30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਲੰਗਰ ਦੀ ਤਿਆਰੀ ਸੰਬੰਧੀ ਮੀਟਿੰਗ

ਅਜੀਤ ਡੈਸਕ 24-12-2025
ਰਾਜਪੁਰਾ, 23 ਦਸੰਬਰ (ਰਣਜੀਤ ਸਿੰਘ)-ਰਾਜਪੁਰਾ ਨੇੜਲੇ ਪਿੰਡ ਧਮੋਲੀ ਵਿਖੇ ਨੌਜਵਾਨ ਸਭਾ ਵਲੋਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਸੰਬੰਧੀ ਲੰਗਰ ਲਾਉਣ ਲਈ ਮੈਂਬਰਾਂ ਦੀ ਮੀਟਿੰਗ ਕੀਤੀ ਗਈ | ਜਾਣਕਾਰੀ ਮੁਤਾਬਿਕ ਨੌਜਵਾਨ ਸਭਾ ਧਮੋਲੀ ਵਲੋਂ ਦਸਮੇਸ਼ ਪਿਤਾ ਸੀ੍ਰ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਲੰਗਰ ਲਾਏ ਜਾ ਰਹੇ ਹਨ | ਇਸ ਸੰਬੰਧੀ ਸਮੂਹ ਮੈਂਬਰਾਂ ਦੀਆਂ ਡਿਊਟੀਆਂ ਲਾਈਆਂ ਗਈਆਂ | ਨੌਜਵਾਨ ਸਭਾ ਦੇ ਮੈਂਬਰ ਸੁੱਖਾ, ਜੁਗਨੂੰ ਅਤੇ ਹੋਰਨਾਂ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਸੰਬੰਧੀ ਭਰਪੂਰ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਨੂੰ ਬੇਅੰਤ ਤਸੀਹੇ ਦਿੱਤੇ ਗਏ ਅਤੇ ਉਨ੍ਹਾਂ ਨੂੰ ਜਿਉਂਦੇ ਜੀਅ ਨੀਂਹਾਂ ਵਿਚ ਚਿਣਵਾ ਦਿੱਤਾ ਗਿਆ ਸੀ | ਇਸ ਲਈ ਨੌਜਵਾਨ ਸਭਾ ਵਲੋਂ ਲੰਗਰ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ | ਇਸ ਮੌਕੇ ਦਿਲਪ੍ਰੀਤ ਸਿੰਘ, ਟੋਨੀ , ਟਿੱਕੂ, ਰਿੰਕੂ, ਉਮਾਨ, ਪਿੰਦਰ, ਦੀਪ, ਬੀਰਾ, ਰਘਬੀਰ, ਜੋਨੀ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਲੋਕਾਂ ਨੇ ਅਕਾਲੀ ਦਲ ਦੀ ਸਰਕਾਰ ਬਣਨ ਦਾ ਰਸਤਾ ਸਾਫ਼ ਕੀਤਾ- ਹਰਿਆਊ ਅਗਲੀ ਖ਼ਬਰ ਖੱਬੇ ਪੱਖੀ ਜਥੇਬੰਦੀਆਂ ਨੇ ਬਿਜਲੀ ਸੋਧ ਬਿੱਲਾਂ ਦੀਆਂ ਕਾਪੀਆਂ ਸਾੜ ਕੇ ਕੀਤੀ ਨਾਅਰੇਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।