30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵਲੋਂ ਪਿੰਡ ਖੇੜੀ ਗÏੜੀਆਂ ਵਿਖੇ ਲੋਕ ਮਿਲਣੀ ਤੇ ਜਨ ਸੁਵਿਧਾ ਕੈਂਪ

ਅਜੀਤ ਡੈਸਕ 24-12-2025
ਪਟਿਆਲਾ, 19 ਦਸੰਬਰ (ਧਰਮਿੰਦਰ ਸਿੰਘ ਸਿੱਧੂ)-'ਪ੍ਰਸ਼ਾਸਨ ਗਾਉਂ ਕੀ ਓਰ' ਦੇਸ਼ ਵਿਆਪੀ ਮੁਹਿੰਮ ਤਹਿਤ, 19 ਦਸੰਬਰ ਤੋਂ 25 ਦਸੰਬਰ, 2025 ਤੱਕ ਮਨਾਏ ਜਾ ਰਹੇ ਸੁਸ਼ਾਸਨ ਹਫ਼ਤੇ ਦੇ ਹਿੱਸੇ ਵਜੋਂ, ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵਲੋਂ ਲੋਕਾਂ ਨੂੰ ਜ਼ਮੀਨੀ ਪੱਧਰ 'ਤੇ ਨਾਗਰਿਕ-ਕੇਂਦਿ੍ਤ ਸੇਵਾਵਾਂ ਪ੍ਰਦਾਨ ਕਰਨ ਲਈ ਪਿੰਡ ਖੇੜੀ ਗÏੜੀਆਂ ਵਿਖੇ ਲੋਕ ਮਿਲਣੀ ਅਤੇ ਜਨ ਸੁਵਿਧਾ ਕੈਂਪ ਲਗਾਇਆ ਗਿਆ¢ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਦਿਸ਼ਾ ਨਿਰਦੇਤਾਂ ਤਹਿਤ ਲਗਾਏ ਗਏ ਇਸ ਕੈਂਪ ਦਾ ਵੇਰਵੇ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਮਨਜੀਤ ਸਿੰਘ ਮਾਨ ਨੇ ਕਿਹਾ ਕਿ ਇਸ ਪਹਿਲਕਦਮ ਤਹਿਤ, ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਜਨਤਕ ਸੇਵਾਵਾਂ ਦੀ ਘਰ-ਘਰ ਪਹੁੰਚ ਨੂੰ ਯਕੀਨੀ ਬਣਾਉਣ ਅਤੇ ਨਾਗਰਿਕਾਂ ਦੇ ਮੁੱਦਿਆਂ ਨੂੰ ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਹੱਲ ਕਰਨ ਲਈ ਵਚਨਬੱਧ ਹੈ¢ ਉਨ੍ਹਾਂ ਅੱਗੇ ਕਿਹਾ ਕਿ ਅਜਿਹੇ ਕੈਂਪ ਪ੍ਰਸ਼ਾਸਨ ਨੂੰ ਸਿੱਧੇ ਲੋਕਾਂ ਤੱਕ ਲੈ ਕੇ ਪ੍ਰਸ਼ਾਸਨ ਵਿੱਚ ਜਨਤਾ ਦੇ ਵਿਸ਼ਵਾਸ ਨੂੰ ਮਜ਼ਬੂਤ ਕਰਦੇ ਹਨ¢ ਕੈਂਪ ਦÏਰਾਨ, ਲਗਪਗ 37 ਸਰਕਾਰੀ ਵਿਭਾਗਾਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ ਅਤੇ ਸਥਾਨਕ ਨਿਵਾਸੀਆਂ ਨੂੰ ਮÏਕੇ 'ਤੇ ਸੇਵਾਵਾਂ, ਮਾਰਗ ਦਰਸ਼ਨ ਕਰਦਿਆਂ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਪ੍ਰਦਾਨ ਕੀਤਾ¢ ਕੈਂਪ ਵਿਚ ਹੀ ਕਈ ਅਰਜ਼ੀਆਂ ਪ੍ਰਾਪਤ ਹੋਈਆਂ ਅਤੇ ਕਈ ਮੁੱਦਿਆਂ ਦਾ ਹੱਲ ਕੀਤਾ ਗਿਆ, ਜਦੋਂ ਕਿ ਬਾਕੀਆਂ ਨੂੰ ਤੁਰੰਤ ਕਾਰਵਾਈ ਲਈ ਸੰਬੰਧਤ ਵਿਭਾਗਾਂ ਨੂੰ ਭੇਜਿਆ ਗਿਆ¢ ਬੀ.ਡੀ.ਪੀ.ਓ. ਪਟਿਆਲਾ ਸੁਖਵਿੰਦਰ ਸਿੰਘ ਟਿਵਾਣਾ ਨੇ ਕਿਹਾ ਕਿ ਇਸ ਪਹਿਲਕਦਮੀ ਤਹਿਤ ਪਿੰਡ ਵਾਸੀਆਂ ਦੀ ਸਰਗਰਮ ਭਾਗੀਦਾਰੀ ਦੇਖਣ ਨੂੰ ਮਿਲੀ, ਜੋ ਕਿ ਪ੍ਰਸ਼ਾਸਨ ਨੂੰ ਪੇਂਡੂ ਭਾਈਚਾਰਿਆਂ ਦੇ ਨੇੜੇ ਲਿਆਉਣ ਅਤੇ ਚੰਗੇ ਸ਼ਾਸਨ, ਜਵਾਬਦੇਹੀ ਅਤੇ ਜਨਤਕ ਸੇਵਾ ਪ੍ਰਦਾਨ ਕਰਨ ਦੀ ਭਾਵਨਾ ਨੂੰ ਮਜ਼ਬੂਤ ਕਰਨ ਵਿਚ ਮੁਹਿੰਮ ਦੀ ਸਫਲਤਾ ਨੂੰ ਦਰਸਾਉਂਦੀ ਹੈ¢
ਪਿਛਲੀ ਖ਼ਬਰ ਡਾ. ਬੀ. ਐੱਸ. ਸੰਧੂ ਸਕੂਲ ਵਿਖੇ ਮਾਤਾ ਗੁਜਰੀ ਜੀ ਤੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਉੱਤਰੀ ਰੇਲਵੇ ਵਲੋਂ ਸ਼ਹੀਦੀ ਜੋੜ ਮੇਲੇ ਦੇ ਮੱਦੇਨਜ਼ਰ ਖਾਸ ਉਪਰਾਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।