22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਪੰਜਾਬ ਦੇ ਲੋਕ 'ਆਪ' ਦੀ ਸਰਕਾਰ ਤੋਂ ਸੰਤੁਸ਼ਟ- ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ

ਅਜੀਤ ਡੈਸਕ 31-12-2025
ਪਾਤੜਾਂ, 30 ਦਸੰਬਰ (ਜਗਦੀਸ਼ ਸਿੰਘ ਕੰਬੋਜ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਗਏ ਬਹੁਤ ਸਾਰੇ ਵਾਅਦੇ ਪੂਰੇ ਕਰ ਦੇਣ ਕਾਰਨ ਜਿੱਥੇ ਸਮੁੱਚੇ ਪੰਜਾਬ ਦੇ ਲੋਕ ਖ਼ੁਸ਼ ਹਨ ਉੱਥੇ ਹੀ ਹਲਕਾ ਸ਼ੁਤਰਾਣਾ ਦੇ ਲੋਕ ਵੀ ਇਨ੍ਹਾਂ ਨੀਤੀਆਂ ਤੋਂ ਖ਼ੁਸ਼ ਹਨ ਜਿਸ ਦਾ ਸਬੂਤ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਦੀਆਂ ਚੋਣਾਂ 'ਚ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿੱਤਾ ਲੋਕ ਦੇ ਚੁੱਕੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਾਬਾ ਬੀਰਾ ਸਿੰਘ, ਜਗਵਿੰਦਰ ਕੌਰ, ਬਿੰਦਰ ਕੌਰ ਅਤੇ ਸਾਰੇ ਬਲਾਕ ਸੰਮਤੀ ਮੈਂਬਰਾਂ ਤੋਂ ਇਲਾਵਾ, ਕੁਲਦੀਪ ਸਿੰਘ ਥਿੰਦ, ਜਸਵਿੰਦਰ ਸਿੰਘ ਸ਼ੇਰਗੜ੍ਹ, ਪਿਸ਼ੌਰਾ ਸਿੰਘ ਸ਼ੇਰਗੜ੍ਹ, ਅੰਮਿ੍ਤਪਾਲ ਸਿੰਘ ਕਾਲੇਕਾ, ਰਣਜੀਤ ਸਿੰਘ ਪ੍ਰਧਾਨ ਟਰੱਕ ਯੂਨੀਅਨ, ਮਦਨ ਲਾਲ ਪ੍ਰਧਾਨ ਸ਼ਹਿਰੀ, ਕਰਨੈਲ ਸਿੰਘ ਸਰਪੰਚ, ਸੋਨੀ ਜਲੂਰ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਮਨਰੇਗਾ ਕਾਨੂੰਨ 'ਚ ਕੀਤੀ ਗਈ ਤਬਦੀਲੀ ਖ਼ਿਲਾਫ਼ ਕਾਂਗਰਸ ਵਲੋਂ ਰੋਸ ਮੁਜ਼ਾਹਰਾ ਅਗਲੀ ਖ਼ਬਰ ਵੱਡੇ ਦਿਨ ਦੀ ਆਮਦ 'ਤੇ ਪਿੰਡ ਲਦੇਹ 'ਚ ਕਰਵਾਏ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।