27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਉਰਦੂ ਭਾਸ਼ਾ ਦੀ ਸਿਖਲਾਈ ਲਈ 'ਉਰਦੂ ਆਮੋਜ਼' ਦੀਆਂ ਜਮਾਤਾਂ ਜਨਵਰੀ 2026 ਤੋਂ

ਅਜੀਤ ਡੈਸਕ 21-12-2025
ਪਟਿਆਲਾ, 20 ਦਸੰਬਰ (ਗੁਰਵਿੰਦਰ ਸਿੰਘ ਔਲਖ)-ਭਾਸ਼ਾ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਜ਼ਿਲ੍ਹਾ ਭਾਸ਼ਾ ਦਫ਼ਤਰ, ਪਟਿਆਲਾ ਵਿਖੇ ਜਨਵਰੀ 2026 ਤੋਂ 'ਉਰਦੂ ਆਮੋਜ਼' ਦੀ ਸਿਖਲਾਈ ਦੀਆਂ ਜਮਾਤਾਂ ਸ਼ੁਰੂ ਹੋਣ ਜਾ ਰਹੀਆਂ ਹਨ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਖੋਜ ਅਫ਼ਸਰ ਡਾ. ਮਨਜਿੰਦਰ ਸਿੰਘ ਨੇ ਦੱਸਿਆ ਕਿ ਉਰਦੂ ਭਾਸ਼ਾ ਇਕ ਬਹੁਤ ਹੀ ਮਿੱਠੀ ਤੇ ਪਿਆਰੀ ਜ਼ੁਬਾਨ ਹੈ¢ ਪੰਜਾਬੀ ਭਾਸ਼ਾ ਅਤੇ ਸਾਹਿਤ ਬਾਰੇ ਵਿਸਥਾਰਪੂਰਵਕ ਗਿਆਨ ਹਾਸਲ ਕਰਨ ਲਈ ਉਰਦੂ ਭਾਸ਼ਾ ਸਿੱਖਣੀ ਬਹੁਤ ਜ਼ਰੂਰੀ ਹ¢ ਪੱਛਮੀ ਪੰਜਾਬ ਵਿਚ ਸਾਰਾ ਪੰਜਾਬੀ ਸਾਹਿਤ ਸ਼ਾਹਮੁਖੀ ਲਿਪੀ ਵਿਚ ਰਚਿਆ ਗਿਆ ਹੈ¢ ਉਥੋਂ ਦੇ ਕਈ ਵਿਦਿਅਕ ਅਦਾਰਿਆਂ ਵਿਚ ਵਿਦਿਆਰਥੀਆਂ ਨੂੰ 'ਸ਼ਾਹਮੁਖੀ' ਦੇ ਨਾਲ ਨਾਲ ਗੁਰਮੁਖੀ ਲਿਪੀ ਦਾ ਗਿਆਨ ਵੀ ਦਿੱਤਾ ਜਾ ਰਿਹਾ ਹੈ¢ ਖੋਜ ਅਫ਼ਸਰ ਨੇ ਦੱਸਿਆ ਕਿ ਪੰਜਾਬੀ ਸਾਹਿਤ ਦੇ ਅਦਾਨ ਪ੍ਰਦਾਨ ਲਈ ਦੋਹਾਂ ਲਿਪੀਆਂ 'ਸ਼ਾਹਮੁਖੀ' ਅਤੇ ਗੁਰਮੁਖੀ ਦੀ ਜਾਣਕਾਰੀ ਹੋਣਾ ਬਹੁਤ ਜ਼ਰੂਰੀ ਹੈ¢ ਇਸ ਲਈ ਵਿਦਿਆਰਥੀਆਂ ਲਈ 'ਉਰਦੂ ਆਮੋਜ਼' ਦੀ ਸਿਖਲਾਈ ਦਾ ਕੋਰਸ ਬਹੁਤ ਲਾਹੇਵੰਦ ਹੈ¢ ਦਫ਼ਤਰ, ਜ਼ਿਲ੍ਹਾ ਭਾਸ਼ਾ ਅਫ਼ਸਰ, ਪਟਿਆਲਾ ਵਿਖੇ 'ਉਰਦੂ ਆਮੋਜ਼' ਦੀ ਸਿਖਲਾਈ ਲਈ ਬਹੁਤ ਹੀ ਤਜ਼ਰਬੇਕਾਰ ਅਤੇ ਕਾਬਲਅਧਿਆਪਕ ਹਨ¢ ਇਹ ਸਿਖਲਾਈ ਜਨਵਰੀ ਮਹੀਨੇ (2026) ਤੋਂ ਸ਼ੁਰੂ ਹੋ ਕੇ ਜੂਨ (2026) ਮਹੀਨੇ ਤੱਕ ਚੱਲੇਗੀ¢ ਇਸ ਸਿਖਲਾਈ ਦੀ ਮਿਆਦ ਛੇ ਮਹੀਨੇ ਦੀ ਹੈ¢ ਇਸ ਸਿਖਲਾਈ ਦੀ ਸਮੁੱਚੀ ਇੱਕ ਵਾਰ ਦੀ ਫੀਸ 500 ਰੁਪਏ ਹੈ¢ ਇਸ ਜਮਾਤ ਦਾ ਸਮਾਂ ਸ਼ਾਮ 5.00 ਵਜੇ ਤੋਂ ਲੈ ਕੇ 6.00 ਵਜੇ ਤੱਕ ਦਾ ਹੈ¢ ਖੋਜ ਅਫ਼ਸਰ ਡਾ. ਮਨਜਿੰਦਰ ਸਿੰਘ ਨੇ ਦੱਸਿਆ ਕਿ ਇਸ ਲਈ ਉਰਦੂ ਸਿੱਖਣ ਦੇ ਚਾਹਵਾਨ ਵਿਅਕਤੀ ਮਿਤੀ 10.01.2026 ਤੱਕ ਦਫ਼ਤਰ, ਜ਼ਿਲ੍ਹਾ ਭਾਸ਼ਾ ਅਫ਼ਸਰ (ਭਾਸ਼ਾ ਭਵਨ), ਸ਼ੇਰਾਂ ਵਾਲਾ ਗੇਟ, ਪਟਿਆਲਾ ਵਿਖੇ ਆਪਣਾ ਫਾਰਮ (ਸਮੇਤ ਇਕ ਪਾਸਪੋਰਟ ਸਾਈਜ਼ ਫੋਟੋ, ਆਧਾਰ ਕਾਰਡ ਅਤੇ ਵਿਦਿਅਕ ਯੋਗਤਾ ਦੇ ਸਰਕਟੀਫਿਕੇਟ ਦੀ ਫੋਟੋ ਕਾਪੀ) ਭਰ ਕੇ ਦਾਖਲਾ ਲੈ ਸਕਦੇ ਹਨ¢ ਉਰਦੂ ਆਮੋਜ਼ ਦੀ ਸਿਖਲਾਈ ਸਬੰਧੀ ਕਿਸੇਕਿਸਮ ਦੀ ਜਾਣਕਾਰੀ ਲਈ ਦਫ਼ਤਰ ਦੀ ਈਮੇਲ dlo.patiala10gmail.com ਰਾਹੀਂ ਸੰਪਰਕ ਕੀਤਾ ਜਾ ਸਕਦਾ ਹੈ¢
ਪਿਛਲੀ ਖ਼ਬਰ ਸੜਕਾਂ 'ਚ ਪਏ ਟੋਇਆਂ ਤੋਂ ਰਾਹਗੀਰ ਪ੍ਰੇਸ਼ਾਨ-ਵਕੀਲ ਜੋਗਿੰਦਰ ਬਾਂਸਲ ਅਗਲੀ ਖ਼ਬਰ ਨਵਦੀਪ ਸਿੰਘ ਨਵੀ ਰਾਜਪੁਰਾ ਯੂਥ ਕਾਂਗਰਸ ਦਿਹਾਤੀ ਦੇ ਪ੍ਰ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।