09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਸ਼ਹਿਰ ਨੂੰ ਸਾਫ਼, ਸੁੰਦਰ ਤੇ ਆਧੁਨਿਕ ਸ਼ਹਿਰ ਬਣਾਉਣਾ ਸਾਡਾ ਮੁੱਖ ਟੀਚਾ- ਮੇਅਰ ਕੁੰਦਨ ਗੋਗੀਆ

ਮੀਟਿੰਗ ਦੌਰਾਨ ਮੇਅਰ ਕੁੰਦਨ ਗੋਗੀਆ ਅਤੇ ਕੌਂਸਲਰ | ਅਜੀਤ ਤਸਵੀਰ <br/> 23-12-2025
ਪਟਿਆਲਾ, 22 ਦਸੰਬਰ (ਅ.ਸ. ਆਹਲੂਵਾਲੀਆ)-ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਤੇਜ, ਸੁਚਾਰੂ ਬਣਾਉਣ ਦੇ ਮਕਸਦ ਨਾਲ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵਲੋਂ ਨਗਰ ਨਿਗਮ ਦੇ ਕੌਂਸਲਰ ਮੀਟਿੰਗ ਕੀਤੀ ਗਈ | ਇਸ ਮੌਕੇ ਕੌਂਸਲਰ ਜਸਬੀਰ ਗਾਂਧੀ, ਕੌਂਸਲਰ ਗੁਰਪਾਲ ਸਿੰਘ, ਕੌਂਸਲਰ ਐੱਸ.ਕੇ., ਕੌਂਸਲਰ ਰੂਪਾਲੀ ਗਰਗ, ਕੌਂਸਲਰ ਮੁਕਤਾ ਗੁਪਤਾ ਤੋਂ ਇਲਾਵਾ ਹੋਰ ਕੌਂਸਲਰ ਵੀ ਮੌਜੂਦ ਰਹੇ | ਮੇਅਰ ਗੋਗੀਆ ਨੇ ਮੀਟਿੰਗ ਦੌਰਾਨ ਕਿਹਾ ਕਿ ਨਗਰ ਨਿਗਮ ਦੀ ਸਭ ਤੋਂ ਵੱਡੀ ਤਰਜੀਹ ਸ਼ਹਿਰ ਦੀਆਂ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਹੈ | ਸਾਫ਼-ਸਫ਼ਾਈ, ਪੀਣ ਵਾਲੇ ਪਾਣੀ ਦੀ ਸਪਲਾਈ, ਸੀਵਰੇਜ ਪ੍ਰਣਾਲੀ, ਸੜਕਾਂ ਦੀ ਮੁਰੰਮਤ, ਸਟਰੀਟ ਲਾਈਟਾਂ ਅਤੇ ਪਾਰਕਾਂ ਦੇ ਸੁੰਦਰੀਕਰਨ ਵਰਗੇ ਕੰਮਾਂ 'ਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ |
ਪਿਛਲੀ ਖ਼ਬਰ ਗੱਜੂਮਾਜਰਾ ਸਕੂਲ ਵਿਖੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਅਗਲੀ ਖ਼ਬਰ ਸਰਕਾਰੀ ਸਕੂਲ ਦੇਵੀਗੜ੍ਹ ਦੇ ਵਿਦਿਆਰਥੀ ਜੈਪੁਰ ਟੂਰ ਲਈ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।