19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਮਨਰੇਗਾ ਸਕੀਮ ਬੰਦ ਕਰਨ ਦਾ ਫ਼ੈਸਲਾ ਗ਼ਰੀਬ ਵਿਰੋਧੀ- ਭੱਟੀਆਂ <br/>

ਅਜੀਤ ਡੈਸਕ 31-12-2025
ਸਨੌਰ, 30 ਦਸੰਬਰ (ਸੋਖਲ)-ਹਲਕਾ ਸਨੌਰ ਦੇ ਸੀਨੀਅਰ ਕਾਂਗਰਸੀ ਆਗੂ ਨਿਰਮਲ ਭੱਟੀਆਂ ਨੇ ਮਨਰੇਗਾ ਸਕੀਮ ਨੂੰ ਬੰਦ ਕਰਨ ਦੇ ਫ਼ੈਸਲੇ 'ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਨੀਤੀਆਂ ਗ਼ਰੀਬ, ਮਜ਼ਦੂਰ ਅਤੇ ਕਿਸਾਨ ਵਿਰੋਧੀ ਹਨ | ਉਨ੍ਹਾਂ ਕਿਹਾ ਕਿ ਮਨਰੇਗਾ ਸਕੀਮ ਪਿੰਡਾਂ ਦੇ ਗਰੀਬ ਪਰਿਵਾਰਾਂ ਲਈ ਰੋਜ਼ਗਾਰ ਦਾ ਇਕ ਮਜ਼ਬੂਤ ਸਹਾਰਾ ਸੀ, ਜਿਸ ਨਾਲ ਲੋਕਾਂ ਨੂੰ ਘੱਟੋ-ਘੱਟ ਜੀਵਨ ਲਈ ਆਰਥਿਕ ਮਦਦ ਮਿਲਦੀ ਰਹੀ | ਅਜਿਹੇ ਹਾਲਾਤਾਂ 'ਚ ਮਨਰੇਗਾ ਵਰਗੀ ਯੋਜਨਾ ਨੂੰ ਖ਼ਤਮ ਕਰਨਾ ਬਹੁਤ ਹੀ ਦੁਖਦਾਈ ਤੇ ਗੈਰ-ਜਿੰਮੇਵਾਰਨਾ ਫ਼ੈਸਲਾ ਹੈ | ਇਸ ਨਾਲ ਪਿੰਡਾਂ ਦੇ ਮਜ਼ਦੂਰਾਂ, ਦਿਹਾੜੀਦਾਰਾਂ ਅਤੇ ਛੋਟੇ ਕਿਸਾਨਾਂ ਦੀ ਆਰਥਿਕ ਹਾਲਤ ਹੋਰ ਵੀ ਕਮਜ਼ੋਰ ਹੋਵੇਗੀ | ਉਨ੍ਹਾਂ ਦੱਸਿਆ ਕਿ ਕਾਂਗਰਸ ਸਰਕਾਰ ਦੇ ਸਮੇਂ ਮਨਰੇਗਾ ਸਕੀਮ ਲਾਗੂ ਕਰਕੇ ਪਿੰਡਾਂ 'ਚ ਵਿਕਾਸ ਅਤੇ ਰੋਜ਼ਗਾਰ ਦੋਵਾਂ ਨੂੰ ਮਜ਼ਬੂਤੀ ਮਿਲੀ ਸੀ | ਨਿਰਮਲ ਭੱਟੀਆਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਤੁਰੰਤ ਮਨਰੇਗਾ ਸਕੀਮ ਨੂੰ ਮੁੜ ਬਹਾਲ ਕਰੇ ਅਤੇ ਗਰੀਬ ਲੋਕਾਂ ਦੇ ਹੱਕਾਂ ਨਾਲ ਖਿਲਵਾੜ ਕਰਨਾ ਬੰਦ ਕਰੇ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਇਹ ਫ਼ੈਸਲਾ ਵਾਪਸ ਨਾ ਲਿਆ ਗਿਆ ਤਾਂ ਕਾਂਗਰਸ ਪਾਰਟੀ ਲੋਕਾਂ ਦੇ ਨਾਲ ਖੜ੍ਹ ਕੇ ਤਿੱਖਾ ਸੰਘਰਸ਼ ਕਰੇਗੀ |

ਪਿਛਲੀ ਖ਼ਬਰ 'ਆਪ' ਦੇ ਪਟਿਆਲਾ ਦਿਹਾਤੀ ਤੋਂ ਯੂਥ ਵਿੰਗ ਦੇ ਸ਼ਿਵਰਾਜ ਸਿੰਘ ਵਿਰਕ ਜ਼ਿਲ੍ਹਾ ਪ੍ਰਧਾਨ ਬਣੇ <br/> ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।