09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਸਾਬਕਾ ਮੰਤਰੀ ਧਰਮਸੋਤ ਨੇ ਕੀਤਾ ਬਲਾਕ ਸੰਮਤੀ 'ਚ ਜਿੱਤੇ ਉਮੀਦਵਾਰਾਂ ਦਾ ਸਨਮਾਨ

ਨਾਭਾ ਵਿਖੇ ਬਲਾਕ ਸੰਮਤੀ ਚੋਣਾਂ 'ਚ ਜੇਤੂ ਕਾਂਗਰਸੀ ਉਮੀਦਵਾਰਾਂ ਦਾ ਸਨਮਾਨ ਕਰਦੇ ਹੋਏ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ | ਤਸਵੀਰ : ਜਗਨਾਰ ਸਿੰਘ ਦੁਲੱਦੀ <br/> 23-12-2025
ਨਾਭਾ, 22 ਦਸੰਬਰ (ਜਗਨਾਰ ਸਿੰਘ ਦੁਲੱਦੀ)-ਪਿਛਲੇ ਦਿਨੀਂ ਹੋਈਆਂ ਬਲਾਕ ਸੰਮਤੀ ਦੀਆਂ ਚੋਣਾਂ 'ਚ ਕਾਂਗਰਸ ਪਾਰਟੀ ਦੇ ਸੱਤ ਉਮੀਦਵਾਰਾਂ ਵਲੋਂ ਜਿੱਤ ਦਰਜ ਕੀਤੀ ਗਈ ਸੀ ਜਿਨ੍ਹਾਂ ਦਾ ਸਨਮਾਨ ਕਰਨ ਲਈ ਸਥਾਨਕ ਪਾਰਟੀ ਦੇ ਦਫ਼ਤਰ ਵਿਖੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਅਗਵਾਈ ਹੇਠ ਪ੍ਰੋਗਰਾਮ ਉਲੀਕਿਆ ਗਿਆ ਸੀ | ਜੇਤੂ ਉਮੀਦਵਾਰਾਂ ਦਾ ਸਨਮਾਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਮੰਤਰੀ ਧਰਮਸੋਤ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਉਪਰੰਤ ਕਾਂਗਰਸ ਪਾਰਟੀ ਪੰਜਾਬ ਅੰਦਰ ਹਰ ਹਾਲਤ 'ਚ ਸਰਕਾਰ ਬਣਾਈ ਗਈ ਕਿਉਂ ਜੋ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਤੇ ਹੋਰ ਵਿਰੋਧੀ ਪਾਰਟੀਆਂ ਨੂੰ ਚੱਲਦਾ ਕਰਨ ਦਾ ਹੁਣੇ ਤੋਂ ਮਨ ਬਣਾ ਲਿਆ | ਇਸ ਮੌਕੇ ਸ਼ਹਿਰੀ ਬਲਾਕ ਪ੍ਰਧਾਨ ਵਿਵੇਕ ਸਿੰਗਲਾ, ਇੰਦਰਜੀਤ ਸਿੰਘ ਚੀਕੂ ਥੂਹੀ, ਭੀਮ ਸਿੰਘ ਸਰਪੰਚ ਬਨੇਰਾ ਕਲਾਂ, ਗੁਰਪ੍ਰੀਤ ਸਿੰਘ ਜਾਤੀਵਾਲ, ਲਾਲ ਸਿੰਘ ਰਾਜਗੜ, ਦਿਲਵਰ ਸਿੰਘ ਚਾਸਵਾਲ, ਮਹਿਤਾਬ ਸਿੰਘ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਕਾਂਗਰਸ ਮੋਦੀ ਸਰਕਾਰ ਦੀਆਂ ਲੋਕ ਹਿਤੈਸ਼ੀ ਸਕੀਮਾਂ 'ਚ ਪਾ ਰਹੀ ਹੈ ਅੜਿੱਕੇ- ਕਾਂਸਲ ਅਗਲੀ ਖ਼ਬਰ ਰਾਜਿੰਦਰਾ ਹਸਪਤਾਲ 'ਚ ਇਲਾਜ ਦੌਰਾਨ ਹਵਾਲਾਤੀ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।