09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਬਾਪੂ ਤਰਸੇਮ ਸਿੰਘ ਵਲੋਂ ਨੌਜਵਾਨਾਂ ਨੂੰ 'ਅਕਾਲੀ ਦਲ ਵਾਰਿਸ ਪੰਜਾਬ' ਨਾਲ ਜੁੜਨ ਦਾ ਸੱਦਾ

ਪਿੰਡ ਲੇਹਲਾਂ ਜਗੀਰ ਵਿਖੇ ਬਾਪੂ ਤਰਸੇਮ ਸਿੰਘ ਦਾ ਸਵਾਗਤ ਕਰਦੇ ਹੋਏ ਗੁਰਪ੍ਰੀਤ ਸਿੰਘ ਅੰਟਾਲ, ਨਰਿੰਦਰ ਸਿੰਘ ਭਿੰਡਰ ਅਤੇ ਹੋਰ ਨੌਜਵਾਨ ਆਗੂ | ਅਜੀਤ ਤਸਵੀਰ <br/> 23-12-2025
ਦੇਵੀਗੜ੍ਹ, 22 ਦਸੰਬਰ (ਰਾਜਿੰਦਰ ਸਿੰਘ ਮੌਜੀ)-ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਇਲਾਕੇ ਦੇ ਇਕ ਪ੍ਰਮੁੱਖ ਨੌਜਵਾਨ ਆਗੂ ਨਰਿੰਦਰ ਸਿੰਘ ਭਿੰਡਰ ਦੇ ਦੇ ਗ੍ਰਹਿ ਪਿੰਡ ਲੇਹਲਾਂ ਜਗੀਰ ਵਿਖੇ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਉਨ੍ਹਾਂ ਨੇ ਜਿੱਥੇ ਪਰਿਵਾਰ ਨਾਲ ਮੁਲਾਕਾਤ ਕੀਤੀ, ਉੱਥੇ ਹੀ 'ਅਕਾਲੀ ਦਲ ਵਾਰਿਸ ਪੰਜਾਬ' ਜਥੇਬੰਦੀ ਦੀ ਮੈਂਬਰਸ਼ਿਪ ਮੁਹਿੰਮ ਨੂੰ ਤੇਜ਼ ਕਰਦਿਆਂ ਨੌਜਵਾਨਾਂ ਨੂੰ ਜਥੇਬੰਦੀ ਦਾ ਹਿੱਸਾ ਬਣਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਇਕੱਠੇ ਹੋਏ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਅੱਜ ਪੰਜਾਬ ਦੀ ਜਵਾਨੀ ਨੂੰ ਆਪਣੇ ਹੱਕਾਂ ਤੇ ਆਪਣੀ ਵਿਰਾਸਤ ਪ੍ਰਤੀ ਜਾਗਰੂਕ ਹੋਣ ਦੀ ਸਖ਼ਤ ਲੋੜ ਹੈ | ਉਨ੍ਹਾਂ ਦੱਸਿਆ ਕਿ 'ਅਕਾਲੀ ਦਲ ਵਾਰਿਸ ਪੰਜਾਬ' ਵਲੋਂ ਵਿੱਢੀ ਗਈ ਭਰਤੀ ਮੁਹਿੰਮ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਇਕ ਅਜਿਹੇ ਪਲੇਟਫਾਰਮ 'ਤੇ ਇਕੱਠਾ ਕਰਨਾ ਹੈ, ਜੋ ਪੰਜਾਬ, ਪੰਥ ਅਤੇ ਪੰਜਾਬੀਅਤ ਦੀ ਗੱਲ ਨਿਡਰਤਾ ਨਾਲ ਕਰ ਸਕੇ | ਉਨ੍ਹਾਂ ਕਿਹਾ, 'ਭਾਈ ਅੰਮਿ੍ਤਪਾਲ ਸਿੰਘ ਦੀ ਸੋਚ ਨੂੰ ਘਰ-ਘਰ ਪਹੁੰਚਾਉਣ ਲਈ ਨੌਜਵਾਨਾਂ ਦਾ ਸਾਥ ਲਾਜ਼ਮੀ ਹੈ | ਅਸੀਂ ਚਾਹੁੰਦੇ ਹਾਂ ਕਿ ਸਾਡੀ ਨੌਜਵਾਨ ਪੀੜ੍ਹੀ ਨਸ਼ਿਆਂ ਅਤੇ ਗ਼ਲਤ ਰਾਹਾਂ ਨੂੰ ਤਿਆਗ ਕੇ ਆਪਣੇ ਕੌਮੀ ਫ਼ਰਜ਼ਾਂ ਦੀ ਪਛਾਣ ਕਰੇ |' ਬਾਪੂ ਤਰਸੇਮ ਸਿੰਘ ਨੇ ਅੱਗੇ ਦੱਸਿਆ ਕਿ ਪਿੰਡਾਂ ਅਤੇ ਸ਼ਹਿਰਾਂ ਵਿਚ ਇਸ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਉਨ੍ਹਾਂ ਦੱਸਿਆ ਕਿ ਜਥੇਬੰਦੀ ਦੇ ਮੈਂਬਰ ਬਣਨ ਲਈ ਨੌਜਵਾਨਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਮੌਕੇ ਨੌਜਵਾਨ ਆਗੂ ਨਰਿੰਦਰ ਸਿੰਘ ਭਿੰਡਰ ਤੇ ਗੁਰਪ੍ਰੀਤ ਸਿੰਘ ਅੰਟਾਲ ਨੇ ਬਾਪੂ ਤਰਸੇਮ ਸਿੰਘ ਦਾ ਸਵਾਗਤ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਦਿਨ-ਰਾਤ ਮਿਹਨਤ ਕਰਕੇ ਜਥੇਬੰਦੀ ਨੂੰ ਮਜ਼ਬੂਤ ਕਰਨਗੇ | ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿਚ ਪੰਜਾਬ ਨੂੰ ਦਰਪੇਸ਼ ਚੁਣੌਤੀਆਂ ਦਾ ਟਾਕਰਾ ਸਿਰਫ਼ ਇਕਜੁੱਟ ਹੋ ਕੇ ਹੀ ਕੀਤਾ ਜਾ ਸਕਦਾ ਹੈ | ਇਸ ਮੌਕੇ ਅਮਰਜੀਤ ਸਿੰਘ, ਅਮਰਿੰਦਰ ਸਿੰਘ, ਹਾਕਮ ਸਿੰਘ, ਗੁਰਜੰਟ ਸਿੰਘ, ਵਰਿੰਦਰ ਸਿੰਘ, ਫੁੱਲਦੀਪ ਸਿੰਘ, ਅਤਿੰਦਰਪਾਲ ਸਿੰਘ, ਬਿਕਰਮ ਸਿੰਘ ਤੇ ਮਨਜੋਸ਼ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਵਲੋਂ ਕੇਂਦਰ ਦੇ ਬਿਜਲੀ ਤੇ ਬੀਜ ਸੋਧ ਬਿੱਲਾਂ ਵਿਰੁੱਧ 1 ਤੋਂ 4 ਜਨਵਰੀ ਤੱਕ ਕੱਢਿਆ ਜਾਵੇਗਾ ਝੰਡਾ... ਅਗਲੀ ਖ਼ਬਰ ਰਾਧਾ ਕ੍ਰਿਸ਼ਨ ਰਾਸਲੀਲ੍ਹਾ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।