08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਭਾਈ ਗੁਰਦਾਸ ਨਰਸਿੰਗ ਕਾਲਜ ਵਿਖੇ ਅੰਗਦਾਨ ਕਰਨ ਸੰਬੰਧੀ ਸਹੁੰ ਚੁਕਵਾਈ

ਅਜੀਤ ਡੈਸਕ 28-12-2025
ਪਟਿਆਲਾ, 27 ਦਸੰਬਰ (ਗੁਰਵਿੰਦਰ ਸਿੰਘ ਔਲਖ)-ਪੰਜਾਬ ਸਰਕਾਰ ਵਲੋਂ ਅੰਗਦਾਨ ਤੇ ਟਿਸ਼ੂ ਦਾਨ ਨੂੰ ਉਤਸ਼ਾਹਿਤ ਕਰਨ ਦੇ ਲਈ ਉਪਰਾਲੇ ਕੀਤੇ ਜਾ ਰਹੇ ਹਨ | ਇਸ ਦੇ ਮੱਦੇਨਜ਼ਰ ਭਾਈ ਗੁਰਦਾਸ ਨਰਸਿੰਗ ਕਾਲਜ ਪਟਿਆਲਾ ਵਿਖੇ ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ ਅਤੇ ਸ਼ਰਧਾਂਜਲੀ ਦੇ ਰੂਪ 'ਚ ਸਮੂਹ ਸਟਾਫ਼ ਅਤੇ ਵਿਦਿਆਰਥੀਆ ਨੇ ਆਪਣੇ ਜੀਵਨ ਨੂੰ ਸਫਲ ਕਰਨ ਲਈ ਅੰਗਦਾਨ ਕਰਨ ਲਈ ਸਹੁੰ ਚੁੱਕੀ ਗਈ | ਇਸ ਮੌਕੇ ਕਾਲਜ ਡਾਇਰੈਕਟਰ ਅਮਰਜੀਤ ਕੌਰ ਬੱਲੂਆਣਾ ਨੇ ਵੀ ਵਿਦਿਆਰਥੀਆਂ ਨੂੰ ਅੰਗਦਾਨ ਬਾਰੇ ਜਾਗਰੂਕ ਕੀਤਾ | ਇੰਜ. ਦਮਨਪ੍ਰੀਤ ਸਿੰਘ ਨੇ ਇਸ ਮੌਕੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਬਾਰੇ ਵਿਦਿਆਰਥੀਆਂ ਨੂੰ ਵਡਮੁੱਲੀ ਜਾਣਕਾਰੀ ਦਿੱਤੀ ਅਤੇ ਨਾਲ ਹੀ ਇਹ ਵੀ ਕਿਹਾ ਕਿ ਸਾਨੂੰ ਸਭ ਨੂੰ ਅੰਗਦਾਨ ਕਰਨੇ ਚਾਹੀਦੇ ਹਨ ਤਾਂ ਕਿ ਜਿਉਂਦੇ ਜੀ ਆਪਣਾ ਜੀਵਨ ਸਵਾਰ ਸਕੀਏ ਤੇ ਇਨਸਾਨੀਅਤ ਦਾ ਫ਼ਰਜ਼ ਪੂਰਾ ਕਰੀਏ | ਇਸ ਮੌਕੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੇ ਅੰਗਦਾਨ ਬਾਰੇ ਸਹੁੰ ਚੁੱਕੀ | ਇਸ ਮੌਕੇ ਭਾਈ ਗੁਰਦਾਸ ਨਰਸਿੰਗ ਕਾਲਜ ਦੇ ਵਾਈਸ ਪਿ੍ੰਸੀਪਲ ਮੈਡਮ ਪ੍ਰਭਜੋਤ ਕੌਰ ਤੋਂ ਇਲਾਵਾ ਪ੍ਰੋ. ਜਸਪ੍ਰੀਤ ਕੌਰ, ਪ੍ਰੋ. ਸਿੰਦਬੀਰ ਕੌਰ, ਪ੍ਰੋ. ਕੁਲਦੀਪ ਕੌਰ, ਪ੍ਰੋ. ਦਲਜੀਤ ਕੌਰ, ਪ੍ਰੋ. ਜਤਿੰਦਰ ਕੌਰ, ਪ੍ਰੋ. ਸਿਵਾਨੀ, ਪ੍ਰੋ. ਨਿਤਾਸ਼ਾ, ਪ੍ਰੋ. ਅਮਨਦੀਪ ਕੌਰ, ਪ੍ਰੋ. ਸੰਦੀਪ ਕੌਰ, ਪ੍ਰੋ. ਸਿਮਰਨਪ੍ਰੀਤ ਕੌਰ, ਪ੍ਰੋ. ਪ੍ਰਤੀਮਾ, ਪ੍ਰੋ. ਗੁਰਜੀਤ ਕੌਰ, ਪ੍ਰੋ. ਆਸ਼ਾ, ਪ੍ਰੋ. ਤਾਜਵੀਰ ਕੌਰ, ਪ੍ਰੋ. ਪਰਮਪ੍ਰੀਤ ਕੌਰ, ਲਾਇਬਰੇਰੀਅਨ ਪਰਮਪ੍ਰੀਤ ਕੌਰ, ਐਸ. ਡੀ. ਸੋਮਨਾਥ ਨੰਦਾ, ਗੁਰਤੇਜ ਸਿੰਘ ਤੇ ਹਰਵਿੰਦਰ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਬਲਾਕ ਕਾਂਗਰਸ ਵਲੋਂ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਲੰਗਰ ਅਗਲੀ ਖ਼ਬਰ ਪੀ.ਐਨ.ਬੀ. ਬ੍ਰਾਂਚ ਮਸੀਂਗਣ ਵਲੋਂ ਪ੍ਰਧਾਨ ਮੰਤਰੀ ਜੀਵਨ ਜਯੋਤੀ ਬੀਮਾ ਯੋਜਨਾ ਤਹਿਤ 2 ਲੱਖ ਰੁਪਏ ਦੇ ਬੀਮੇ ਦਾ ਚੈੱਕ ਦਿੱ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।