07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਅਜੀਤ ਡੈਸਕ 28-12-2025
ਪਟਿਆਲਾ, 27 ਦਸੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪਾਤਸ਼ਾਹੀ ਦਸਵੀਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸੰਗਤਾਂ ਵਲੋਂ ਗੁਰੂ ਘਰ ਵੱਡੀ ਗਿਣਤੀ ਵਿਚ ਮੱਥਾ ਟੇਕ ਕੇ ਮਨਾਇਆ ਗਿਆ | ਗੁਰੂ ਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਰੰਭ ਹੋਏ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਮਾਤਾ ਗੁਜਰੀ ਜੀ ਤੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਵੀ ਨਮਨ ਕੀਤਾ ਗਿਆ | ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਹਜ਼ੂਰੀ ਕੀਰਤਨੀਆਂ ਅਤੇ ਢਾਡੀ ਕਵੀਸ਼ਰੀ ਜੱਥਿਆਂ ਨੇ ਆਈ ਸੰਗਤ ਨੂੰ ਬੜੇ ਹੀ ਵਿਸਥਾਰ ਪੂਰਵਕ ਅਤੇ ਸੁਚੱਜੇ ਢੰਗ ਨਾਲ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ | ਸਮਾਗਮ ਦੌਰਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਜਿਥੇ ਸੰਗਤਾਂ ਨੂੰ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ ਉਥੇ ਹੀ ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਸ਼ਰਧਾ ਸਤਿਕਾਰ ਵੀ ਭੇਂਟ ਕੀਤਾ | ਗੁਰਮਤਿ ਸਮਾਗਮ ਦੌਰਾਨ ਪੁੱਜੀਆਂ ਸ਼ਖਸੀਅਤਾਂ ਅਤੇ ਸੰਗਤਾਂ ਦਾ ਗੁਰਦੁਆਰਾ ਪ੍ਰਬੰਧਕ ਮੈਨੇਜਰ ਭਾਗ ਸਿੰਘ ਨੇ ਧੰਨਵਾਦ ਕੀਤਾ |
ਪਿਛਲੀ ਖ਼ਬਰ ਸਮਾਣਾ ਪੁਲਿਸ ਵਲੋਂ ਟਰੱਕ ਯੂਨੀਅਨ 'ਚ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਅਗਲੀ ਖ਼ਬਰ ਛੋਟੇ ਸਾਹਿਬਜ਼ਾਦਿਆਂ ਦੀ ਯਾਦ 'ਚ ਪਿੰਡ ਚੌਧਰੀਮਾਜਰਾ ਵਿਖੇ ਲਗਾਇਆ ਲੰਗਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।