08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਗੁਰਦੁਆਰਾ ਗੁਰੂ ਰਵਿਦਾਸ ਸਾਹਿਬ ਮਲਕਾਨਾ ਪੱਤੀ ਸਮਾਣਾ ਵਿਖੇ ਸ਼ਹੀਦੀ ਦਿਹਾੜਾ ਮਨਾਇਆ

ਅਜੀਤ ਡੈਸਕ 28-12-2025
ਸਮਾਣਾ, 27 ਦਸੰਬਰ (ਸਾਹਿਬ ਸਿੰਘ)- ਗੁਰਦੁਆਰਾ ਗੁਰੂ ਰਵਿਦਾਸ ਸਾਹਿਬ ਮਲਕਾਨਾ ਪੱਤੀ ਸਮਾਣਾ ਵਿਖੇ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਤੇ ਸਮੂਹ ਸ਼ਹੀਦ ਸਿੰਘ, ਸਿੰਘਣੀਆਂ ਅਤੇ ਭੁਜੰਗੀਆਂ ਦੇ ਸ਼ਹੀਦੀ ਦਿਹਾੜੇ ਸ਼ਰਧਾ ਤੇ ਸਤਿਕਾਰ ਨਾਲ ਮਨਾਏ ਗਏ | ਸ਼ਹੀਦੀ ਸਮਾਗਮ ਵਿਚ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਤੇ ਉਨ੍ਹਾਂ ਦੇ ਸਪੁੱਤਰ ਗੁਰਵਿੰਦਰ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਅਖੰਡ ਪਾਠ ਦੇ ਭੋਗ ਉਪਰੰਤ ਭਾਈ ਮਨਪ੍ਰੀਤ ਸਿੰਘ ਖ਼ਾਲਸਾ, ਬੀਬੀ ਨੂਰਗੁਣਤਾਸ ਕੌਰ, ਭਾਈ ਕੁਲਜਿੰਦਰ ਸਿੰਘ ਅਤੇ ਵੱਖ-ਵੱਖ ਬੱਚਿਆਂ ਨੇ ਗੁਰਬਾਣੀ ਦਾ ਰਸ ਭਿੰਨਾਂ ਕੀਰਤਨ ਕੀਤਾ | ਸਮਾਗਮ ਵਿਚ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਆਖਿਆ ਕਿ ਸਾਹਿਬਜ਼ਾਦਿਆਂ ਨੇ ਸਾਨੂੰ ਸਿਰ ਉੱਚਾ ਚੁੱਕ ਕੇ ਤੁਰਨ ਦੇ ਕਾਬਲ ਬਣਾਇਆ ਹੈ | ਜੇਕਰ ਦਸਮੇਸ਼ ਪਿਤਾ ਪਰਿਵਾਰ ਦੀ ਕੁਰਬਾਨੀ ਨਾ ਕਰਦੇ ਤਾਂ ਅੱਜ ਦੇ ਭਾਰਤ ਦਾ ਨਕਸ਼ਾ ਹੋਰ ਹੋਣਾ ਸੀ | ਇਸ ਮੌਕੇ ਬਲਰਾਜ ਸਿੰਘ ਫੌਜੀ, ਅਵਤਾਰ ਸਿੰਘ, ਗੁਰਸੇਵਕ ਸਿੰਘ, ਬਾਬਾ ਬਲਵਿੰਦਰ ਸਿੰਘ ਮੁੱਖ ਗ੍ਰੰਥੀ, ਮਾਸਟਰ ਬਲਦੇਵ ਸਿੰਘ, ਕੈਪਟਨ ਗਗਨਦੀਪ ਸਿੰਘ ਅਤੇ ਨਵੇਂ ਬਣੇ ਪੀ.ਸੀ.ਐਸ. ਗੁਰਪ੍ਰੀਤ ਕੌਰ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਯਾਦ 'ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਅਗਲੀ ਖ਼ਬਰ ਧਰਮ ਸਾਨੂੰ ਵਾਤਾਵਰਨ ਦੀ ਸ਼ੁੱਧਤਾ ਦਾ ਸੰਦੇਸ਼ ਦਿੰਦੇ ਹਨ-ਰੀਨਾ ਗੁਪਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।