09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਸ਼ਹੀਦ ਬਾਬਾ ਦੀਪ ਸਿੰਘ ਵੈੱਲਫੇਅਰ ਸੇਵਾ ਸੁਸਾਇਟੀ ਨੇ ਮਰੀਜ਼ਾਂ ਤੇ ਉਨ੍ਹਾਂ ਦੇ ਵਾਰਸਾਂ ਲਈ ਨਿਭਾਈਆਂ ਲੰਗਰ ਦੀਆਂ ਸੇਵਾਵਾਂ

ਸ਼ਹੀਦ ਬਾਬਾ ਦੀਪ ਸਿੰਘ ਵੈੱਲਫੇਅਰ ਸੇਵਾ ਸੁਸਾਇਟੀ ਨਾਭਾ ਦੇ ਮੁੱਖ ਸੇਵਾਦਾਰ ਭਾਈ ਅਮਨਦੀਪ ਸਿੰਘ ਲਵਲੀ ਤੇ ਗੁਰਪ੍ਰੀਤ ਸਿੰਘ ਮਿੰਟੂ | ਅਜੀਤ ਤਸਵੀਰ <br/> 23-12-2025
ਨਾਭਾ, 22 ਦਸੰਬਰ (ਕਰਮਜੀਤ ਸਿੰਘ)-ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰਯੋਗ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਸਮੇਤ ਹੋਰ ਕੌਮ ਦੇ ਮਹਾਨ ਸ਼ਹੀਦਾਂ ਨੂੰ ਸਮਰਪਿਤ ਸ਼ਹੀਦ ਬਾਬਾ ਦੀਪ ਸਿੰਘ ਵੈੱਲਫੇਅਰ ਸੇਵਾ ਸੋਸਾਇਟੀ ਨਾਭਾ ਵਲੋਂ ਪੀ. ਜੀ. ਆਈ. ਹਸਪਤਾਲ ਚੰਡੀਗੜ੍ਹ ਕੈਂਸਰ ਹਸਪਤਾਲ ਸੰਗਰੂਰ ਸਰਕਾਰੀ ਹਸਪਤਾਲ ਨਾਭਾ ਸਮੇਤ ਵੱਖ-ਵੱਖ ਹਸਪਤਾਲਾਂ ਦੇ ਨਾਲ-ਨਾਲ ਮਨੁੱਖਤਾ ਦੀ ਸੇਵਾ ਲੁਧਿਆਣਾ ਹਸਨਪੁਰ ਵਿਖੇ ਵੀ ਮਰੀਜ਼ਾਂ ਤੇ ਉਨ੍ਹਾਂ ਦੇ ਵਾਰਸਾਂ ਲਈ ਲੰਗਰ ਦੀਆਂ ਸੇਵਾਵਾਂ ਨਿਭਾਈਆਂ ਗਈਆਂ | ਸੰਸਥਾ ਦੇ ਮੁੱਖ ਸੇਵਾਦਾਰ ਭਾਈ ਅਮਨਦੀਪ ਸਿੰਘ ਲਵਲੀ, ਬਹਾਦਰ ਸਿੰਘ, ਪਿ੍ਤਪਾਲ ਸਿੰਘ, ਗੁਰਪ੍ਰੀਤ ਸਿੰਘ, ਰਵਿੰਦਰ ਸਿੰਘ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਮਨੁੱਖਤਾ ਦੀ ਸੇਵਾ ਵਿਖੇ ਦਿਮਾਗ਼ ਦੇ ਮਰੀਜ਼ਾਂ ਲਈ ਅਤੇ ਅੱਖਾਂ ਦੇ ਮੁਫ਼ਤ ਕੈਂਪ ਦੌਰਾਨ ਵੱਡੀ ਗਿਣਤੀ 'ਚ ਪਹੁੰਚੇ ਮਰੀਜ਼ਾਂ ਨੂੰ ਜਿੱਥੇ ਲੰਗਰ ਛਕਾਇਆ ਗਿਆ ਉੱਥੇ ਹੀ ਘਰਾਂ ਤੋਂ ਬੇਘਰ ਹੋਏ ਸੜਕਾਂ 'ਤੇ ਫਿਰਦੇ ਮਰੀਜ਼ ਜੋ ਮਨੁੱਖਤਾ ਦੀ ਸੇਵਾ 'ਚ ਰਹਿ ਰਹੇ ਹਨ ਉਨ੍ਹਾਂ ਲਈ ਵੀ ਲੰਗਰ ਦੇ ਪ੍ਰਬੰਧ ਸੰਸਥਾ ਵਲੋਂ ਕੀਤੇ ਗਏ ਸਨ | ਮਨੁੱਖਤਾ ਦੀ ਸੇਵਾ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਮਿੰਟੂ ਵਲੋਂ ਸੰਸਥਾ ਦਾ ਜਿੱਥੇ ਧੰਨਵਾਦ ਕੀਤਾ ਗਿਆ ਉੱਥੇ ਹੀ ਸੰਸਥਾ ਵਲੋਂ ਕੀਤੇ ਜਾ ਰਹੇ ਪਿਛਲੇ ਲੰਬੇ ਸਮੇਂ ਤੋਂ ਕਾਰਜਾਂ ਦੀ ਸ਼ਲਾਘਾ ਵੀ ਕੀਤੀ ਗਈ | ਸੰਸਥਾ ਦੇ ਮੁੱਖ ਸੇਵਾਦਾਰ ਅਮਨਦੀਪ ਸਿੰਘ ਵਲੋਂ ਵੱਡੇ ਲੰਮੇ ਸਮੇਂ ਤੋਂ ਸਹਿਯੋਗ ਦੇ ਰਹੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਸੁਖਲੀਨ ਸਿੰਘ, ਪ੍ਰੀਤ ਇੰਦਰਪਾਲ ਸਿੰਘ ਹਨੀ, ਜਸਵਿੰਦਰ ਪਾਲ ਸਿੰਘ ਸਿੰਪੀ, ਸੌਰਵ ਕੁਮਾਰ, ਇੰਦਰਪ੍ਰੀਤ ਸਿੰਘ ਪਿ੍ੰਸ, ਹਰਦੇਵ ਸਿੰਘ, ਰਾਣਾ ਨਾਭਾ, ਕਮਲਜੀਤ ਕਪੂਰ, ਦਵਿੰਦਰ ਕਸਬ, ਮੱਖਣ ਸਿੰਘ ਸੂਬੇਦਾਰ, ਸੁਰੇਸ਼ ਕੁਮਾਰ, ਅਸ਼ੋਕ ਅਰੋੜਾ, ਅਵਤਾਰ ਸਿੰਘ ਚੁੱਲਾ, ਜਥੇ. ਹਾਕਮ ਸਿੰਘ, ਗੁਰਦੀਪ ਸਿੰਘ, ਕੁਲਵਿੰਦਰ ਸਿੰਘ, ਬਾਬੂ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਛੁੱਟੀ ਵਾਲੇ ਦਿਨ ਮੇਅਰ ਦੀ ਅਚਨਚੇਤ ਚੈਕਿੰਗ ਅਗਲੀ ਖ਼ਬਰ ਗੱਜੂਮਾਜਰਾ ਸਕੂਲ ਵਿਖੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।