13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਸੁਖਵਿੰਦਰ ਸਿੰਘ ਬਿੰਦਰਾ ਨੇ ਉਪ-ਕੁਲਪਤੀ ਤੇ ਹੋਰ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ

ਅਜੀਤ ਡੈਸਕ 06-12-2025
ਪਟਿਆਲਾ, 5 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)-ਭਾਰਤ ਸਰਕਾਰ ਦੇ ਸਮਾਜਿਕ ਨਿਆਂ ਤੇ ਸ਼ਕਤੀਕਰਨ ਮੰਤਰਾਲੇ ਤੋਂ ਸੁਖਵਿੰਦਰ ਸਿੰਘ ਬਿੰਦਰਾ, ਮੈਂਬਰ ਐੱਨ. ਆਈ. ਐੱਸ. ਡੀ. ਵਲੋਂ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਅਤੇ ਹੋਰ ਉੱਚ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ | ਇਸ ਮੌਕੇ ਯੂਨੀਵਰਸਿਟੀ ਦੇ ਉੱਚ ਅਧਿਕਾਰੀਆਂ ਨੇ ਅਕਾਦਮਿਕ ਪ੍ਰਗਤੀ, ਖੋਜ ਪ੍ਰਾਪਤੀਆਂ, ਸਮਾਜਿਕ ਸੇਵਾਵਾਂ ਅਤੇ ਕਮਿਊਨਿਟੀ ਆਊਟਰੀਚ ਨਾਲ਼ ਸੰਬੰਧਿਤ ਉਪਰਾਲਿਆਂ ਤੇ ਯੂਨੀਵਰਸਿਟੀ ਦੇ ਵਿਕਾਸ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਬਾਰੇ ਵਿਸਥਾਰ ਨਾਲ਼ ਜਾਣਕਾਰੀ ਦਿੱਤੀ | ਸੁਖਵਿੰਦਰ ਸਿੰਘ ਬਿੰਦਰਾ ਨੇ ਯੂਨੀਵਰਸਿਟੀ ਵਲੋਂ ਕੀਤੇ ਜਾ ਰਹੇ ਗੁਣਵੱਤਾ ਭਰਪੂਰ ਕੰਮ ਦੀ ਸ਼ਲਾਘਾ ਕੀਤੀ | ਉਨ੍ਹਾਂ ਆਪਣੇ ਮੰਤਰਾਲੇ ਦੇ ਹਵਾਲੇ ਨਾਲ ਸੁਝਾਅ ਦਿੱਤੇ ਕਿ ਕਿਸ ਤਰ੍ਹਾਂ ਪੰਜਾਬੀ ਯੂਨੀਵਰਸਿਟੀ ਭਵਿੱਖ ਵਿਚ ਸਮਾਜਿਕ ਨਿਆਂ ਤੇ ਸ਼ਕਤੀਕਰਨ ਮੰਤਰਾਲੇ ਨਾਲ ਸਬੰਧਿਤ ਵੱਖ-ਵੱਖ ਯੋਜਨਾਵਾਂ ਤੋਂ ਹੋਰ ਲਾਭ ਪ੍ਰਾਪਤ ਕਰ ਸਕਦੀ ਹੈ | ਉਨ੍ਹਾਂ ਨਸ਼ਾ ਰੋਕਥਾਮ, ਪੁਨਰਵਾਸ ਅਤੇ ਨੌਜਵਾਨਾਂ ਵਿਚ ਜਾਗਰੂਕਤਾ ਫੈਲਾਉਣ ਲਈ ਭਾਰਤ ਸਰਕਾਰ ਦੇ ਮਹੱਤਵਪੂਰਨ ਪ੍ਰੋਗਰਾਮਾਂ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਯੂਨੀਵਰਸਿਟੀ ਨੂੰ ਇਨ੍ਹਾਂ ਰਾਸ਼ਟਰੀ ਪਹਿਲਾਂ ਵਿਚ ਸਰਗਰਮ ਭਾਗੀਦਾਰੀ ਲਈ ਪ੍ਰੇਰਿਤ ਕੀਤਾ | ਉਨ੍ਹਾਂ ਯਕੀਨ ਦਿਵਾਇਆ ਕਿ ਮੰਤਰਾਲਾ ਯੂਨੀਵਰਸਿਟੀ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਹਮੇਸ਼ਾ ਤਿਆਰ ਰਹੇਗਾ | ਮੀਟਿੰਗ 'ਚ ਡੀਨ ਅਕਾਦਮਿਕ ਮਾਮਲੇ ਡਾ. ਜਸਵਿੰਦਰ ਸਿੰਘ ਬਰਾੜ, ਰਜਿਸਟਰਾਰ ਡਾ. ਦਵਿੰਦਰਪਾਲ ਸਿੰਘ ਸਿੱਧੂ, ਡਾ. ਦਮਨਜੀਤ ਸੰਧੂ, ਡੀਨ ਕਾਲਜ ਡਿਵੈਲਪਮੈਂਟ ਕੌਂਸਲ ਡਾ. ਬਲਰਾਜ ਸਿੰਘ, ਡਾਇਰੈਕਟਰ ਕਾਂਸਟੀਚੂਐਂਟ ਕਾਲਜਿਜ਼ ਡਾ. ਅਮਰ ਇੰਦਰ ਸਿੰਘ ਤੇ ਹੋਰ ਅਧਿਕਾਰੀ ਸ਼ਾਮਿਲ ਸਨ |
ਪਿਛਲੀ ਖ਼ਬਰ ਦੇਵੀਗੜ੍ਹ 'ਚ ਆਵਾਜਾਈ ਦੀ ਸਮੱਸਿਆ ਬਣੀ ਸਿਰਦਰਦੀ ਅਗਲੀ ਖ਼ਬਰ ਸੁੱਧੇਵਾਲ ਸਕੂਲ 'ਚ ਹਾਕੀ ਜੇਤੂ ਲੜਕੀਆਂ ਦਾ ਕੀਤਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।