09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਐੱਸ. ਐੱਚ. ਓ. ਖੇੜੀ ਗੰਡਿਆਂ ਸਾਹਿਲ ਸ਼ਰਮਾ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤੇ ਵਿਅਕਤੀ ਸੰਬੰਧੀ ਜਾਣਕਾਰੀ ਦਿੰਦੇ ਹੋਏ | ਅਜੀਤ ਤਸਵੀਰ <br/> 23-12-2025
ਰਾਜਪੁਰਾ, 22 ਦਸੰਬਰ (ਰਣਜੀਤ ਸਿੰਘ)-ਗੰਡਾ ਖੇੜੀ ਪੁਲਿਸ ਨੇ ਇਕ ਵਿਆਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਖੇੜੀ ਗੰਡਿਆਂ ਸਾਹਿਲ ਸ਼ਰਮਾ ਨੇ ਦੱਸਿਆ ਕਿ ਡੀ. ਐੱਸ. ਪੀ. ਹਰਮਨਪ੍ਰੀਤ ਸਿੰਘ ਚੀਮਾ ਦੀ ਰਹਿ ਨੁਮਾਈ ਹੇਠ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਭਾਲ ਵਿਚ ਗਸ਼ਤ ਕਰ ਰਹੀ ਸੀ | ਜਦੋਂ ਪੁਲਿਸ ਪਾਰਟੀ ਰਾਜਪੁਰਾ-ਪਟਿਆਲਾ ਜੀ. ਟੀ. ਰੋਡ 'ਤੇ ਗੰਡਾਖੇੜੀ ਨੇੜੇ ਆਈ ਤਾਂ ਪੁਲਿਸ ਪਾਰਟੀ ਨੇ ਵੇਖਿਆ ਕਿ ਇਕ ਵਿਆਕਤੀ ਪੇੈਦਲ ਆ ਰਿਹਾ ਹੈ | ਉਹ ਪੁਲਿਸ ਪਾਰਟੀ ਨੁੂੰ ਵੇਖ ਕੇ ਘਬਰਾ ਗਿਆ, ਸ਼ੱਕ ਦੀ ਬਿਨਾਂ ਤੇ ਜਦੋ ਪੁਲਿਸ ਨੇ ਉਸ ਨੂੰ ਕਾਬੁੂ ਕਰਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਦੇ ਕਬਜੇ ਵਿਚੋਂ ਪੁਲਿਸ ਨੂੰ 240 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਪੁਲਿਸ ਨੂੰ ਉਸ ਨੇ ਆਪਣੀ ਪਹਿਚਾਣ ਹਿਮਾਲਿਆ ਸ਼ਰਮਾ ਪੁੱਤਰ ਭੀਮ ਸੈਨ ਵਾਸੀ ਰਾਜਪੁਰਾ ਦੱਸੀ | ਪੁਲਿਸ ਨੇ ਦੱਸਿਆ ਕਿ ਇਸ ਦੇ ਖਿਲਾਫ਼ ਪਹਿਲਾਂ ਵੀ ਇਕ ਨਸ਼ੀਲੀਆਂ ਗੋਲੀਆਂ ਦੇ ਸੰਬੰਧ ਵਿਚ ਕੇਸ ਦਰਜ ਹੈ | ਪੁਲਿਸ ਨੇ ਇਸ ਨੂੰ ਕਾਬੂ ਕਰਕੇ ਇਸ ਦੇ ਖਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਜੀ.ਪੀ.ਐਸ. ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਵੱਡੇ ਸਾਹਿਬਜ਼ਾਦੇ ਤੇ ਹੋਰ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ ਪਿੰਡ ਛੜਬੜ ਤੋਂ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।