09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਸਲੇਮਪੁਰ ਸੇਖਾ ਜ਼ੋਨ ਤੋਂ ਕਾਂਗਰਸ ਦੀ ਉਮੀਦਵਾਰ ਕਰਨੈਲ ਕÏਰ ਨੇ ਦਰਜ ਕੀਤੀ ਸ਼ਾਨਦਾਰ ਜਿੱਤ

ਸਲੇਮਪੁਰ ਸੇਖਾ ਜ਼ੋਨ ਤੋਂ ਜੇਤੂ ਕਾਂਗਰਸੀ ਉਮੀਦਵਾਰ ਕਰਨੈਲ ਕੌਰ ਦੇ ਪਰਿਵਾਰਕ ਮੈਂਬਰ ਤੇ ਸੀਨੀਅਰ ਕਾਂਗਰਸੀ ਆਗੂਆਂ ਦਾ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੰਦੇ ਹੋਏ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਤੇ ਗਗਨਦੀਪ ਸਿੰਘ ਜੋਲੀ ਜਲਾਲਪੁਰ¢ ਤਸਵੀਰ ਅਜੀਤ <br/> 23-12-2025
ਘਨÏਰ, 22 ਦਸੰਬਰ (ਸਰਦਾਰਾ ਸਿੰਘ ਲਾਛੜੂ)-ਪੰਜਾਬ 'ਚ ਹਾਲ ਹੀ ਵਿਚ ਹੋਈਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਦੇ ਨਤੀਜਿਆਂ ਦÏਰਾਨ ਹਲਕਾ ਘਨÏਰ ਦੇ ਸਲੇਮਪੁਰ ਸੇਖਾ ਜ਼ੋਨ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਕਰਨੈਲ ਕੌਰ ਨੇ ਵੱਡੀ ਜਿੱਤ ਹਾਸਲ ਕੀਤੀ ਹੈ¢ ਉਨ੍ਹਾਂ ਨੇ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ 133 ਵੋਟਾਂ ਦੇ ਫਰਕ ਨਾਲ ਹਰਾ ਕੇ ਕਾਂਗਰਸ ਦਾ ਪਰਚਮ ਲਹਿਰਾਇਆ ਹੈ¢ ਇਸ ਜਿੱਤ ਦੀ ਖੁਸ਼ੀ ਵਿਚ ਅੱਜ ਜੇਤੂ ਉਮੀਦਵਾਰ ਦੇ ਪਤੀ ਤੇਜਾ ਸਿੰਘ, ਪੁੱਤਰ ਹਰਜੀਤ ਸਿੰਘ ਅਤੇ ਸੀਨੀਅਰ ਕਾਂਗਰਸੀ ਆਗੂ ਅਵਤਾਰ ਸਿੰਘ ਧਨੋਆ ਦੀ ਅਗਵਾਈ ਵਿੱਚ ਇੱਕ ਵਫ਼ਦ ਨੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਗ੍ਰਹਿ ਵਿਖੇ ਮੁਲਾਕਾਤ ਕੀਤੀ¢ ਇਸ ਦÏਰਾਨ ਸ੍ਰੀ ਜਲਾਲਪੁਰ ਨੇ ਜੇਤੂ ਉਮੀਦਵਾਰ ਦੇ ਪਰਿਵਾਰ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਵਧਾਈ ਦਿੱਤੀ¢ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਕਿਹਾ ਕਿ ਸੱਤਾਧਾਰੀ ਪਾਰਟੀ ਵਲੋਂ ਚੋਣਾਂ ਦÏਰਾਨ ਕੀਤੇ ਗਏ ਕਥਿਤ ਧੱਕੇ ਅਤੇ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਦੇ ਬਾਵਜੂਦ ਕਾਂਗਰਸ ਦੇ ਉਮੀਦਵਾਰਾਂ ਨੇ ਜਿੱਤ ਪ੍ਰਾਪਤ ਕੀਤੀ ਹੈ, ਉਸ ਦਾ ਹਿਸਾਬ ਘਨÏਰ ਦੀ ਜਨਤਾ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜ਼ਰੂਰ ਲਵੇਗੀ¢ ਇਸ ਮੌਕੇ ਗਗਨਦੀਪ ਸਿੰਘ ਜੋਲੀ ਜਲਾਲਪੁਰ, ਨੈਬ ਸਿੰਘ, ਗੁਰਦੀਪ ਸਿੰਘ, ਬਲਰਾਮ ਦਾਸ, ਗੁਰਮੀਤ ਸਿੰਘ, ਗੁਰਿੰਦਰ ਸਿੰਘ ਗੁਰੀ, ਜਗੀਰ ਸਿੰਘ, ਅਮਰਜੋਤ ਸਿੰਘ, ਬੰਟੀ, ਰਿੰਪੀ ਮਿਸਤਰੀ ਤੇ ਹੋਰ ਹਾਜ਼ਰ ਸਨ¢
ਪਿਛਲੀ ਖ਼ਬਰ ਰਾਧਾ ਕ੍ਰਿਸ਼ਨ ਰਾਸਲੀਲ੍ਹਾ ਅੱਜ ਅਗਲੀ ਖ਼ਬਰ ਜੀ.ਪੀ.ਐਸ. ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।