19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

'ਆਪ' ਦੇ ਪਟਿਆਲਾ ਦਿਹਾਤੀ ਤੋਂ ਯੂਥ ਵਿੰਗ ਦੇ ਸ਼ਿਵਰਾਜ ਸਿੰਘ ਵਿਰਕ ਜ਼ਿਲ੍ਹਾ ਪ੍ਰਧਾਨ ਬਣੇ <br/>

ਅਜੀਤ ਡੈਸਕ 31-12-2025
ਪਟਿਆਲਾ, 30 ਦਸੰਬਰ (ਮਨਦੀਪ ਸਿੰਘ ਖਰੌੜ)-ਆਮ ਆਦਮੀ ਪਾਰਟੀ ਵਲੋਂ ਪਾਰਟੀ ਪ੍ਰਤੀ ਚੰਗੀਆਂ ਸੇਵਾਵਾਂ ਦੇ ਚੱਲਦਿਆਂ ਕੌਂਸਲਰ ਸ਼ਿਵਰਾਜ ਸਿੰਘ ਵਿਰਕ ਨੂੰ ਪਟਿਆਲਾ ਦਿਹਾਤੀ ਤੋਂ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਤਾਂ ਜੋ ਪਾਰਟੀ ਹੁਣ ਹੋਰ ਮਜ਼ਬੂਤੀ ਨਾਲ ਅੱਗੇ ਵਧ ਸਕੇ | ਇਸ ਮੌਕੇ ਕੌਂਸਲਰ ਸ਼ਿਵਰਾਜ ਵਿਰਕ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਦਿੱਤੀ ਗਈ ਹੈ, ਉਹ ਉਸ ਨੰੂ ਪੂਰੀ ਤਨਦੇਹੀ, ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲੇ੍ਹ ਅੰਦਰ ਪਾਰਟੀ ਨੂੰ ਹੋਰ ਮਜ਼ਬੂਤ ਕਰਨਾ, ਵਰਕਰਾਂ ਨੂੰ ਇਕਜੁੱਟ ਕਰਨਾ ਅਤੇ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਾ ਉਨ੍ਹਾਂ ਦੀ ਪਹਿਲ ਹੋਵੇਗੀ | ਸ਼ਿਵਰਾਜ ਵਿਰਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਉਤਰ ਰਹੀ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ-ਭਲਾਈ ਫ਼ੈਸਲਿਆਂ ਨੂੰ ਲੋਕਾਂ ਤੱਕ ਪਹੁੰਚਾਉਣਾ ਪਾਰਟੀ ਵਰਕਰਾਂ ਦੀ ਜ਼ਿੰਮੇਵਾਰੀ ਹੈ | ਪਾਰਟੀ ਵਰਕਰਾਂ ਅਤੇ ਸਮਰਥਕਾਂ ਵਲੋਂ ਸ਼ਿਵਰਾਜ ਵਿਰਕ ਨੂੰ ਇਸ ਨਵੀਂ ਜ਼ਿੰਮੇਵਾਰੀ ਲਈ ਵਧਾਈਆਂ ਦਿੱਤੀਆਂ ਗਈਆਂ ਅਤੇ ਭਰੋਸਾ ਜਤਾਇਆ ਕਿ ਉਨ੍ਹਾਂ ਦੀ ਅਗਵਾਈ ਹੇਠ ਪਟਿਆਲਾ ਦਿਹਾਤੀ ਖੇਤਰ ਵਿਚ ਪਾਰਟੀ ਹੋਰ ਮਜ਼ਬੂਤ ਹੋਵੇਗੀ | ਜ਼ਿਕਰਯੋਗ ਹੈ ਕਿ ਕੌਂਸਲਰ ਸ਼ਿਵਰਾਜ ਸਿੰਘ ਵਿਰਕ ਨੂੰ ਸਿਆਸਤ ਅਤੇ ਸਮਾਜ ਸੇਵਾ ਦੀ ਗੁੜ੍ਹਤੀ ਉਨ੍ਹਾਂ ਦੇ ਪਿਤਾ ਸੁਰਜੀਤ ਸਿੰਘ ਅਬਲੋਵਾਲ ਜੋਕਿ ਪੰਜਾਬ ਦੇ ਦੋ ਬਾਰ ਚੇਅਰਮੈਨ ਪੰਜਾਬ ਸਟੇਟ ਸੀਡ ਕਾਰਪੋਰੇਸ਼ਨ ਅਤੇ ਪੰਜਾਬ ਟੂਰਿਜ਼ਮ ਕਾਰਪੋਰੇਸ਼ਨ ਰਹਿ ਚੁੱਕੇ ਹਨ, ਵਲੋਂ ਮਿਲੀ ਹੈ |

ਪਿਛਲੀ ਖ਼ਬਰ ਸਨੌਰ 'ਚ ਹੋਈ ਬੇਅਦਬੀ ਦੀ ਘਟਨਾ ਮੰਦਭਾਗੀ, ਦੋਸ਼ੀ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ- ਮਸ਼ਿੰਗਣ <br/> ਅਗਲੀ ਖ਼ਬਰ ਮਨਰੇਗਾ ਸਕੀਮ ਬੰਦ ਕਰਨ ਦਾ ਫ਼ੈਸਲਾ ਗ਼ਰੀਬ ਵਿਰੋਧੀ- ਭੱਟੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।