14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਗਹਿਣੇ ਬਣਾਉਣ ਦੀ ਸਿਖਲਾਈ ਪ੍ਰਾਪਤ ਕਰਨ ਵਾਲੇ ਸਿਖਿਆਰਥੀਆਂ ਨੂੰ ਵੰਡੇ ਸਰਟੀਫਿਕੇਟ

ਅਜੀਤ ਡੈਸਕ 06-12-2025
ਫ਼ਤਹਿਗੜ੍ਹ ਸਾਹਿਬ, 5 ਦਸੰਬਰ (ਬਲਜਿੰਦਰ ਸਿੰਘ)-ਪੇਂਡੂ ਸਵੈ ਰੁਜ਼ਗਾਰ ਸਿਖਲਾਈ ਸੰਸਥਾ ਵਲੋਂ ਪਿੰਡ ਮਹਾਂਦੀਆ ਫ਼ਤਹਿਗੜ੍ਹ ਸਾਹਿਬ ਵਿਖੇ ਕੋਰਸ ਪੂਰਾ ਕਰਨ ਵਾਲੇ ਸਿੱਖਿਆਰਥੀਆਂ ਨੂੰ ਸਰਟੀਫਿਕੇਟ ਤਕਸੀਮ ਕੀਤੇ ਗਏ | ਇਹ ਸਿਖਲਾਈ ਪ੍ਰੋਗਰਾਮ ਡਾਇਰੈਕਟਰ ਬਬੀਤਾ ਸੰਧੂ ਦੀ ਨਿਗਰਾਨੀ ਹੇਠ ਕਰਵਾਇਆ ਗਿਆ, ਜਿਸ ਵਿਚ ਸੁਰਿੰਦਰ ਸਿੰਘ ਧਾਲੀਵਾਲ ਐਡੀਸ਼ਨਲ ਡਿਪਟੀ ਕਮਿਸ਼ਨਰ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਸੰਸਥਾ ਵਿਚ ਹੋਰ ਵੀ ਲਗਪਗ 70 ਤਰ੍ਹਾਂ ਦੇ ਪ੍ਰੋਗਰਾਮ ਮੁਫ਼ਤ ਕਰਵਾਏ ਜਾ ਰਹੇ ਹਨ, ਜਿਨ੍ਹਾਂ ਦਾ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡਾਂ ਦੇ ਬੇਰੁਜ਼ਗਾਰ ਨੌਜਵਾਨ ਲਾਭ ਉਠਾ ਸਕਦੇ ਹਨ | ਉਨ੍ਹਾਂ ਸਿੱਖਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਆਕਰਸ਼ਿਤ ਗਹਿਣੇ ਬਣਾਉਣ ਦੀ ਸਿਖਲਾਈ ਪ੍ਰਾਪਤ ਕਰਨ ਵਾਲੇ ਸਿੱਖਿਆਰਥੀਆਂ ਨੂੰ ਸਵੈ ਰੁਜ਼ਗਾਰ ਬਾਰੇ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਪੇਂਡੂ ਸਵੈ ਰੁਜ਼ਗਾਰ ਸਿਖਲਾਈ ਸੰਸਥਾ ਦੇ ਡਾਇਰੈਕਟਰ ਅਤੇ ਸਮੂਹ ਸਟਾਫ਼ ਦੇ ਕੰਮਾਂ ਦੀ ਸ਼ਲਾਘਾ ਕੀਤੀ |
ਪਿਛਲੀ ਖ਼ਬਰ ਪੰਜਾਬ ਪੁਲਿਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ ਅਗਲੀ ਖ਼ਬਰ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ 'ਆਪ' ਦੀ ਹੋਵੇਗੀ ਇਤਿਹਾਸਕ ਜਿੱਤ-ਬਲਜੀਤ ਢਿੱਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।