31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਗੁਰਦੁਆਰਾ ਰਾਮਗੜ੍ਹੀਆ ਸਭਾ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 3, 4 ਤੇ 5 ਨੂੰ ਮਨਾਇਆ ਜਾਵੇਗਾ

ਅਜੀਤ ਡੈਸਕ 24-12-2025
ਸਮਾਣਾ, 23 ਦਸੰਬਰ (ਪ੍ਰੀਤਮ ਸਿੰਘ ਨਾਗੀ)-ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਰਾਮਗੜ੍ਹੀਆ ਸਭਾ ਘੜਾਮੀ ਪੱਤੀ ਵਲੋਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਸਹਿਯੋਗ ਨਾਲ 3, 4, 5 ਜਨਵਰੀ ਨੂੰ ਮਨਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਰਾਮਗੜ੍ਹੀਆ ਸਭਾ ਸਮਾਣਾ ਤੇ ਪ੍ਰਧਾਨ ਅਤੇ ਸਰਪ੍ਰਸਤ ਪ੍ਰੋ. ਹਰਬੰਸ ਸਿੰਘ ਨਾਗੀ ਨੇ ਦੱਸਿਆ ਕਿ 3 ਜਨਵਰੀ ਨੂੰ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, 11 ਵਜੇ ਠਾਠਾਂ ਮਾਰਦਾ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਚਾਲੇ ਪਾਵੇਗਾ, 5 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਵੇਰੇ 9 ਵਜੇ ਪੈਣਗੇ | ਇਸ ਉਪਰੰਤ ਕੀਰਤਨ ਦਰਬਾਰ ਸ਼ੁਰੂ ਹੋਵੇਗਾ ਜੋ 2 ਵਜੇ ਤੱਕ ਚੱਲੇਗਾ | ਸ਼ਾਮ ਨੂੰ 7 ਵਜੇ ਕੀਰਤਨ ਦਰਬਾਰ ਸ਼ੁਰੂ ਹੋ ਕੇ ਰਾਤ 11 ਸਮਾਪਤ ਹੋਵੇਗਾ | ਉਨ੍ਹਾਂ ਇਹ ਵੀ ਦੱਸਿਆ ਕਿ 16 ਦਸੰਬਰ ਤੋਂ ਲਗਾਤਾਰ ਪ੍ਰਭਾਤ ਫੇਰੀਆਂ ਆਰੰਭ ਹੋਈਆਂ ਹਨ ਜੋ 2 ਜਨਵਰੀ ਤੱਕ ਚੱਲਣਗੀਆਂ | ਇਸ ਮੌਕੇ ਸਰਪ੍ਰਸਤ ਅਮਰਜੀਤ ਸਿੰਘ ਪੰਜਰਥ, ਜੋਗਿੰਦਰ ਸਿੰਘ ਆਰੇਵਾਲੇ, ਮੀਤ ਪ੍ਰਧਾਨ ਪਰਮਿੰਦਰ ਸਿੰਘ, ਅਮਰੀਕ ਸਿੰਘ, ਹਰਜੀਤ ਸਿੰਘ, ਜਨਰਲ ਸਕੱਤਰ ਸੁਖਵਿੰਦਰ ਸਿੰਘ ਦਾਨੀਪੁਰ, ਸਕੱਤਰ ਸਵਰਨ ਸਿੰਘ, ਗੁਲਾਬ ਸਿੰਘ ਤੋਂ ਇਲਾਵਾ ਗੁਰਦੁਆਰਾ ਰਾਮਗੜ੍ਹੀਆ ਸਭਾ ਸਮਾਣਾ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਪੁਲਿਸ ਵਲੋਂ ਚਿੱਟਾ ਤੇ ਨਸ਼ੀਲੀਆਂ ਗੋਲੀਆਂ ਬਰਾਮਦ, ਤਿੰਨ ਮੁਕੱਦਮੇ ਦਰਜ ਅਗਲੀ ਖ਼ਬਰ ਪਾਰਕ 'ਚੋਂ ਨੌਜਵਾਨ ਦੀ ਮਿਲੀ ਲਾਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।