਬਰ ਪੰਜਾਬੀ 'ਵਰਸਿਟੀ ਦੀ ਪ੍ਰੋਫੈਸਰ ਗੁਰਦਿਆਲ ਸਿੰਘ ਚੇਅਰ ਵਲੋਂ ਕਰਵਾਈ ਸੱਤ ਦਿਨਾ ਵਰਕਸ਼ਾਪ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।