27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਸ਼ਹਾਦਤ ਨੂੰ ਸਮਰਪਿਤ ਵਿਸ਼ਵਕਰਮਾ ਮੰਦਰ ਕਮੇਟੀ ਨੇ ਲਗਾਇਆ ਲੰਗਰ

ਅਜੀਤ ਡੈਸਕ 21-12-2025
ਰਾਜਪੁਰਾ, 20 ਦਸੰਬਰ (ਜੀ.ਪੀ. ਸਿੰਘ)-ਭਗਵਾਨ ਸ੍ਰੀ ਵਿਸ਼ਵਕਰਮਾ ਮੰਦਿਰ ਸਭਾ ਦੇ ਪ੍ਰਧਾਨ ਰਣਜੀਤ ਸਿੰਘ ਦੀ ਦੇਖ-ਰੇਖ ਹੇਠ ਮਾਤਾ ਗੁਜਰ ਕੌਰ ਜੀ ਅਤੇ ਚਾਰੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਤੜਕੇ ਤੋਂ ਹੀ ਚਾਹ-ਪਾਣੀ ਦਾ ਅਤੇ ਦੁਪਹਿਰੇ ਗੁਰੂ ਕਾ ਲੰਗਰ ਵਰਤਾਇਆ ਗਿਆ ਹੈ | ਇਸ ਮੌਕੇ ਗੱਲਬਾਤ ਕਰਦਿਆਂ ਬਲਵਿੰਦਰ ਸਿੰਘ ਸੈਬੀ ਮੈਂਬਰ ਨੇ ਦੱਸਿਆ ਕਿ ਹਰ ਸਾਲ ਸਾਹਿਬਜ਼ਾਦਿਆਂ ਦੀ ਸ਼ਹਾਦਤ ਯਾਦ ਵਿਚ ਵਿਸ਼ਵਕਰਮਾ ਮੰਦਿਰ ਕਮੇਟੀ ਵਲੋਂ ਲੰਗਰ ਲਾਇਆ ਜਾਂਦਾ ਹੈ | ਉਨ੍ਹਾਂ ਕਿਹਾ ਕਿ ਸਵੇਰ ਤੋਂ ਹੀ ਸੰਗਤਾਂ ਦੇ ਲਈ ਚਾਹ ਅਤੇ ਬਿਸਕੁਟ ਦੇ ਲੰਗਰ ਚੱਲ ਰਹੇ ਹਨ ਅਤੇ ਦੁਪਹਿਰ ਨੂੰ ਹਜ਼ਾਰਾਂ ਸੰਗਤਾਂ ਇੱਥੇ ਲੰਗਰ ਛਕਦੀਆਂ ਹਨ | ਇਸ ਮੌਕੇ ਮੈਂਬਰ ਜਸਵਿੰਦਰ ਸਿੰਘ, ਰਜਿੰਦਰ ਸਿੰਘ ਭੋਲਾ, ਗੁਰਚਰਨ ਸਿੰਘ, ਗੁਰਕੀਰਤ ਸਿੰਘ, ਬਲਜਿੰਦਰ ਸਿੰਘ, ਹਰੀ ਸਿੰਘ, ਜਸਵਿੰਦਰ ਸਿੰਘ, ਸ਼ਿਵ ਚਰਨਦਾਸ, ਪ੍ਰਦੀਪ ਕੁਮਾਰ ਸਮੇਤ ਹੋਰ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਪ੍ਰਾਇਮਰੀ ਸਕੂਲ ਬਖਸ਼ੀਵਾਲਾ ਦਾ ਦੌਰਾ ਕੀਤਾ ਅਗਲੀ ਖ਼ਬਰ ਐਨ.ਆਰ.ਆਈ. ਪਰਿਵਾਰ ਨੇ ਹੱਲਾ ਸਕੂਲ 'ਚ ਬਲੇਜ਼ਰ ਤੇ ਬੂਟ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।