09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਨੇ ਹੜ੍ਹ ਪ੍ਰਭਾਵਿਤ ਲੋਕਾਂ ਲਈ 6.52 ਲੱਖ ਦੀ ਰਾਸ਼ੀ ਮੁੱਖ ਸਕੱਤਰ ਨੂੰ ਭੇਜੀ

ਅਜੀਤ ਡੈਸਕ 23-12-2025
ਪਟਿਆਲਾ, 22 ਦਸੰਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ, ਜ਼ਿਲ੍ਹਾ ਪਟਿਆਲਾ ਦੇ ਸੇਵਾ ਮੁਕਤ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਮਿਲ ਕੇ ਪੰਜਾਬ ਵਿਚ ਹਾਲ ਹੀ 'ਚ ਆਏ ਹੜ੍ਹਾਂ ਦÏਰਾਨ ਪ੍ਰਭਾਵਿਤ ਲੋਕਾਂ ਲਈ ਰਾਹਤ ਅਤੇ ਪੁਨਰਵਾਸ ਲਈ 6 ਲੱਖ 52 ਹਜ਼ਾਰ ਦੀ ਰਕਮ ਇਕੱਤਰ ਕੀਤੀ ਹੈ¢ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਅੱਜ ਇਸ ਰਕਮ ਦਾ ਚੈੱਕ ਪਟਿਆਲਾ ਦੇ ਐੱਸ.ਐੱਸ.ਪੀ. ਵਰੁਣ ਸ਼ਰਮਾ ਨੂੰ ਸੌਂਪਿਆ¢ ਇਸ ਮÏਕੇ ਐੱਸ.ਐੱਸ.ਪੀ. ਨੇ ਦੱਸਿਆ ਕਿ ਐਸੋਸੀਏਸ਼ਨ ਵਲੋਂ ਬਹੁਤ ਹੀ ਸ਼ਲਾਘਾਯੋਗ ਕਦਮ ਚੁੱਕਿਆ ਗਿਆ ਹੈ¢ ਉਨ੍ਹਾਂ ਕਿਹਾ ਕਿ ਇਸ ਰਕਮ ਦਾ ਚੈੱਕ ਐੱਸ.ਐੱਸ.ਪੀ. ਦਫ਼ਤਰ ਰਾਹੀਂ ਪੰਜਾਬ ਦੇ ਮੁੱਖ ਸਕੱਤਰ ਨੂੰ ਭੇਜਿਆ ਜਾਵੇਗਾ¢ ਐੱਸ.ਐੱਸ.ਪੀ. ਨੇ ਦੱਸਿਆ ਕਿ ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ, ਜ਼ਿਲ੍ਹਾ ਪਟਿਆਲਾ ਦੇ ਮੈਂਬਰ ਸੇਵਾ ਮੁਕਤ ਅਧਿਕਾਰੀਆਂ ਤੇ ਕਰਮਚਾਰੀਆਂ, ਜਿਨ੍ਹਾਂ ਵਿਚ ਪ੍ਰਧਾਨ ਸੁਖਵਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਪ੍ਰੇਮ ਚੰਦ ਪੰਜੋਲਾ ਅਤੇ ਐਸੋਸੀਏਸ਼ਨ ਦੇ ਮੈਂਬਰਾਨ ਨਾਹਰ ਸਿੰਘ, ਹਰਦੀਪ ਸਿੰਘ, ਕਰਤਾਰ ਸਿੰਘ, ਜਸਵਿੰਦਰ ਸਿੰਘ, ਬਲਦੇਵ ਸਿੰਘ, ਰਣਧੀਰ ਸਿੰਘ, ਦੀਦਾਰ ਸਿੰਘ, ਸਤਪਾਲ ਸਿੰਘ, ਜਸਵੀਰ ਸਿੰਘ ਤੇ ਅਜੀਤ ਸਿੰਘ ਧਾਲੀਵਾਲ ਨੇ ਵਿਸ਼ੇਸ਼ ਯੋਗਦਾਨ ਪਾਇਆ ਹੈ¢
ਪਿਛਲੀ ਖ਼ਬਰ ਪਰਾਲੀ ਦੀਆਂ ਗੱਠਾਂ ਨੂੰ ਲੱਗੀ ਅੱਗ, ਸਮੁੱਚੀਆਂ ਗੱਠਾਂ ਸੜ ਕੇ ਸੁਆਹ ਅਗਲੀ ਖ਼ਬਰ ਏ. ਡੀ. ਸੀ. ਵਲੋਂ ਲੋੜਵੰਦ ਬੱਚਿਆਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਲਈ ਯੋਜਨਾ ਤਿਆਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।